ਕਥਨਾ ਕਥੀ ਨ ਆਵੈ ਤੋਟਿ ॥
ਗੋਬਿੰਦ ਦੀਆਂ ਗਿਆਨ ਗੋਸ਼ਟਾਂ ਵਿਚਾਰਨ ਵਾਲਿਆਂ ਪੁਰਸ਼ਾਂ ਦੀ ਕੋਈ ਕਮੀ ਨਹੀਂ। ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਕਰੋੜਾਂ ਹੀ ਬੰਦੇ ਹਰੀ ਬਾਰੇ ਕਰੋੜਾਂ ਉਤੇ ਕਰੋੜਾਂ ਬਿਆਨ ਅਤੇ ਧਰਮ-ਭਾਸ਼ਨ ਦਿੰਦੇ ਹਨ। ਦੇਦਾ ਦੇ ਲੈਦੇ ਥਕਿ ਪਾਹਿ ॥ ਦੇਣ ਵਾਲਾ ਦੇਈ ਜਾਂਦਾ ਹੈ ਪਰੰਤੂ ਲੈਣ ਵਾਲੇ ਲੈ ਕੇ ਹਾਰ ਹੁਟ ਜਾਂਦੇ ਹਨ। ਜੁਗਾ ਜੁਗੰਤਰਿ ਖਾਹੀ ਖਾਹਿ ॥ ਸਮੂਹ ਜੁਗਾਂ ਅੰਦਰ ਖਾਣ ਵਾਲੇ ਉਸ ਦੇ ਪਦਾਰਥਾਂ ਨੂੰ ਖਾਂਦੇ ਹਨ। ਹੁਕਮੀ ਹੁਕਮੁ ਚਲਾਏ ਰਾਹੁ ॥ ਹਾਕਮ, ਆਪਣੇ ਅਮਰ ਦੁਆਰਾ ਆਦਮੀ ਨੂੰ ਆਪਣੇ ਰਸਤੇ ਉਤੇ ਟੋਰਦਾ ਹੈ। ਨਾਨਕ ਵਿਗਸੈ ਵੇਪਰਵਾਹੁ ॥੩॥ ਹੇ ਨਾਨਕ! ਬੇ-ਮੁਹਤਾਜ ਮਾਲਕ ਮੌਜ਼ਾ ਮਾਣਦਾ ਹੈ। ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਸੱਚਾ ਹੈ ਸੁਆਮੀ, ਸੱਚਾ ਹੈ ਉਸਦਾ ਨਾਮ ਅਤੇ ਸਚਿਆਰਾ ਨੇ ਉਸ ਦੇ ਨਾਮ ਨੂੰ ਬੇਅੰਤ ਪਿਆਰ ਨਾਲ ਉਚਾਰਨ ਕੀਤਾ ਹੈ। ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਲੋਕੀਂ ਪ੍ਰਾਰਥਨਾ ਤੇ ਯਾਚਨਾ ਕਰਦੇ ਹਨ: "ਸਾਨੂੰ ਖੈਰ ਪਾ, ਸਾਨੂੰ ਖੈਰ ਪਾ", ਤੇ ਦਾਤਾ ਬਖ਼ਸ਼ਿਸ਼ਾਂ ਕਰਦਾ ਹੈ। ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਤਾਂ, ਉਸ ਦੇ ਅਗੇ ਕੀ ਧਰਿਆ ਜਾਵੇ ਜਿਸ ਦੁਆਰਾ ਉਸ ਦੀ ਦਰਗਾਹ ਦਾ ਦਰਸ਼ਨ ਹੋ ਜਾਵੇ? ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅਸੀਂ ਆਪਣੇ ਮੁੱਖਾਂ ਤੇ ਕੇਹੜੇ ਬਚਨ ਉਚਾਰਨ ਕਰੀਏ ਜਿੰਨ੍ਹਾਂ ਨੂੰ ਸਰਵਣ ਕਰਕੇ, ਉਹ ਸਾਡੇ ਨਾਲ ਮੁਹੱਬਤ ਕਰਨ ਲੱਗ ਜਾਵੇ? ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਸੁਬ੍ਹਾ ਸਵੇਰੇ ਸਤਿਨਾਮ ਦਾ ਉਚਾਰਨ ਕਰ ਅਤੇ ਵਾਹਿਗੁਰੂ ਦੀਆਂ ਬਜ਼ੁਰਗੀਆਂ ਦਾ ਧਿਆਨ ਧਰ। ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਚੰਗੇ ਅਮਲਾਂ ਦੁਆਰਾ ਦੇਹ ਪੁਸ਼ਾਕ ਪਰਾਪਤ ਹੁੰਦੀ ਹੈ ਅਤੇ ਸੁਆਮੀ ਦੀ ਦਯਾ ਦੁਆਰਾ ਮੁਕਤੀ ਦਾ ਦਰਵਾਜਾ। ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ ਇਸ ਤਰ੍ਹਾਂ ਸਮਝ ਲੈ, ਹੇ ਨਾਨਕ! ਕਿ ਸਤਿਪੁਰਖ ਸਾਰਾ ਕੁਛ ਆਪਣੇ ਆਪ ਤੋਂ ਹੀ ਹੈ। ਥਾਪਿਆ ਨ ਜਾਇ ਕੀਤਾ ਨ ਹੋਇ ॥ ਉਹ ਕਿਸੇ ਦਾ ਨਾਂ ਅਸਥਾਪਨ ਕੀਤਾ ਅਤੇ ਨਾਂ ਹੀ ਬਣਾਇਆ ਹੋਇਆ ਹੈ। ਆਪੇ ਆਪਿ ਨਿਰੰਜਨੁ ਸੋਇ ॥ ਉਹ ਪਵਿਤਰ ਪੁਰਖ ਸਾਰਾ ਕੁਛ ਆਪ ਹੀ ਹੈ। ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਜਿਨ੍ਹਾਂ ਨੇ ਉਸ ਦੀ ਟਹਿਲ ਸੇਵਾ ਕਮਾਈ, ਉਨ੍ਹਾਂ ਨੂੰ ਇਜ਼ਤ ਪਰਾਪਤ ਹੋਈ। ਨਾਨਕ ਗਾਵੀਐ ਗੁਣੀ ਨਿਧਾਨੁ ॥ ਹੇ ਨਾਨਕ! ਉਸ ਦੀ ਸਿਫ਼ਤ ਸ਼ਲਾਘਾ ਗਾਇਨ ਕਰ ਜੋ ਉਤਕ੍ਰਿਸ਼ਟਰਾਈਆਂ ਦਾ ਖ਼ਜ਼ਾਨਾ ਹੈ। ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਪ੍ਰਭੂ ਦੀ ਪ੍ਰੀਤ ਨੂੰ ਆਪਣੇ ਦਿਲ ਅੰਦਰ ਟਿਕਾ ਕੇ ਉਸ ਦੀ ਕੀਰਤੀ ਗਾਇਨ ਤੇ ਸਰਵਣ ਕਰ। ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਇਸ ਤਰ੍ਹਾਂ ਤੇਰੀ ਤਕਲੀਫ ਦੂਰ ਹੋ ਜਾਵੇਗੀ ਅਤੇ ਤੂੰ ਖੁਸ਼ੀ ਆਪਣੇ ਗ੍ਰਹਿ ਨੂੰ ਲੈ ਜਾਵੇਂਗਾ। ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰਬਾਣੀ ਰੱਬੀ ਕਲਾਮ ਹੈ, ਗੁਰਬਾਨੀ ਸਾਹਿਬ ਦਾ ਗਿਆਨ ਅਤੇ ਗੁਰਬਾਣੀ ਰਾਹੀਂ ਹੀ ਸੁਆਮੀ ਨੂੰ ਸਾਰੇ ਵਿਆਪਕ ਅਨੁਭਵ ਕੀਤਾ ਜਾਂਦਾ ਹੈ। ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਗੁਰੂ ਸ਼ਿਵ ਹੈ, ਗੁਰੂ ਹੀ ਵਿਸ਼ਨੂੰ ਤੇ ਬ੍ਰਹਮਾਂ, ਗੁਰੂ ਹੀ ਸ਼ਿਵ ਦੀ ਪਤਨੀ-ਪਾਰਬਤੀ, ਵਿਸ਼ਨੂੰ ਦੀ ਪਤਨੀ ਲਖਸ਼ਮੀ ਅਤੇ ਬ੍ਰਹਮਾ ਦੀ ਪਤਨੀ-ਸੁਰਸਵਤੀ ਹੈ। ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਭਾਵੇਂ ਮੈਂ ਵਾਹਿਗੁਰੂ ਨੂੰ ਜਾਣਦਾ ਹਾਂ, ਮੈਂ ਉਸ ਨੂੰ ਵਰਣਨ ਨਹੀਂ ਕਰ ਸਕਦਾ। ਬਚਨਾ ਦੁਆਰਾ ਉਹ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰਾ ਇਕ ਦੇਹਿ ਬੁਝਾਈ ॥ ਗੁਰੂ ਨੇ ਮੈਨੂੰ ਇਕ ਚੀਜ਼ ਸਮਝਾ ਦਿਤੀ ਹੈ। ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥ ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁਲੇ। ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਕਰ ਮੈਂ ਉਸਨੂੰ ਚੰਗਾ ਲੱਗ ਜਾਵਾਂ ਤਾਂ ਇਹੀ ਮੇਰਾ ਧਰਮ ਅਸਥਾਨ ਤੇ ਨ੍ਹਾਉਣਾ ਹੈ। ਉਸਨੂੰ ਚੰਗਾ ਲੱਗਣ ਦੇ ਬਿਨਾ ਇਸ਼ਨਾਨ ਦਾ ਕੀ ਲਾਭ ਹੈ? ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਸਮੂਹ ਸਾਜੇ ਹੋਏ ਜੀਵਾਂ ਨੂੰ ਜਿਹੜੇ ਮੈਂ ਤਕਦਾ ਹਾਂ, ਸ਼ੁਭ ਅਮਲਾਂ ਬਾਝੋਂ ਉਨ੍ਹਾਂ ਨੂੰ ਕੀ ਮਿਲਦਾ ਹੈ, ਅਤੇ ਉਹ ਕੀ ਲੈਂਦੇ ਹਨ? ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਮਨ ਅੰਦਰ ਹੀਰੇ ਜਵਾਹਰ ਤੇ ਲਾਲ ਹਨ, ਜੇਕਰ ਤੂੰ ਗੁਰਾਂ ਦੀ ਇਕ ਭੀ ਸਿਖਿਆ ਸਰਵਣ ਕਰਕੇ ਅਮਲ ਕਰ ਲਵੇਂ। ਗੁਰਾ ਇਕ ਦੇਹਿ ਬੁਝਾਈ ॥ ਗੁਰੂ ਨੇ ਮੈਨੂੰ ਇਕ ਗਲ ਸਮਝਾ ਦਿਤੀ ਹੈ। ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥ ਸਮੂਹ ਜੀਵਾਂ ਦਾ ਕੇਵਲ ਇਕ ਦਾਤਾਰ ਹੈ। ਉਹ ਮੈਨੂੰ ਕਦੇ ਭੀ ਨਾਂ ਭੁੱਲੇ। ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਭਾਵੇਂ ਇਨਸਾਨ ਦੀ ਉਮਰ ਚਾਰ ਜੁਗਾਂ ਦੀ ਹੋਵੇ ਅਤੇ ਦਸ ਗੁਣਾ ਵਧੇਰੇ ਭੀ ਹੋ ਜਾਏ। ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਭਾਵੇਂ ਉਹ ਨਵਾਂ ਹੀ ਮਹਾਦੀਪਾਂ ਅੰਦਰਿ ਪ੍ਰਸਿਧ ਹੋਵੇ ਅਤੇ ਸਾਰੇ ਉਸ ਦੇ (ਮਗਰ ਲੱਗਦੇ ਜਾਂ ਨਾਲ ਟੁਰਦੇ) ਹੋਣ, ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਤੇ ਭਾਵੇਂ ਉਹ ਸਰੇਸ਼ਟ ਨਾਮ ਰਖਵਾ ਲਵੇ ਅਤੇ ਸੰਸਾਰ ਅੰਦਰ ਉਪਮਾ ਤੇ ਸ਼ੋਭਾ ਪਰਾਪਤ ਕਰ ਲਵੇ। ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਜੇਕਰ ਉਹ ਉਸ ਦੀ ਦਯਾ ਦ੍ਰਿਸ਼ਟੀ ਦਾ ਪਾਤਰ ਨਹੀਂ, ਤਦ, ਉਸ ਦੀ ਕੋਈ ਪਰਵਾਹ ਨਹੀਂ ਕਰੇਗਾ, ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਉਹ ਕੀੜਿਆਂ ਵਿੱਚ ਨੀਚ ਮਕੌੜਾ ਗਿਣਿਆ ਜਾਂਦਾ ਹੈ ਅਤੇ ਪਾਂਬਰ ਭੀ ਉਸ ਉਤੇ ਦੁਸ਼ਨ ਲਾਉਂਦੇ ਹਨ। ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਹੇ ਨਾਨਕ! ਵਾਹਿਗੁਰੂ ਨੇਕੀ-ਬਿਹੁਨਾ ਨੂੰ ਨੇਕੀ ਬਖਸ਼ਦਾ ਹੈ ਅਤੇ ਪਵਿੱਤਰ ਆਤਮਾਵਾਂ ਨੂੰ ਪਵਿਤ੍ਰਤਾਈ ਪ੍ਰਦਾਨ ਕਰਦਾ ਹੈ। ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥ ਮੈਂ ਕਿਸੇ ਇਹੋ ਜੇਹੇ ਦਾ ਖਿਆਲ ਨਹੀਂ ਕਰ ਸਕਦਾ ਜਿਹੜਾ ਉਸ ਉਤੇ ਕੋਈ ਮਿਹਰਬਾਨੀ ਕਰ ਸਕਦਾ ਹੋਵੇ। ਸੁਣਿਐ ਸਿਧ ਪੀਰ ਸੁਰਿ ਨਾਥ ॥ ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਪੂਰਨ ਪੁਰਸ਼ ਧਾਰਮਕ ਆਗੂ, ਰੂਹਾਨੀ ਯੋਧਾ ਅਤੇ ਵੱਡਾ ਯੋਗੀ ਹੋ ਜਾਂਦਾ ਹੈ। ਸੁਣਿਐ ਧਰਤਿ ਧਵਲ ਆਕਾਸ ॥ ਵਾਹਿਗੁਰੂ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਪ੍ਰਾਨੀ ਨੂੰ ਧਰਤੀ, ਇਸ ਦੇ ਚੁੱਕਣ ਵਾਲੇ ਕਲਪਤ ਬਲਦ ਅਤੇ ਅਸਮਾਨ ਦੀ ਅਸਲੀਅਤ ਦਾ ਪਤਾ ਲੱਗ ਜਾਂਦਾ ਹੈ। ਸੁਣਿਐ ਦੀਪ ਲੋਅ ਪਾਤਾਲ ॥ ਸਾਈਂ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਆਦਮੀ ਨੂੰ ਮਹਾ-ਦੀਪਾਂ, ਪੁਰੀਆਂ ਅਤੇ ਹੇਠਲਿਆਂ ਲੋਆਂ ਦੀ ਗਿਆਤ ਹੋ ਜਾਂਦੀ ਹੈ। ਸੁਣਿਐ ਪੋਹਿ ਨ ਸਕੈ ਕਾਲੁ ॥ ਰੱਬ ਦੇ ਨਾਮ ਨੂੰ ਸਰਵਣ ਕਰਨ ਦੁਆਰਾ ਮੌਤ ਪ੍ਰਾਨੀ ਲਾਗੇ ਨਹੀਂ ਲੱਗ ਲਗਦੀ (ਅਜ਼ਾਬ ਨਹੀਂ ਦੇ ਸਕਦੀ)। ਨਾਨਕ ਭਗਤਾ ਸਦਾ ਵਿਗਾਸੁ ॥ ਹੇ ਨਾਨਕ! ਅਨੁਰਾਗੀ ਹਮੇਸ਼ਾਂ ਅਨੰਦ ਮਾਣਦੇ ਹਨ। ਸੁਣਿਐ ਦੂਖ ਪਾਪ ਕਾ ਨਾਸੁ ॥੮॥ ਮਾਲਕ ਦੇ ਨਾਮ ਨੂੰ ਸਰਵਣ ਕਰਣ ਦੁਆਰਾ ਕਸ਼ਟ ਤੇ ਕਸਮਲ ਤਬਾਹ ਥੀ ਵੰਞਦੇ (ਤਬਾਹ ਹੋ ਜਾਂਦੇ) ਹਨ। ਸੁਣਿਐ ਈਸਰੁ ਬਰਮਾ ਇੰਦੁ ॥ ਸਾਹਿਬ ਦੇ ਨਾਮ ਨੂੰ ਸੁਣਨ ਦੁਆਰਾ ਮੌਤ ਦੇ ਦੇਵਤੇ, ਉਤਪੁਤੀ ਦੇ ਦੇਵਤੇ ਅਤੇ ਮੀਂਹ ਦੇ ਦੇਵਤੇ ਦੀ ਪਦਵੀ ਪਰਾਪਤ ਹੋ ਜਾਂਦੀ ਹੈ। ਸੁਣਿਐ ਮੁਖਿ ਸਾਲਾਹਣ ਮੰਦੁ ॥ ਰਬ ਦਾ ਨਾਮ ਸੁਣਨ ਦੁਆਰਾ ਬਦਕਾਰ ਭੀ ਆਪਣੇ ਮੂੰਹ ਨਾਲ ਸਾਈਂ ਦੀ ਸਿਫ਼ਤ ਗਾਇਨ ਕਰਨ ਲੱਗ ਜਾਂਦੇ ਹਨ। ਸੁਣਿਐ ਜੋਗ ਜੁਗਤਿ ਤਨਿ ਭੇਦ ॥ ਹਰੀ ਦਾ ਨਾਮ ਸੁਣਨ ਦੁਆਰਾ ਜੀਵ ਸਾਹਿਬ ਨਾਲ ਜੁੜਨ ਦੇ ਰਸਤੇ ਅਤੇ ਸਰੀਰ ਦੇ ਭੇਤਾਂ ਨੂੰ ਜਾਣ ਲੈਂਦਾ ਹੈ। ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਮਾਲਕ ਦੇ ਨਾਮ ਨੂੰ ਸੁਣਨ ਦੁਆਰਾ ਚੌਹਾਂ ਹੀ ਧਾਰਮਿਕ ਗ੍ਰੰਥਾਂ, ਛੇ ਫਲਸਫੇ ਦਿਆਂ ਗ੍ਰੰਥਾਂ ਅਤੇ ਸਤਾਈ ਕਰਮਕਾਂਡੀ ਪੁਸਤਕਾਂ ਦੀ ਗਿਆਤ ਪਰਾਪਤ ਹੋ ਜਾਂਦੀ ਹੈ। ਨਾਨਕ ਭਗਤਾ ਸਦਾ ਵਿਗਾਸੁ ॥ ਸਦੀਵ ਸੁਪ੍ਰਸੰਨ ਹਨ ਸਾਧੂ, ਹੇ ਨਾਨਕ! copyright GurbaniShare.com all right reserved. Email:- |