ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥
ਵਿਅਰਥ ਹਨ ਅੱਖਾਂ ਜੋ ਹੋਰਸ ਦੀ ਪਤਨੀ ਦੀ ਸੁੰਦਰਤਾ ਤੱਕਦੀਆਂ ਹਨ। ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ ਵਿਅਰਥ ਹੈ ਜੀਭਾ ਜੋ ਨਿਆਮ੍ਹਤਾ ਅਤੇ ਹੋਰ ਸੁਆਦ ਮਾਣਦੀ ਹੈ। ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਵਿਅਰਥ ਹਨ, ਉਹ ਪੈਰ ਜੋ ਹੋਰਨਾਂ ਦਾ ਬੁਰਾ ਕਰਨ ਲਈ ਦੌੜਦੇ ਹਨ। ਮਿਥਿਆ ਮਨ ਪਰ ਲੋਭ ਲੁਭਾਵਹਿ ॥ ਵਿਅਰਥ ਹੈ ਚਿੱਤ ਜਿਹੜਾ ਹੋਰਨਾਂ ਦੀ ਦੌਲਤ ਨੂੰ ਲਲਚਾਉਂਦਾ ਹੈ। ਮਿਥਿਆ ਤਨ ਨਹੀ ਪਰਉਪਕਾਰਾ ॥ ਝੂਠਾ ਹੈ ਉਹ ਸਰੀਰ ਜੋ ਹੋਰਨਾਂ ਦਾ ਭਲਾ ਨਹੀਂ ਕਰਦਾ। ਮਿਥਿਆ ਬਾਸੁ ਲੇਤ ਬਿਕਾਰਾ ॥ ਝੂਠਾ ਹੈ ਉਹ ਨੱਕ ਜਿਹੜਾ ਬਦੀ ਦੀ ਗੰਧ ਲੈਦਾ ਹੈ। ਬਿਨੁ ਬੂਝੇ ਮਿਥਿਆ ਸਭ ਭਏ ॥ ਰੱਬ ਨੂੰ ਸਮਝਣ ਦੇ ਬਗੈਰ ਹਰ ਸ਼ੈ ਨਾਸਵੰਤ ਹੈ। ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥ ਫਲਦਾਇਕ ਹੈ ਉਹ ਸਰੀਰ, ਹੇ ਨਾਨਕ! ਜੋ ਵਾਹਿਗੁਰੂ ਸੁਆਮੀ ਦਾ ਨਾਮ ਲੈਦਾ ਹੈ। ਬਿਰਥੀ ਸਾਕਤ ਕੀ ਆਰਜਾ ॥ ਨਿਸਫਲ ਹੈ ਮਾਇਆ ਦੇ ਉਪਾਸ਼ਕ ਦਾ ਜੀਵਨ। ਸਾਚ ਬਿਨਾ ਕਹ ਹੋਵਤ ਸੂਚਾ ॥ ਸੱਚੇ ਦੇ ਬਗੈਰ ਉਹ ਕਿਸ ਤਰ੍ਹਾਂ ਪਵਿੱਤ੍ਰ ਹੋ ਸਕਦਾ ਹੈ? ਬਿਰਥਾ ਨਾਮ ਬਿਨਾ ਤਨੁ ਅੰਧ ॥ ਨਾਮ ਦੇ ਬਗੈਰ ਅਗਿਆਨੀ ਇਨਸਾਨ ਦੀ ਦੇਹਿ ਨਿਸਫਲ ਹੈ। ਮੁਖਿ ਆਵਤ ਤਾ ਕੈ ਦੁਰਗੰਧ ॥ ਉਸ ਦੇ ਮੂੰਹ ਵਿੱਚੋ ਗੰਦੀ ਮੁਸ਼ਕ ਆਉਂਦੀ ਹੈ। ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਸਾਹਿਬ ਦੇ ਭਜਨ ਦੇ ਬਾਝੋਂ ਦਿਨ ਅਤੇ ਰਾਤ ਵਿਅਰਥ ਗੁਜ਼ਰ ਜਾਂਦੇ ਹਨ, ਮੇਘ ਬਿਨਾ ਜਿਉ ਖੇਤੀ ਜਾਇ ॥ ਜਿਸ ਤਰ੍ਹਾਂ ਮੀਂਹ ਦੇ ਬਗੈਰ ਫ਼ਸਲ ਤਬਾਹ ਹੋ ਜਾਂਦੀ ਹੈ। ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ ਸ੍ਰਿਸ਼ਟੀ ਦੇ ਸੁਆਮੀ ਦੇ ਸਿਮਰਨ ਦੇ ਬਗੈਰ ਸਾਰੇ ਕੰਮ ਬੇਫਾਇਦਾ ਹਨ, ਜਿਉ ਕਿਰਪਨ ਕੇ ਨਿਰਾਰਥ ਦਾਮ ॥ ਜਿਸ ਤਰ੍ਹਾਂ ਕੰਜੂਸ ਪੁਰਸ਼ ਦੀ ਦੌਲਤ ਵਿਅਰਥ ਹੈ। ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਮੁਬਾਰਕ, ਮੁਬਾਰਕ ਹਨ ਉਹ ਪੁਰਸ਼, ਜਿਨ੍ਹਾਂ ਦੇ ਦਿਲ ਅੰਦਰ ਵਾਹਿਗੁਰੂ ਦਾ ਨਾਮ ਵਸਦਾ ਹੈ। ਨਾਨਕ ਤਾ ਕੈ ਬਲਿ ਬਲਿ ਜਾਉ ॥੬॥ ਨਾਨਕ ਉਨ੍ਹਾਂ ਉਤੋਂ ਕੁਰਬਾਨ ਤੇ ਸਦਕੇ ਜਾਂਦਾ ਹੈ। ਰਹਤ ਅਵਰ ਕਛੁ ਅਵਰ ਕਮਾਵਤ ॥ ਆਦਮੀ ਕਹਿੰਦਾ ਕੁਛ ਹੈ ਅਤੇ ਕਰਦਾ ਹੈ ਬਿਲਕੁਲ ਹੀ ਕੁਛ ਹੋਰ। ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਉਸ ਦੇ ਦਿਲ ਵਿੱਚ ਪ੍ਰੇਮ ਨਹੀਂ, ਪਰ ਮੂੰਹੋਂ ਉਹ ਸ਼ੇਖੀ ਮਾਰਦਾ ਹੈ। ਜਾਨਨਹਾਰ ਪ੍ਰਭੂ ਪਰਬੀਨ ॥ ਸਿਆਣਾ ਸੁਆਮੀ, ਜੋ ਅੰਦਰਲੀਆਂ ਜਾਨਣ ਵਾਲਾ ਹੈ, ਬਾਹਰਿ ਭੇਖ ਨ ਕਾਹੂ ਭੀਨ ॥ ਕਿਸੇ ਦੇ ਬਾਹਰ ਦੇ ਪਹਿਰਾਵੇ ਉਤੇ ਖੁਸ਼ ਨਹੀਂ ਹੁੰਦਾ। ਅਵਰ ਉਪਦੇਸੈ ਆਪਿ ਨ ਕਰੈ ॥ ਜੋ ਹੋਰਨਾਂ ਨੂੰ ਸਿਖ-ਮਤ ਦਿੰਦਾ ਹੈ ਅਤੇ ਆਪ ਉਸ ਤੇ ਅਮਲ ਨਹੀਂ ਕਰਦਾ, ਆਵਤ ਜਾਵਤ ਜਨਮੈ ਮਰੈ ॥ ਉਹ ਆਉਂਦਾ ਜਾਂਦਾ ਤੇ ਜੰਮਦਾ ਮਰਦਾ ਰਹਿੰਦਾ ਹੈ। ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਜਿਸ ਦੇ ਦਿਲ ਅੰਦਰ ਰੂਪ ਰੰਗ-ਰਹਿਤ ਸੁਆਮੀ ਵਸਦਾ ਹੈ, ਤਿਸ ਕੀ ਸੀਖ ਤਰੈ ਸੰਸਾਰੁ ॥ ਉਸ ਦੇ ਉਪਦੇਸ਼ ਨਾਲ ਦੁਨੀਆ ਬਚ ਜਾਂਦੀ ਹੈ। ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਕੇਵਲ ਉਹੀ ਜੋ ਤੈਨੂੰ ਚੰਗੇ ਲੱਗਦੇ ਹਨ, ਹੇ ਸੁਆਮੀ! ਤੈਨੂੰ ਜਾਣ ਸਕਦੇ ਹਨ। ਨਾਨਕ ਉਨ ਜਨ ਚਰਨ ਪਰਾਤਾ ॥੭॥ ਨਾਨਕ ਉਨ੍ਹਾਂ ਪੁਰਸ਼ਾਂ ਦੇ ਪੈਰਾਂ ਉਤੇ ਡਿੱਗਿਆ ਹੋਇਆ ਹੈ। ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਪਰਮ ਪੁਰਖ ਮੂਹਰੇ ਪ੍ਰਾਰਥਨਾ ਕਰ, ਜੋ ਸਾਰਾ ਕੁਝ ਜਾਣਦਾ ਹੈ। ਅਪਨਾ ਕੀਆ ਆਪਹਿ ਮਾਨੈ ॥ ਆਪਣੇ ਰਚੇ ਹੋਇਆਂ ਦੀ ਉਹ ਆਪ ਹੀ ਇੱਜ਼ਤ ਕਰਦਾ ਹੈ। ਆਪਹਿ ਆਪ ਆਪਿ ਕਰਤ ਨਿਬੇਰਾ ॥ ਉਹ ਖੁਦ ਅਤੇ ਆਪਣੇ ਆਪ ਹੀ ਫੈਸਲਾ ਕਰਦਾ ਹੈ। ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਕਿਸੇ ਨੂੰ ਉਹ ਆਪਣੇ ਆਪ ਨੂੰ ਦੁਰੇਡੇ ਦਰਸਾਉਂਦਾ ਹੈ ਅਤੇ ਕਿਸੇ ਨੂੰ ਆਪਣੇ ਆਪ ਨੂੰ ਨੇੜੇ ਦਰਸਾਉਂਦਾ ਹੈ। ਉਪਾਵ ਸਿਆਨਪ ਸਗਲ ਤੇ ਰਹਤ ॥ ਉਹ ਸਮੂਹ ਉਪਰਾਲੇ ਅਤੇ ਚਤੁਰਾਈ ਤੋਂ ਪਰੇ ਹੈ। ਸਭੁ ਕਛੁ ਜਾਨੈ ਆਤਮ ਕੀ ਰਹਤ ॥ ਉਹ ਬੰਦੇ ਦੀ ਆਤਮਾ ਦੀ ਮਰਿਆਦਾ ਨੂੰ ਪੂਰੀ ਤਰ੍ਹਾਂ ਜਾਣਦਾ ਹੈ। ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਉਹ ਉਸ ਨੂੰ ਆਪਣੇ ਪੱਲੇ ਨਾਲ ਜੋੜ ਲੈਂਦਾ ਹੈ ਜਿਹੜਾ ਉਸ ਨੂੰ ਚੰਗਾ ਲੱਗਦਾ ਹੈ। ਥਾਨ ਥਨੰਤਰਿ ਰਹਿਆ ਸਮਾਇ ॥ ਪ੍ਰਭੂ ਸਾਰਿਆਂ ਥਾਵਾਂ ਅਤੇ ਥਾਵਾਂ ਦੀਆਂ ਵਿੱਥਾਂ ਅੰਦਰ ਵਿਆਪਕ ਹੋ ਰਿਹਾ ਹੈ। ਸੋ ਸੇਵਕੁ ਜਿਸੁ ਕਿਰਪਾ ਕਰੀ ॥ ਜਿਸ ਉਤੇ ਵਾਹਿਗੁਰੂ ਮਿਹਰ ਧਾਰਦਾ ਹੈ, ਉਹ ਉਸ ਦਾ ਗੋਲਾ ਹੈ। ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥ ਹਰ ਮੁਹਤ, ਹੇ ਨਾਨਕ! ਸੁਆਮੀ ਦਾ ਸਿਮਰਨ ਕਰ। ਸਲੋਕੁ ॥ ਸਲੋਕ। ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥ ਰੱਬ ਕਰੇ ਮੇਰੀ ਕਾਮਚੇਸ਼ਟਾ, ਗੁੱਸਾ, ਲਾਲਚ, ਸੰਸਾਰੀ ਮਮਤਾ ਅਤੇ ਹੰਕਾਰ ਦੂਰ ਹੋ ਜਾਣ। ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥ ਨਾਨਕ ਨੇ ਸਾਹਿਬ ਦੀ ਸ਼ਰਣ ਸੰਭਾਲੀ ਹੈ। ਮੇਰੇ ਰੱਬ ਰੂਪ ਗੁਰੂ ਜੀ ਮੇਰੇ ਤੇ ਰਹਿਮ ਕਰੋ। ਅਸਟਪਦੀ ॥ ਅਸ਼ਟਪਦੀ। ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਜਿਸ ਦੀ ਦਇਆ ਦੁਆਰਾ ਤੂੰ ਛੱਤੀ ਸੁਆਦਲੇ ਪਦਾਰਥ ਛਕਦਾ ਹੈ, ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਉਸ ਸੁਆਮੀ ਨੂੰ ਆਪਣੇ ਹਿਰਦੇ ਅੰਦਰ ਟਿਕਾ। ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਜਿਸ ਦੀ ਮਿਹਰ ਦੁਆਰਾ ਤੂੰ ਆਪਣੀ ਦੇਹਿ ਨੂੰ ਖੁਸ਼ਬੋਈਆਂ ਮਲਦਾ ਹੈ, ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ ਉਸ ਦੇ ਭਜਨ ਕਰਨ ਦੁਆਰਾ ਤੂੰ ਮਹਾਨ ਮਰਤਬਾ ਪਾ ਲਵੇਗਾਂ। ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਜਿਸ ਦੀ ਰਹਿਮਤ ਸਦਕਾ ਤੂੰ ਆਪਣੇ ਮਹਿਲ ਵਿੱਚ ਆਰਾਮ ਨਾਲ ਰਹਿੰਦਾ ਹੈ, ਤਿਸਹਿ ਧਿਆਇ ਸਦਾ ਮਨ ਅੰਦਰਿ ॥ ਆਪਣੇ ਚਿੱਤ ਅੰਦਰ ਹਮੇਸ਼ਾਂ ਉਸ ਦਾ ਆਰਾਧਨ ਕਰ। ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਜਿਸ ਦੀ ਦਇਆ ਦੁਆਰਾ ਤੂੰ ਆਪਣੇ ਟੱਬਰ ਨਾਲ ਆਰਾਮ ਅੰਦਰ ਰਹਿੰਦਾ ਹੈ, ਆਠ ਪਹਰ ਸਿਮਰਹੁ ਤਿਸੁ ਰਸਨਾ ॥ ਆਪਣੀ ਜੀਭਾ ਨਾਲ ਤੂੰ ਅੱਠੇ ਪਹਿਰ ਹੀ ਉਸ ਦਾ ਨਾਮ ਜਪ। ਜਿਹ ਪ੍ਰਸਾਦਿ ਰੰਗ ਰਸ ਭੋਗ ॥ ਜਿਸ ਦੀ ਦਇਆ ਦੁਆਰਾ ਤੂੰ ਪਿਆਰ ਅਤੇ ਖੁਸ਼ੀਆਂ ਮਾਣਦਾ ਹੈ, ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ ਹੇ ਨਾਨਕ! ਹਮੇਸ਼ਾਂ ਉਸ ਦਾ ਸਿਮਰਨ ਕਰ ਜੋ ਸਿਮਰਨ ਕਰਨ ਦੇ ਲਾਇਕ ਹੈ। ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਜਿਸ ਦੀ ਰਹਿਮਤ ਦੁਆਰਾ ਤੂੰ ਰੇਸ਼ਮ ਅਤੇ ਰੇਸ਼ਮ ਦੇ ਬਸਤ੍ਰ ਪਹਿਨਦਾ ਹੈ, ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਤੂੰ ਉਸ ਨੂੰ ਛੱਡ ਕੇ ਕਿਉਂ ਹੋਰਨਾ ਨਾਲ ਮਸਤ ਹੁੰਦਾ ਹੈ? ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਜਿਸ ਦੀ ਮਿਹਰ ਦੁਆਰਾ ਤੂੰ ਸੁਖਦਾਈ ਪਲੰਘ ਤੇ ਸੌਦਾਂ ਹੈ। ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਹੈ ਮੇਰੀ ਜਿੰਦੜੀਏ! ਅੱਠੇ ਪਹਿਰ ਹੀ ਉਸ ਦੀ ਕੀਰਤੀ ਗਾਇਨ ਕਰ। ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਜਿਸ ਦੀ ਦਇਆ ਦੁਆਰਾ ਹਰ ਕੋਈ ਤੇਰੀ ਇੱਜ਼ਤ ਕਰਦਾ ਹੈ, copyright GurbaniShare.com all right reserved. Email:- |