Page 167
ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥
ਜਿੰਨੀ ਜਿਆਦਾ ਭੁਖ ਹੋਰਸੁ ਖੁਸ਼ੀਆਂ ਤੇ ਸੁਆਦਾ ਲਈ ਹੈ ਉਨੀ ਹੀ ਜਿਆਦਾ ਭੁਖ ਉਨ੍ਹਾਂ ਲਈ ਬੰਦਾ ਮੁੜ ਮਹਿਸੂਸ ਕਰਦਾ ਹੈ।ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥

ਜੀਹਦੇ ਉਤੇ ਵਾਹਿਗੁਰੂ ਖੁਦ ਰਹਿਮਤ ਧਾਰਦਾ ਹੈ, ਉਹ ਆਪਣਾ ਸੀਸ ਗੁਰਾਂ ਮੂਹਰੇ ਵੇਚ ਦਿੰਦਾ ਹੈ।ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥
ਵਾਹਿਗੁਰੂ ਦੇ ਅੰਮ੍ਰਿਤ ਨਾਲ ਨਫਰ ਨਾਨਕ, ਰੱਜ ਗਿਆ ਹੈ ਅਤੇ ਮੁੜ ਕੇ ਉਸ ਨੂੰ ਭੁਖ ਨਹੀਂ ਲਗੇਗੀ।ਗਉੜੀ ਬੈਰਾਗਣਿ ਮਹਲਾ ੪ ॥

ਗਊੜੀ ਬੈਰਾਗਣਿ, ਪਾਤਸ਼ਾਹੀ ਚੋਥੀ।ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥
ਮੇਰੇ ਹਿਰਦੇ ਤੇ ਦਿਲ ਅੰਦਰ ਸਦਾ ਹੀ ਵਾਹਿਗੁਰੂ ਦੀ ਚਾਹ ਹੈ, ਹੇ ਵਾਹਿਗੁਰੂ! ਮੈਂ ਕਿਸ ਤਰ੍ਹਾਂ ਤੇਰਾ ਦੀਦਾਰ ਵੇਖਾਂ?ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥

ਜੋ ਪ੍ਰਭੂ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਸਮਝਦਾ ਹੈ। ਮੇਰੇ ਹਿਰਦੇ ਤੇ ਦਿਲ ਨੂੰ ਵਾਹਿਗੁਰੂ ਖਰਾ ਹੀ ਲਾਡਲਾ ਹੈ।ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥
ਮੈਂ ਆਪਣੇ ਗੁਰੂ ਉਤੇ ਬਲਿਹਾਰਨੇ ਜਾਂਦਾ ਹਾਂ, ਜਿਸ ਨੇ ਮੈਨੂੰ ਮੇਰੇ ਕਰਤਾਰ ਨਾਲ ਜੋੜ ਦਿਤਾ ਹੈ, ਜਿਸ ਨਾਲੋ ਮੈਂ ਵਿਛੁਨਾ ਹੋਇਆ ਸਾਂ।ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥

ਮੈਂ ਗੁਨਹਗਾਰ ਹਾਂ, ਹੈ ਮੇਰੇ ਵਿਆਪਕ ਸੁਆਮੀ! ਮੈਂ ਤੇਰੇ ਬੂਹੇ ਦੀ ਪਨਾਹ ਲਈ ਹੈ ਅਤੇ ਇਸ ਤੇ ਡਿੱਗਾ ਹਾਂ, ਹੈ ਭਗਵਾਨ!ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥
ਮੇਰੀ ਅਕਲ ਬਿਲਕੁਲ ਗੁਣ-ਵਿਹੁਣ ਹੈ। ਮੈਂ ਮਲੀਨ ਹਾਂ ਕਿਸੇ ਵੇਲੇ ਮੇਰੇ ਉਤੇ ਭੀ ਆਪਣੀ ਮਿਹਰ ਕਰ। ਠਹਿਰਾਉ।ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥

ਬੜੇ ਹੀ ਘਨੇਰੇ ਹਨ ਮੇਰੇ ਕੁਕਰਮ। ਮੁੜ ਮੁੜ ਕੇ ਮੈਂ ਅਨੇਕਾਂ ਪਾਪ ਕਮਾਏ ਹਨ, ਉਨ੍ਹਾਂ ਦੀ ਗਿਣਤੀ ਨਹੀਂ ਹੋ ਸਕਦੀ, ਹੇ ਭਗਵਾਨ!ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥
ਤੂੰ ਹੈ ਵਾਹਿਗੁਰੂ ਸੁਆਮੀ! ਨੇਕੀ-ਨਿਪੁੰਨਾ ਅਤੇ ਮਿਹਰਬਾਨ ਹੈ, ਹੇ ਵਾਹਿਗੁਰੂ! ਜਦ ਤੇਨੂੰ ਚੰਗਾ ਲਗਦਾ ਹੈ, ਤੂੰ ਆਪ ਹੀ ਮਾਫੀ ਦੇ ਦਿੰਦਾ ਹੈ।ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥

ਮੈਂ ਮੁਜਰਮ ਨੂੰ ਗੁਰਾਂ ਦੀ ਸੰਗਤ ਨੇ ਬਚਾ ਲਿਆ ਹੈ, ਗੁਰਾਂ ਨੇ ਮੈਨੂੰ ਸਿੱਖ-ਮਤ ਦਿੱਤੀ ਹੈ ਕਿ ਵਾਹਿਗੁਰੂ ਦਾ ਨਾਮ ਜੀਵਨ ਦੀ ਖਲਾਸੀ ਕਰਾ ਦਿੰਦਾ ਹੈ।ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥
ਤੇਰੀਆਂ ਕਿਹੜੀਆਂ ਕਿਹੜੀਆਂ ਨੇਕੀਆਂ ਮੈਂ ਵਰਨਣ ਕਰ ਸਕਦਾ ਹਾਂ, ਹੈ ਮੇਰੇ ਸੱਚੇ ਗੁਰਦੇਵ! ਜਦ ਗੁਰੂ ਜੀ ਬਚਨ ਬਿਲਾਸ ਕਰਦੇ ਹਨ, ਮੈਂ ਤਦ ਅਸਚਰਜਤਾ ਨਾਲ ਪਰਸੰਨ ਹੋ ਜਾਂਦਾ ਹਾਂ।ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥

ਕੀ ਕੋਈ ਹੋਰ ਮੇਰੇ ਵਰਗੇ ਪਾਪੀ ਨੂੰ ਬਚਾ ਸਕਦਾ ਹੈ, ਜਿਸ ਤਰ੍ਹਾਂ ਸੱਚੇ ਗੁਰਾਂ ਨੇ ਮੈਨੂੰ ਬਚਾ ਕੇ ਬੰਦ-ਖਲਾਸ ਕਰ ਦਿੱਤਾ ਹੈ।ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥
ਹੇ ਗੁਰੂ! ਤੂੰ ਮੇਰਾ ਬਾਬਲ ਹੈ, ਹੇ ਗੁਰੂ! ਮੇਰੀ ਅੱਮੜੀ ਹੈ ਅਤੇ ਹੇ ਗੁਰੂ ਤੂੰ! ਮੇਰਾ ਸਾਕ-ਮੈਨ ਸਾਥੀ ਅਤੇ ਸਹਾਇਕ ਹੈ।ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥

ਜਿਹੜੀ ਹਾਲਤ ਮੇਰੀ ਸੀ ਹੇ ਮੇਰੇ ਸੱਚੇ ਗੁਰੂ ਜੀ! ਉਸ ਹਾਲਤ ਨੂੰ ਤੁਸੀਂ, ਹੇ ਰਬ-ਰੂਪ ਗੁਰੂ ਜੀ ਖੁਦ ਹੀ ਜਾਣਦੇ ਹੋ!ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥
ਮੈਂ ਮਿਟੀ ਵਿੱਚ ਠੇਡੇ ਖਾ ਰਿਹਾ ਸਾਂ ਅਤੇ ਕੋਈ ਮੇਰੀ ਪਰਵਾਹ ਨਹੀਂ ਸੀ ਕਰਦਾ। ਵਡੇ ਸੱਚੇ ਗੁਰਾਂ ਦੀ ਸੰਗਤ ਰਾਹੀਂ ਮੈਂ ਕੀੜਾ ਉਚੀ ਪਦਵੀ ਉਤੇ ਅਸਥਾਪਨ ਹੋ ਗਿਆ ਹਾਂ।ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥

ਮੁਬਾਰਕ, ਮੁਬਾਰਕ ਹੇ ਨਫਰ ਨਾਨਕ ਦਾ ਗੁਰੂ ਜਿਸ ਨੂੰ ਮਿਲਣ ਦੁਆਰਾ ਮੇਰੇ ਸਾਰੇ ਗਮ ਦੁਖੜੇ ਮੁਕ ਗਏ ਹਨ।ਗਉੜੀ ਬੈਰਾਗਣਿ ਮਹਲਾ ੪ ॥
ਗਊੜੀ ਬੈਰਾਗਣਿ, ਪਾਤਸ਼ਾਹੀ ਚੱਥੀ।ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥

ਸੋਨੇ ਤੇ ਇਸਤ੍ਰੀ ਵਿੱਚ ਆਦਮੀ ਫਰੇਫ਼ਤਾ ਹੋਇਆ ਹੋਇਆ ਹੈ ਤੇ ਸੰਸਾਰੀ ਪਦਾਰਥਾ ਦੀ ਪ੍ਰੀਤ ਉਸ ਨੂੰ ਮਿੱਠੀ ਲਗਦੀ ਹੈ।ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥
ਉਸ ਨੇ ਆਪਣਾ ਚਿੱਤ ਮਕਾਨਾ, ਮਹਿਲਾ ਘੋੜਿਆਂ ਅਤੇ ਹੋਰਨਾ ਸੁਆਦਾ ਦੇ ਅਨੰਦ ਨਾਲ ਜੋੜਿਆ ਹੋਇਆ ਹੈ।ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥

ਵਾਹਿਗੁਰੂ ਸੁਆਮੀ ਨੂੰ ਮੈਂ ਚੇਤੇ ਨਹੀਂ ਕਰਦਾ, ਮੈਂ ਕਿਸ ਤਰ੍ਹਾਂ ਛੁਟਕਾਰਾ ਪਾਵਾਂਗਾ, ਹੇ ਮੇਰੇ ਵਾਹਿਗੁਰੂ ਪਾਤਸ਼ਾਹ!ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥
ਹੈ ਮੇਰੇ ਸਰਬ-ਵਿਆਪਕ ਸੁਆਮੀ ਵਾਹਿਗੁਰੂ ਇਹੋ ਜਿਹੇ ਹਨ, ਮੇਰੇ ਕਮੀਨੇ ਅਮਲ!ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥

ਹੈ ਮੇਰੇ ਨੇਕੀ-ਨਿਪੁੰਨ ਅਤੇ ਮਿਹਰਬਾਨ ਸੁਆਮੀ ਮਾਲਕ! ਮੇਰੇ ਉਤੇ ਰਹਿਮਤ ਧਾਰ ਅਤੇ ਮੇਰੇ ਸਾਰੇ ਗੁਨਾਹ ਮਾਫ ਕਰ ਦੇ ਠਹਿਰਾਉ।ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥
ਮੇਰੇ ਪੱਲੇ ਕੋਈ ਸੁਹੱਪਣ ਨਹੀਂ, ਨਾਂ ਉਚੀ ਜਾਤੀ ਹੈ, ਤੇ ਨਾਂ ਹੀ ਜੀਵਨ ਦੀ ਦਰੁਸਤ ਰਹੁ-ਰੀਤੀ।ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥

ਮੈਂ ਖੂਬੀ-ਰਹਿਤ ਕਿਸ ਮੁਖ ਨਾਲ ਤੇਰੀ ਹਜੂਰੀ ਵਿੱਚ ਬੋਲਣ ਦਾ ਹੀਆ ਕਰਾਂ, ਕਿਉਂਕਿ ਮੈਂ ਤੇਰੇ ਨਾਮ ਦਾ ਉਚਾਰਣ ਨਹੀਂ ਕੀਤਾ।ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥
ਮੈਂ ਅਪਰਾਧੀ ਗੁਰਾਂ ਦੀ ਸੰਗਤ ਨਾਲ ਬਚ ਗਿਆ ਹਾਂ। ਇਹ ਹੈ ਉਪਕਾਰ ਸੱਚੇ ਗੁਰਾਂ ਦਾ।ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥

ਪ੍ਰਭੂ ਨੇ ਸਮੂਹ ਪ੍ਰਾਣੀਆਂ ਨੂੰ ਆਤਮਾਵਾਂ, ਦੇਹਾਂ ਮੂੰਹ, ਨੱਕ ਅਤੇ ਇਸਤਿਮਾਲ ਕਰਨ ਨੂੰ ਜਲ ਦਿਤਾ ਹੈ।ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥
ਉਸ ਨੇ ਉਨ੍ਹਾਂ ਨੂੰ ਖਾਣ ਲਈ ਅਨਾਜ, ਪਹਿਨਣ ਲਈ ਕਪੜੇ ਅਤੇ ਹੋਰ ਖੁਸ਼ੀਆਂ ਮਾਨਣ ਲਈ ਦਿੱਤੀਆਂ ਹਨ।ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥

ਜਿਸ ਨੇ (ਇਹ ਕੁਛ) ਦਿਤਾ ਹੈ, ਉਹ ਬੰਦੇ ਨੂੰ ਚੇਤੇ ਨਹੀਂ ਆਉਂਦਾ। ਡੰਗਰ (ਭਾਵ ਮੂਰਖ) ਖਿਆਲ ਕਰਦਾ ਹੈ ਕਿ ਉਸ ਨੇ ਆਪਣੇ ਆਪ ਹੀ ਉਨ੍ਹਾਂ ਨੂੰ ਬਣਾਇਆ ਹੈ।ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥
ਤੂੰ ਸਾਰੇ ਸਾਜੇ ਹਨ ਅਤੇ ਤੂੰ ਹੀ ਉਨ੍ਹਾਂ ਵਿੱਚ ਵਿਆਪਕ ਹੈ। ਤੂੰ ਮੇਰੇ ਮਾਲਕ, ਦਿਲਾਂ ਦਾ ਜਾਨਣਹਾਰ ਹੈ।ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥

ਅਸੀਂ ਗਰੀਬੜੇ ਜੀਵ ਕੀ ਕਰ ਸਕਦੇ ਹਾਂ? ਸਮੂਹ ਖੇਡ ਤੇਰੀ ਹੀ ਹੈ, ਹੇ ਸਾਹਿਬ!ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥
ਮੰਡੀ ਵਿਚੋਂ ਮੁੱਲ ਲਿਆ ਹੋਇਆ ਮਸਕੀਨ ਨਾਨਕ! ਵਾਹਿਗੁਰੂ ਦੇ ਗੋਲਿਆਂ ਦਾ ਗੋਲਾ ਹੈ।

copyright GurbaniShare.com all right reserved. Email:-