Page 173
ਵਡਭਾਗੀ ਮਿਲੁ ਰਾਮਾ ॥੧॥
ਓ ਭਾਰੇ ਨਸੀਬਾਂ ਵਾਲਿਆਂ, ਵਿਆਪਕ ਸਾਈਂ ਨਾਲ ਜੁੜ।ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥

ਮੈਂ ਯੋਗੀ ਗੁਰੂ ਵਾਹਿਗੁਰੂ ਨੂੰ ਮਿਲ ਪਿਆ ਹਾਂ ਅਤੇ ਉਸ ਦੇ ਅਨੰਦ ਅੰਦਰ ਮੌਜਾ ਕਰਦਾ ਹਾਂ।ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥
ਗੁਰੂ ਵਾਹਿਗੁਰੂ ਦੀ ਪ੍ਰੀਤ ਨਾਲ ਰੰਗਿਆ ਹੋਇਆ ਹੈ ਅਤੇ ਸਦੀਵ ਹੀ ਪਵਿੱਤ੍ਰ ਹੈ।ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥

ਪਰਮ ਚੰਗੀ ਕਿਸਮਤ ਦੁਆਰਾ ਮੈਂ ਕਾਮਲ ਅਤੇ ਸਰਬਗ ਸੁਆਮੀ ਨੂੰ ਮਿਲ ਪਿਆ ਹਾਂ।ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥
ਮੇਰੀ ਆਤਮਾ ਤੇ ਦੇਹਿ ਵਾਹਿਗੁਰੂ ਦੀ ਪਿਰਹੜੀ ਨਾਲ ਗੱਚ ਹੋਈ ਹੋਈ ਹਨ।ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥

ਆਓ ਸਾਧੂਓ! ਆਪਾ ਇਕੱਠੇ ਹੋ ਕੇ, ਸਾਹਿਬ ਦੇ ਨਾਮ ਦਾ ਉਚਾਰਣ ਕਰੀਏ।ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥
ਸਚਿਆਰਾ ਦੇ ਸਮਾਗਮ ਅੰਦਰ ਆਓ ਆਪਾ, ਹਮੇਸ਼ਾਂ ਮਾਲਕ ਦੇ ਨਾਮ ਦਾ ਨਫ਼ਾ ਕਮਾਈਏ।ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥

ਪਵਿੱਤ੍ਰ ਪੁਰਸ਼ਾਂ ਦੀ ਟਹਿਲ ਕਮਾਉਣ ਦੁਆਰਾ, ਆਓ ਆਪਾਂ ਆਪਣੇ ਮੂੰਹ ਵਿੱਚ ਸੁਧਾਰਸ ਚੋਈਏ।ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥
ਬੰਦਾ ਸਾਧੂ ਗੁਰਾਂ ਨੂੰ ਮਿਲ ਪੈਂਦਾ ਹੈ ਜੇਕਰ ਆਦਿ ਸਾਈਂ ਨੇ ਐਸੀ ਪ੍ਰਾਲਬੰਧ ਪਹਿਲਾਂ ਤੋਂ ਹੀ ਲਿਖੀ ਹੋਈ ਹੋਵੇ।ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥

ਸਾਉਣ ਦੇ ਮਹੀਨੇ ਵਿੱਚ ਨਾਮ-ਸੁਧਾਰਸ ਵਾਲਾ ਬੱਦਲ ਸੰਸਾਰ ਉਤੇ ਛਾਇਆ ਹੋਇਆ ਹੈ।ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥
ਨਾਮ ਅੰਮ੍ਰਿਤ ਨੂੰ ਚਖ ਕੇ ਮੇਰੇ ਮਨੂਏ ਦਾ ਸਿਖਾਧਾਰਬ ਚਹਿਚਹਾਉਣ ਲਗ ਪਿਆ।ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥

ਈਸ਼ਵਰੀ ਆਬਿ-ਹਿਯਾਤ ਵਰਸਦਾ ਹੈ ਅਤੇ ਵਾਹਿਗੁਰੂ ਪਾਤਸ਼ਾਹ ਆ ਮਿਲਦਾ ਹੈ।ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥
ਗੁਮਾਸ਼ਤਾ ਨਾਨਕ ਪ੍ਰਭੂ ਦੀ ਪ੍ਰੀਤ ਨਾਲ ਰੰਗਿਆ ਗਿਆ ਹੈ।ਗਉੜੀ ਮਾਝ ਮਹਲਾ ੪ ॥

ਗਊੜੀ ਮਾਝ ਪਾਤਸ਼ਾਹੀ ਚੋਥੀ!ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥
ਆਓ ਸਹੇਲੀਓ! ਆਪਾਂ ਨੇਕੀਆਂ ਦੇ ਜਾਦੂ ਟੂਣੇ ਬਣਾਈਏ।ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥

ਪਵਿੱਤ੍ਰ ਪੁਰਸ਼ਾਂ ਨੂੰ ਭੇਟ ਕੇ ਆਪਾਂ ਪ੍ਰਭੂ ਦੀ ਪ੍ਰੀਤ ਦਾ ਆਰਾਮ ਤੇ ਅਨੰਦ ਭੋਗੀਏ।ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥
ਗੁਰਾਂ ਦੇ ਬਖਸ਼ੇ ਹੋਏ ਬ੍ਰਹਿਮਬੋਧ ਦਾ ਦੀਪ ਹਮੇਸ਼ਾਂ ਮੇਰੇ ਚਿੱਤ ਅੰਦਰ ਬਲਦਾ ਰਹਿੰਦਾ ਹੈ।ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥

ਪਰਮ ਪਰਸੰਨ ਤੇ ਰਹਿਮ ਨਾਲ ਨਰਮ ਹੋ ਕੇ ਮਾਲਕ ਮੈਨੂੰ ਮਿਲ ਪਿਆ ਹੈ।ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥
ਮੇਰੇ ਚਿੱਤ ਤੇ ਸਰੀਰ ਅੰਦਰ ਪਿਆਰੇ ਵਾਹਿਗੁਰੂ ਦੀ ਪ੍ਰੀਤ ਲੱਗੀ ਹੋਈ ਹੈ।ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥

ਸਤਿਗੁਰੂ ਬਸੀਨ ਨੇ ਮੈਨੂੰ ਮੇਰੇ ਯਾਰ ਨਾਲ ਮਿਲਾ ਦਿੱਤਾ ਹੈ।ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥
ਮੈਂ ਆਪਣਾ ਚਿੱਤ ਗੁਰੂ-ਸਾਧੂ ਨੂੰ ਅਰਪਨ ਕਰਦਾ ਹਾਂ, ਜੋ ਮੈਨੂੰ ਮੇਰੇ ਮਾਲਕ ਨਾਲ ਮਿਲਾਉਂਦਾ ਹੈ।ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥

ਵਾਹਿਗੁਰੂ ਉਤੇ ਮੈਂ ਹਮੇਸ਼ਾਂ ਕੁਰਬਾਨ ਜਾਂਦਾ ਹਾਂ।ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥
ਨਿਵਾਸ ਕਰ, ਮੇਰੇ ਪ੍ਰੀਤਮ, ਨਿਵਾਸ ਕਰ, ਹੇ ਆਲਮ ਦੇ ਸੁਆਮੀ! ਹੇ ਵਾਹਿਗੁਰੂ ਮਿਹਰ ਧਾਰ! ਅਤੇ ਮੇਰੇ ਚਿੱਤ ਵਿੱਚ ਨਿਵਾਸ ਕਰ।ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥

ਹੇ ਮੇਰੇ ਮਾਲਕ! ਪੂਰਨ ਗੁਰਾਂ ਨੂੰ ਵੇਖ ਕੇ, ਮੈਂ ਆਪਣੇ ਚਿੱਤ ਚਾਹੁੰਦੀਆਂ ਮੁਰਾਦਾ ਪਾ ਲਈਆਂ ਹਨ ਅਤੇ ਪਰਮ-ਪ੍ਰੰਸਨ ਹੋ ਗਿਆ ਹਾਂ।ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥
ਖ਼ੁਸ਼ ਬਾਸ਼ ਪਤਨੀਆਂ ਵਾਹਿਗੁਰੂ ਦੇ ਨਾਮ ਨੂੰ ਪ੍ਰਾਪਤ ਹੁੰਦੀਆਂ ਹਨ ਹੈ, ਮੇਰੇ ਸਾਹਿਬ! ਅਤੇ ਪਰਮ-ਪ੍ਰਸੰਨਤਾ ਅੰਦਰ ਦਿਨ ਰਾਤ ਆਪਣੇ ਚਿੱਤ ਵਿੱਚ ਖੁਸ਼ ਰਹਿੰਦੀਆਂ ਹਨ।ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥

ਪਰਮ ਚੰਗੇ ਕਰਮਾਂ ਰਾਹੀਂ ਵਾਹਿਗੁਰੂ ਪ੍ਰਾਪਤ ਹੁੰਦਾ ਹੈ, ਹੇ ਮੇਰੇ ਸੁਆਮੀ! ਅਤੇ ਨਿਤਾਪ੍ਰਤੀ ਨਫ਼ਾ ਕਮਾ ਕੇ ਆਦਮੀ ਖ਼ੁਸ਼ੀ ਨਾਲ ਹਸਦਾ ਰਹਿੰਦਾ ਹੈ।ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥
ਵਾਹਿਗੁਰੂ ਖੁਦ ਪੈਦਾ ਕਰਦਾ ਹੈ, ਵਾਹਿਗੁਰੂ ਖੁਦ ਦੇਖਦਾ ਹੈ ਅਤੇ ਵਾਹਿਗੁਰੂ ਖ਼ੁਦ ਹੀ ਜੀਵਾਂ ਨੂੰ ਕੰਮ ਕਾਰੇ ਲਾਉਂਦਾ ਹੈ।ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥

ਕਈ ਪ੍ਰਭੂ ਦੀਆਂ ਬਖਸ਼ੀਸ਼ਾਂ ਭੁੰਚਦੇ ਹਨ, ਜਿਨ੍ਹਾਂ ਵਿੱਚ ਕਦੇ ਕਮੀ ਨਹੀਂ ਵਾਪਰਦੀ ਅਤੇ ਕਈਆਂ ਨੂੰ ਕੇਵਲ ਦਾਣਿਆਂ ਦੀ ਮੁੱਠੀ ਹੀ ਮਿਲਦੀ ਹੈ।ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥
ਕਈ ਪਾਤਸ਼ਾਹ ਹੋ ਰਾਜ-ਸਿੰਘਾਸਣ ਤੇ ਬੈਠਦੇ ਹਨ, ਅਤੇ ਸਦਾ ਹੀ ਸੁਖਾਲੇ ਰਹਿੰਦੇ ਹਨ ਅਤੇ ਕਈਆਂ ਪਾਸੋਂ ਤੂੰ ਖੈਰ ਮੰਗਾਉਂਦਾ ਹੈ।ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥

ਮੇਰੇ ਜਗਤ ਦੇ ਮਾਲਕ ਹਰਿ ਥਾ ਕੇਵਲ ਤੇਰਾ ਹੁਕਮ ਹੀ ਪਰਬਲ ਹੈ। ਨੋਕਰ ਨਾਨਕ! ਤੇਰੇ ਨਾਮ ਦਾ ਅਰਾਧਨ ਕਰਦਾ ਹੈ।ਗਉੜੀ ਮਾਝ ਮਹਲਾ ੪ ॥
ਗਊੜੀ ਮਾਝ ਪਾਤਸ਼ਾਹੀ ਚੋਥੀ।ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥

ਮੇਰੇ ਹਿਰਦੇ ਅੰਦਰੋਂ ਮੇਰੇ ਹਿਰਦੇ ਅੰਦਰੋ ਹੈ ਮੇਰੇ ਮਾਲਕ! ਮੇਰੇ ਹਿਰਦੇ ਅੰਦਰੋਂ ਮੈਂ ਵਾਹਿਗੁਰੂ ਦੀ ਪ੍ਰੀਤ ਨਾਲ ਰੰਗਿਆ ਹੋਇਆ ਹਾਂ।ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥
ਪ੍ਰੀਤਮ ਵਾਹਿਗੁਰੂ ਮੇਰੇ ਅੰਗ ਸੰਗ ਹੈ, ਪ੍ਰੰਤੂ ਉਹ ਵੇਖਿਆਂ ਨਹੀਂ ਜਾ ਸਕਦਾ, ਹੇ ਮੇਰੇ ਸੁਆਮੀ। ਪੂਰਨ ਗੁਰਾਂ ਨੇ ਮੈਨੂੰ ਅਦ੍ਰਿਸ਼ਟ ਪੁਰਖ ਦਿਖਾਲ ਦਿੱਤਾ ਹੈ।ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥

ਵਾਹਿਗੁਰੂ ਸੁਆਮੀ ਦਾ ਨਾਮ ਮੇਰੇ ਉਤੇ ਪ੍ਰਕਾਸ਼ ਹੋ ਗਿਆ ਹੈ ਹੇ ਮੇਰੇ ਮਾਲਕ! ਅਤੇ ਸਾਰੀ ਗਰੀਬੀ ਦੇ ਦਰਦ ਰਫ਼ਾ ਹੋ ਗਏ ਹਨ।ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥
ਮੈਂ ਉਤਾਕ੍ਰਿਸ਼ਟ ਪਦਵੀ ਪ੍ਰਾਪਤ ਕਰ ਲਈ ਹੈ, ਮੇਰੇ ਵਾਹਿਗੁਰੂ ਸੁਆਮੀ! ਮਹਾਨ ਸ਼੍ਰੇਸ਼ਟ ਨਸੀਬਾਂ ਰਾਹੀਂ ਮੈਂ ਹਰੀ ਦੇ ਨਾਮ ਅੰਦਰ ਲੀਨ ਹੋ ਗਿਆ ਹਾਂ।ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥

ਆਪਣੀਆਂ ਅੱਖਾਂ ਨਾਲ ਮੇਰੇ ਪ੍ਰੀਤਮ ਆਪਣੀਆਂ ਅੱਖਾਂ ਨਾਲ ਮੇਰਾ ਮਾਲਕ, ਕੀ ਕਿਸੇ ਜਣੇ ਨੇ ਆਪਣੀਆਂ ਅੱਖਾਂ ਨਾਲ ਮੇਰੇ ਵਾਹਿਗੁਰੂ ਸੁਆਮੀ ਨੂੰ ਵੇਖਿਆਂ ਹੈ?ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥
ਮੇਰੀ ਆਤਮਾ ਤੇ ਦੇਹਿ ਵਿਛੋੜੇ ਵਿੱਚ ਬੜੇ ਉਦਾਸ ਹਨ, ਹੇ ਸ੍ਰਿਸ਼ਟੀ ਦੇ ਸੁਆਮੀ! ਵਾਹਿਗੁਰੂ ਦੇ ਬਿਨਾ ਪਤਨੀ ਮੁਰਝਾਈ ਜਾ ਰਹੀ ਹੈ।

copyright GurbaniShare.com all right reserved. Email:-