ਬਿਆਪਤ ਹਰਖ ਸੋਗ ਬਿਸਥਾਰ ॥
ਮਾਇਆ ਖੁਸ਼ੀ ਤੇ ਗ਼ਮੀ ਦੇ ਅਡੰਬਰਾ ਅੰਦਰ ਫੈਲੀ ਹੋਈ ਹੈ।ਬਿਆਪਤ ਸੁਰਗ ਨਰਕ ਅਵਤਾਰ ॥ ਇਹ ਬਹਿਸ਼ਤ, ਦੋਜਖ ਅਤੇ ਜਨਮਾ ਦੇ ਗੇੜ ਤੇ ਅਸਰ ਕਰਦੀ ਹੈ।ਬਿਆਪਤ ਧਨ ਨਿਰਧਨ ਪੇਖਿ ਸੋਭਾ ॥ ਇਹ ਅਮੀਰਾ ਗਰੀਬਾਂ ਅਤੇ ਸੰਭਾਵਨਾਵਾਂ ਤੇ ਅਸਰ ਕਰਦੀ ਦੇਖੀ ਜਾਂਦੀ ਹੈ।ਮੂਲੁ ਬਿਆਧੀ ਬਿਆਪਸਿ ਲੋਭਾ ॥੧॥ ਇਹ ਬੁਨਿਆਦੀ ਬੀਮਾਰੀ, ਲਾਲਚ ਦੇ ਰਾਹੀਂ ਕੰਮ ਕਰਦੀ ਹੈ।ਮਾਇਆ ਬਿਆਪਤ ਬਹੁ ਪਰਕਾਰੀ ॥ ਮੋਹਨੀ ਕਈ ਤਰੀਕਿਆਂ ਨਾਲ ਅਸਰ ਕਰਦੀ ਹੈ।ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥ ਤੇਰੀ ਪਨਾਹ ਤਾਬੇ ਹੇ ਸਾਹਿਬ! ਸਾਧੂ ਇਸ ਦੇ ਅਸਰ ਤੋਂ ਬਿਨਾ ਹੀ ਆਪਣਾ ਜੀਵਨ ਬਤੀਤ ਕਰਦੇ ਹਨ। ਠਹਿਰਾਉ।ਬਿਆਪਤ ਅਹੰਬੁਧਿ ਕਾ ਮਾਤਾ ॥ ਇਹ ਉਸ ਨੂੰ ਚਿਮੜੀ ਹੋਈ ਹੈ ਜੋ ਅੰਹਕਾਰੀ ਅਕਲ ਨਾਲ ਨਸ਼ਈ ਹੋਇਆ ਹੋਇਆ ਹੈ।ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ ਇਹ ਉਸ ਨੂੰ ਚਿਮੜੀ ਹੋਈ ਹੈ ਜੋ ਆਪਣੇ ਪੁੱਤਾ ਤੇ ਪਤਨੀ ਦੇ ਪਿਆਰ ਨਾਲ ਰੰਗਿਆ ਹੋਇਆ ਹੈ।ਬਿਆਪਤ ਹਸਤਿ ਘੋੜੇ ਅਰੁ ਬਸਤਾ ॥ ਇਹ ਉਸਨੂੰ ਚਿਮੜੀ ਹੋਈ ਹੈ ਜੋ ਹਾਥੀਆਂ ਘੋੜਿਆਂ ਅਤੇ ਬਸਤਰਾਂ ਅੰਦਰ ਗਲਤਾਨ ਹੈ।ਬਿਆਪਤ ਰੂਪ ਜੋਬਨ ਮਦ ਮਸਤਾ ॥੨॥ ਇਹ ਉਸ ਪੁਰਸ਼ ਨੂੰ ਚਿਮੜੀ ਹੋਈ ਹੈ ਜੋ ਸੁੰਦਰਤਾ ਅਤੇ ਜੁਆਨੀ ਦੀ ਸ਼ਰਾਬ ਨਾਲ ਮਤਵਾਲਾ ਹੋਇਆ ਹੋਇਆ ਹੈ।ਬਿਆਪਤ ਭੂਮਿ ਰੰਕ ਅਰੁ ਰੰਗਾ ॥ ਇਹ ਜਮੀਨ ਦੇ ਮਾਲਕ ਕੰਗਾਲਾ ਅਤੇ ਮੌਜ ਬਹਾਰਾ ਮਾਨਣ ਵਾਲਿਆਂ ਨੂੰ ਚਿਮੜੀ ਹੋਈ ਹੈ।ਬਿਆਪਤ ਗੀਤ ਨਾਦ ਸੁਣਿ ਸੰਗਾ ॥ ਇਹ ਸਭਾਵਾ ਵਿੱਚ ਗਾਣੇ ਅਤੇ ਰਾਗ ਦੇ ਸੁਨਣ ਵਾਲਿਆਂ ਨੂੰ ਚਿਮੜੀ ਹੋਈ ਹੈ।ਬਿਆਪਤ ਸੇਜ ਮਹਲ ਸੀਗਾਰ ॥ ਇਹ ਪਲੰਘਾ, ਮੰਦਰਾ ਅਤੇ ਹਰ-ਸ਼ਿੰਗਾਰਾ ਵਿੱਚ ਰਮੀ ਹੋਈ ਹੈ।ਪੰਚ ਦੂਤ ਬਿਆਪਤ ਅੰਧਿਆਰ ॥੩॥ ਇਹ ਅੰਨ੍ਹਾਂ ਕਰ ਦੇਣ ਵਾਲੇ ਪੰਜ ਮੰਦੇ ਵਿਸ਼ਿਆਂ ਵਿੱਚ ਰਮੀ ਹੋਈ ਹੈ।ਬਿਆਪਤ ਕਰਮ ਕਰੈ ਹਉ ਫਾਸਾ ॥ ਇਹ ਉਸ ਅੰਦਰ ਰਮੀ ਹੋਈ ਹੈ ਜੋ ਹੰਕਾਰ ਅੰਦਰ ਫਸ ਕੇ ਆਪਣੇ ਕਾਰ-ਵਿਹਾਰ ਕਰਦਾ ਹੈ।ਬਿਆਪਤਿ ਗਿਰਸਤ ਬਿਆਪਤ ਉਦਾਸਾ ॥ ਘਰਬਾਰ ਵਿੱਚ ਭੀ ਇਹ ਸਾਡੇ ਉਤੇ ਢਹਿੰਦੀ ਹੈ ਅਤੇ ਤਿਆਗ ਵਿੱਚ ਭੀ ਢਹਿੰਦੀ ਹੈ।ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ ਸਾਡੇ ਚਾਲ-ਚਲਣ, ਕਾਰ ਵਿਹਾਰ ਅਤੇ ਜਾਤੀ ਦੇ ਰਾਹੀਂ ਇਹ ਸਾਡੇ ਉਤੇ ਛਾਪਾ ਮਾਰਦੀ ਹੈ।ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥ ਸਿਵਾਏ ਉਨ੍ਹਾਂ ਦੇ ਜੋ ਵਾਹਿਗੁਰੂ ਦੀ ਪ੍ਰੀਤ ਨਾਲ ਰੰਗੇ ਹਨ, ਇਹ ਹਰ ਸ਼ੈ ਨੂੰ ਚਿਮੜਦੀ ਹੈ।ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ ਸਾਧੂਆਂ ਦੀ ਬੇੜੀਆਂ, ਵਾਹਿਗੁਰੂ ਪਾਤਸ਼ਾਹ ਨੇ ਕੱਟ ਸੁੱਟੀਆਂ ਹਨ।ਤਾ ਕਉ ਕਹਾ ਬਿਆਪੈ ਮਾਇ ॥ ਮਾਇਆ ਉਨ੍ਹਾਂ ਨੂੰ ਕਿਸ ਤਰ੍ਹਾਂ ਚਿਮੜ ਸਕਦੀ ਹੈ?ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਗੁਰੂ ਜੀ ਫੁਰਮਾਉਂਦੇ ਹਨ, ਜਿਸ ਨੂੰ ਸਾਧੂਆਂ ਦੇ ਪੈਰਾ ਦੀ ਧੂੜ ਪ੍ਰਾਪਤ ਹੋਈ ਹੈ,ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥ ਮਾਇਆ ਉਸ ਦੇ ਲਾਗੇ ਨਹੀਂ ਲਗਦੀ।ਗਉੜੀ ਗੁਆਰੇਰੀ ਮਹਲਾ ੫ ॥ ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ ਪਰਾਏ ਰੂਪ ਵੱਲ ਮੰਦੀ ਨਿਗ੍ਹਾ ਕਰਨ ਦੁਆਰਾ ਅੱਖਾਂ ਸੁੱਤੀਆਂ ਪਈਆਂ ਹਨ।ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ਕਲੰਕ ਦੀਆਂ ਰਾਮ ਕਹਾਣੀਆਂ ਸੁਣ ਕੇ ਕੰਨ ਸੁੱਤੇ ਪਏ ਹਨ।ਰਸਨਾ ਸੋਈ ਲੋਭਿ ਮੀਠੈ ਸਾਦਿ ॥ ਮਿੱਠੀਆ ਸ਼ੈਆ ਦੇ ਸੁਆਦ ਦੀ ਖਾਹਿਸ਼ ਅੰਦਰ ਜੀਭ ਸੁੱਤੀ ਪਈ ਹੈ।ਮਨੁ ਸੋਇਆ ਮਾਇਆ ਬਿਸਮਾਦਿ ॥੧॥ ਧੰਨ ਦੌਲਤ ਦੇ ਜ਼ਹਿਰੀਲੇ ਨਸ਼ੇ ਅੰਦਰ ਮਨੂਆਂ ਸੁੱਤਾ ਪਿਆ ਹੈ।ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ ਕੋਈ ਵਿਰਲਾ ਪੁਰਸ਼ਾ ਹੀ ਇਸ ਘਰ ਅੰਦਰ ਜਾਗਦਾ ਰਹਿੰਦਾ ਹੈ।ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥ ਆਪਣਾ ਵਖਰ ਉਹ ਸਹੀ ਸਲਾਮਤ ਪਾ ਲੇਂਦਾ ਹੈ। ਠਹਿਰਾਉ।ਸਗਲ ਸਹੇਲੀ ਅਪਨੈ ਰਸ ਮਾਤੀ ॥ ਸਾਰੀਆਂ ਸਖੀਆਂ (ਇੰਦਰੀਆਂ) ਆਪਣੇ ਮੁਆਦ ਅੰਦਰ ਮਤਵਾਲੀਆਂ ਹਨ।ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ ਉਹ ਆਪਣੇ ਘਰ ਦੀ ਰਖਵਾਲੀ ਕਰਨੀ ਜਾਣਦੀਆਂ ਹੀ ਨਹੀਂ।ਮੁਸਨਹਾਰ ਪੰਚ ਬਟਵਾਰੇ ॥ ਪੰਜੇ ਮੰਦੇ ਵਿਸ਼ੇ ਖੋਹਣ-ਖਿੰਜਣ ਵਾਲੇ ਅਤੇ ਰਮਤੇ ਦੇ ਲੁਟੇਰੇ ਹਨ।ਸੂਨੇ ਨਗਰਿ ਪਰੇ ਠਗਹਾਰੇ ॥੨॥ ਠਗ ਬੇਪਹਿਰੇ ਕਸਬੇ ਤੇ ਆ ਪੈਂਦੇ ਹਨ।ਉਨ ਤੇ ਰਾਖੈ ਬਾਪੁ ਨ ਮਾਈ ॥ ਉਨ੍ਹਾਂ ਕੋਲੋਂ ਪਿਉ ਤੇ ਮਾਂ ਬਚਾ ਨਹੀਂ ਸਕਦੇ।ਉਨ ਤੇ ਰਾਖੈ ਮੀਤੁ ਨ ਭਾਈ ॥ ਉਨ੍ਹਾਂ ਪਾਸੋਂ ਮਿੱਤਰ ਤੇ ਭਰਾ ਰਖਿਆ ਨਹੀਂ ਕਰ ਸਕਦੇ।ਦਰਬਿ ਸਿਆਣਪ ਨਾ ਓਇ ਰਹਤੇ ॥ ਦੌਲਤ ਤੇ ਚਤੁਰਾਈ ਰਾਹੀਂ ਉਹ ਨਹੀਂ ਰੁਕਦੇ।ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥ ਸਤਿਸੰਗਤ ਦੁਆਰਾ ਉਹ ਲੁੰਚੜ ਕਾਬੂ ਵਿੱਚ ਆ ਜਾਂਦੇ ਹਨ।ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥ ਮੇਰੇ ਉਤੇ ਤਰਸ ਕਰੋ ਹੇ ਧਰਤੀ ਦੇ ਥੰਮਣਹਾਰ ਸੁਆਮੀ!ਸੰਤਨ ਧੂਰਿ ਸਰਬ ਨਿਧਾਨ ॥ ਮੇਰੇ ਲਈ ਸਾਧੂਆਂ ਦੇ ਚਰਨਾਂ ਦੀ ਧੂੜ ਹੀ ਸਮੂਹ ਖਜਾਨਾ ਹੈ।ਸਾਬਤੁ ਪੂੰਜੀ ਸਤਿਗੁਰ ਸੰਗਿ ॥ ਸੱਚੇ ਗੁਰਾਂ ਦੀ ਸੰਗਤ ਵਿੱਚ ਰਾਸ ਸਹੀ ਸਲਾਮਤ ਰਹਿੰਦੀ ਹੈ।ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥ ਸ਼ਰੋਮਣੀ ਸਾਹਿਬ ਦੇ ਪਿਆਰ ਅੰਦਰ ਨਾਨਕ ਜਾਗਦਾ ਹੈ।ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥ ਕੇਵਲ ਉਹੀ ਜਾਗਦਾ ਹੈ ਜਿਸ ਉਤੇ ਮਾਲਕ ਮਿਹਰਵਾਨ ਹੈ।ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥ ਇਹ ਖੈਰ, ਪਦਾਰਥ ਅਤੇ ਜਾਇਦਾਦ ਫਿਰ ਐਨ ਪੂਰੇ ਰਹਿੰਦੇ ਹਨ। ਠਹਿਰਾਉ ਦੂਜਾ।ਗਉੜੀ ਗੁਆਰੇਰੀ ਮਹਲਾ ੫ ॥ ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।ਜਾ ਕੈ ਵਸਿ ਖਾਨ ਸੁਲਤਾਨ ॥ ਜਿਸ ਦੇ ਕਾਬੂ ਵਿੱਚ ਹਨ, ਸਰਦਾਰ ਅਤੇ ਪਾਤਸ਼ਾਹ।ਜਾ ਕੈ ਵਸਿ ਹੈ ਸਗਲ ਜਹਾਨ ॥ ਜਿਸ ਦੇ ਅਖਤਿਆਰ ਵਿੱਚ ਹੈ ਸਾਰਾ ਸੰਸਾਰ।ਜਾ ਕਾ ਕੀਆ ਸਭੁ ਕਿਛੁ ਹੋਇ ॥ ਜਿਸ ਦੇ ਕਰਨ ਦੁਆਰਾ ਸਭ ਕੁਝ ਹੋ ਆਉਂਦਾ ਹੈ,ਤਿਸ ਤੇ ਬਾਹਰਿ ਨਾਹੀ ਕੋਇ ॥੧॥ ਉਸ ਤੋਂ ਬਾਹਰ ਕੁਝ ਭੀ ਨਹੀਂ।ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ ਆਪਣੀ ਪ੍ਰਾਰਥਨਾ ਆਪਣੇ ਸੱਚੇ ਗੁਰਾਂ ਕੋਲ ਆਖ।ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥ ਤੇਰੇ ਕੰਮ ਉਸ ਸਾਰੇ ਨੇਪਰੇ ਚਾੜ੍ਹ ਦੇਵੇਗਾ। ਠਹਿਰਾਉ।ਸਭ ਤੇ ਊਚ ਜਾ ਕਾ ਦਰਬਾਰੁ ॥ ਸਾਰਿਆਂ ਨਾਲੋਂ ਉਚੇਰੀ ਹੈ ਉਸ ਦੀ ਕਚਹਿਰੀ,ਸਗਲ ਭਗਤ ਜਾ ਕਾ ਨਾਮੁ ਅਧਾਰੁ ॥ ਉਸ ਦੇ ਸਮੂਹ ਸੰਤਾ ਦਾ ਉਸ ਦਾ ਨਾਮ ਆਸਰਾ ਹੈ।ਸਰਬ ਬਿਆਪਿਤ ਪੂਰਨ ਧਨੀ ॥ ਮੁਕੰਮਲ ਮਾਲਕ ਹਰ ਥਾਂ ਰਮ ਰਿਹਾ ਹੈ।ਜਾ ਕੀ ਸੋਭਾ ਘਟਿ ਘਟਿ ਬਨੀ ॥੨॥ ਉਸ ਦੀ ਸ਼ਾਨ ਸ਼ੌਕਤ ਹਰ ਦਿਲ ਅੰਦਰ ਪ੍ਰਗਟ ਹੈ।ਜਿਸੁ ਸਿਮਰਤ ਦੁਖ ਡੇਰਾ ਢਹੈ ॥ ਜਿਸ ਦਾ ਆਰਾਧਨ ਕਰਨ ਦੁਆਰਾ ਗ਼ਮ ਦਾ ਠਿਕਾਣਾ ਮਸਮਾਰ ਹੋ ਜਾਂਦਾ ਹੈ।ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥ ਜੀਹਦਾ ਆਰਾਧਨ ਕਰਨ ਦੁਆਰਾ ਮੌਤ ਦਾ ਦੂਤ ਤੈਨੂੰ ਦੁਖ ਨਹੀਂ ਦਿੰਦਾ।ਜਿਸੁ ਸਿਮਰਤ ਹੋਤ ਸੂਕੇ ਹਰੇ ॥ ਜੀਹਦਾ ਆਰਾਧਨ ਕਰਨ ਦੁਆਰਾ ਜੋ ਸੁੱਕਾ-ਸੜਿਆ ਹੈ, ਉਹ ਸਰ-ਸਬਜ ਹੋ ਜਾਂਦਾ ਹੈ। copyright GurbaniShare.com all right reserved. Email:- |