ਤਿਸ ਕਾ ਨਾਮੁ ਸਤਿ ਰਾਮਦਾਸੁ ॥
ਉਸ ਦਾ ਨਾਮ ਸੁਆਮੀ ਦਾ ਸੱਚਾ ਸੇਵਕ ਹੈ। ਆਤਮ ਰਾਮੁ ਤਿਸੁ ਨਦਰੀ ਆਇਆ ॥ ਉਹ ਸਰਬ-ਵਿਆਪਕ ਰੂਹ ਨੂੰ ਵੇਖ ਲੈਂਦਾ ਹੈ। ਦਾਸ ਦਸੰਤਣ ਭਾਇ ਤਿਨਿ ਪਾਇਆ ॥ ਸਾਈਂ ਦੇ ਗੋਲੇ ਦੇ ਗੋਲੇ ਵਾਲੇ ਵਲਵਲੇ ਦੁਆਰਾ ਉਹ ਉਸ ਨੂੰ ਪਾ ਲੈਂਦਾ ਹੈ। ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਵਾਹਿਗੁਰੂ ਦਾ ਉਹ ਨਫ਼ਰ, ਜੋ ਸਦੀਵ, ਉਸ ਨੂੰ ਨੇੜੇ ਨਾਲੋਂ ਪਰਮ ਨੇੜੇ ਸਮਝਦਾ ਹੈ, ਸੋ ਦਾਸੁ ਦਰਗਹ ਪਰਵਾਨੁ ॥ ਉਸ ਦੇ ਦਰਬਾਰ ਵਿੱਚ ਕਬੂਲ ਪੈ ਜਾਂਦਾ ਹੈ। ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥ ਆਪਣੇ ਸੇਵਕ ਉਤੇ ਮਾਲਕ ਆਪੇ ਹੀ ਮਿਹਰ ਕਰਦਾ ਹੈ। ਤਿਸੁ ਦਾਸ ਕਉ ਸਭ ਸੋਝੀ ਪਰੈ ॥ ਤਦ ਉਸ ਸੇਵਕ ਨੂੰ ਸਮੂਹ ਗਿਆਤ ਹੋ ਜਾਂਦੀ ਹੈ। ਸਗਲ ਸੰਗਿ ਆਤਮ ਉਦਾਸੁ ॥ ਸਾਰਿਆਂ ਆਦਮੀਆਂ ਨਾਲ ਮਿਲਦਾ ਵਰਤਦਾ ਹੋਇਆ ਉਹ ਆਪਣੇ ਦਿਲ ਵਿੱਚ ਨਿਰਲੇਪ ਵਿਚਰਦਾ ਹੈ, ਐਸੀ ਜੁਗਤਿ ਨਾਨਕ ਰਾਮਦਾਸੁ ॥੬॥ ਹੇ ਨਾਨਕ! ਇਹੋ ਜਿਹੀ ਮਰਿਆਦਾ ਹੈ ਸੁਆਮੀ ਦੇ ਬੰਦੇ ਦੀ। ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜਿਸ ਦੇ ਦਿਲ ਨੂੰ ਸੁਆਮੀ ਦਾ ਹੁਕਮ ਪਿਆਰਾ ਲੱਗਦਾ ਹੈ, ਜੀਵਨ ਮੁਕਤਿ ਸੋਊ ਕਹਾਵੈ ॥ ਉਹ ਜੀਉਂਦੇ ਜੀ ਮੁਕਤ ਹੋਇਆ ਆਖਿਆ ਜਾਂਦਾ ਹੈ। ਤੈਸਾ ਹਰਖੁ ਤੈਸਾ ਉਸੁ ਸੋਗੁ ॥ ਜੇਹੋ ਜੇਹੀ ਉਸ ਨੂੰ ਖੁਸ਼ੀ ਹੈ, ਉਹੋ ਜੇਹੀ ਹੀ ਗ਼ਮੀ। ਸਦਾ ਅਨੰਦੁ ਤਹ ਨਹੀ ਬਿਓਗੁ ॥ ਉਸ ਹਾਲਤ ਵਿੱਚ ਸਦੀਵੀ ਪਰਸੰਨਤਾ ਹੈ ਅਤੇ ਵਾਹਿਗੁਰੂ ਨਾਲੋਂ ਕੋਈ ਵਿਛੋੜਾ ਨਹੀਂ। ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਜਿਹੋ ਜਿਹਾ ਉਸ ਨੂੰ ਸੋਨਾ ਹੈ, ਉਹੋ ਜਿਹਾ ਹੀ ਮਿੱਟੀ ਘੱਟਾ। ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਉਸ ਦੇ ਲਈ ਇਹੋ ਜਿਹਾ ਸੁਧਾਰਸ ਹੈ, ਉਹੋ ਜੇਹੀ ਹੀ ਹੈ ਖੱਟੀ ਜ਼ਹਿਰ। ਤੈਸਾ ਮਾਨੁ ਤੈਸਾ ਅਭਿਮਾਨੁ ॥ ਉਸ ਦੇ ਲਈ ਓਹੋ ਜਿਹੀ ਹੈ ਇਜ਼ਤ ਅਤੇ ਉਹੋ ਜਿਹੀ ਬੇਇਜ਼ਤੀ। ਤੈਸਾ ਰੰਕੁ ਤੈਸਾ ਰਾਜਾਨੁ ॥ ਜੇਹੋ ਜੇਹਾ ਕੰਗਲਾ ਹੈ, ਉਹੋ ਜੇਹਾ ਹੀ ਬਾਦਸ਼ਾਹ। ਜੋ ਵਰਤਾਏ ਸਾਈ ਜੁਗਤਿ ॥ ਜੋ ਵਾਹਿਗੁਰੂ ਦੇ ਕੀਤੇ ਨੂੰ ਠੀਕ ਰਸਤਾ ਸਮਝਦਾ ਹੈ, ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥ ਹੇ ਨਾਨਕ! ਉਹ ਇਨਸਾਨ, ਜੀਊਦੇ ਜੀ ਮੁਕਤ ਆਖਿਆ ਜਾਂਦਾ ਹੈ। ਪਾਰਬ੍ਰਹਮ ਕੇ ਸਗਲੇ ਠਾਉ ॥ ਸਾਰੀਆਂ ਥਾਵਾਂ ਸ਼੍ਰੋਮਣੀ ਸਾਹਿਬ ਦੀਆਂ ਮਲਕੀਅਤ ਹਨ। ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਜਿਹੋ ਜਿਹੇ ਘਰਾਂ ਵਿੱਚ ਸਾਹਿਬ ਜੀਵਾਂ ਨੂੰ ਰਖਦਾ ਹੈ ਉਹੋ ਜਿਹਾ ਹੀ ਨਾਮ ਉਹ ਧਾਰਨ ਕਰ ਲੈਂਦੇ ਹਨ। ਆਪੇ ਕਰਨ ਕਰਾਵਨ ਜੋਗੁ ॥ ਪ੍ਰਭੂ ਖੁਦ ਕੰਮ ਕਰਨ ਅਤੇ ਕਰਾਉਣ ਦੇ ਸਮਰਥ ਹੈ। ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਜੋ ਕੁਛ ਮਾਲਕ ਨੂੰ ਚੰਗਾ ਲੱਗਦਾ, ਓਹੀ, ਆਖਰਕਾਰ ਹੁੰਦਾ ਹੈ। ਪਸਰਿਓ ਆਪਿ ਹੋਇ ਅਨਤ ਤਰੰਗ ॥ ਵਾਹਿਗੁਰੂ ਨੇ ਆਪਣੇ ਆਪ ਨੂੰ ਬੇਅੰਤ ਲਹਿਰਾਂ ਅੰਦਰ ਹੋ ਕੇ ਫੈਲਾਇਆ ਹੋਇਆ ਹੈ। ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥ ਪਰਮ ਪੁਰਖ ਦੇ ਕਉਤਕ ਜਾਣੇ ਨਹੀਂ ਜਾ ਸਕਦੇ। ਜੈਸੀ ਮਤਿ ਦੇਇ ਤੈਸਾ ਪਰਗਾਸ ॥ ਜਿਹੋ ਜਿਹੀ ਸਮਝ ਵਾਹਿਗੁਰੂ ਪ੍ਰਦਾਨ ਕਰਦਾ ਹੈ, ਉਹੋ ਜਿਹਾ ਹੀ ਪਰਕਾਸ਼ ਹੁੰਦਾ ਹੈ। ਪਾਰਬ੍ਰਹਮੁ ਕਰਤਾ ਅਬਿਨਾਸ ॥ ਸਿਰਜਣਹਾਰ ਸ਼੍ਰੋਮਣੀ ਸਾਹਿਬ ਅਮਰ ਹੈ। ਸਦਾ ਸਦਾ ਸਦਾ ਦਇਆਲ ॥ ਹਮੇਸ਼ਾਂ, ਹਮੇਸ਼ਾਂ, ਹਮੇਸ਼ਾਂ ਉਹ ਮਇਆਵਾਨ ਹੈ। ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥ ਉਸ ਦਾ ਆਰਾਧਨ ਤੇ ਆਰਾਧਨ ਕਰਨ ਦੁਆਰਾ ਨਾਨਕ ਪਰਮ ਪਰਸੰਨ ਹੋ ਗਿਆ ਹੈ। ਸਲੋਕੁ ॥ ਸਲੋਕ। ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥ ਬਹੁਤ ਸਾਰੇ ਇਨਸਾਨ ਸਾਹਿਬ ਦਾ ਜੱਸ ਕਰਦੇ ਹਨ, ਜਿਸ ਦਾ ਨਾਂ ਕੋਈ ਅਖੀਰ ਤੇ ਨਾਂ ਹੀ ਓੜਕ ਹੈ। ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥ ਮਾਲਕ ਨੇ ਬਹੁਤਿਆਂ ਤਰੀਕਿਆਂ ਨਾਲ ਅਨੇਕਾਂ ਵੰਨਗੀਆਂ ਦੀ ਉਤਪਤੀ ਕੀਤੀ ਹੈ। ਅਸਟਪਦੀ ॥ ਅਸ਼ਟਪਦੀ। ਕਈ ਕੋਟਿ ਹੋਏ ਪੂਜਾਰੀ ॥ ਅਨੇਕਾਂ ਕ੍ਰੋੜਾਂ ਉਸ ਦੀ ਉਪਾਸ਼ਨਾ ਕਰਨ ਵਾਲੇ ਹਨ। ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕ੍ਰੋੜ ਹਨ, ਧਾਰਮਕ ਅਤੇ ਸੰਸਾਰੀ ਕਰਮ ਕਰਨ ਵਾਲੇ। ਕਈ ਕੋਟਿ ਭਏ ਤੀਰਥ ਵਾਸੀ ॥ ਅਨੇਕਾਂ ਕ੍ਰੋੜਾਂ ਯਾਤ੍ਰਾ-ਅਸਥਾਨਾਂ ਉਤੇ ਰਹਿਣ ਵਾਲੇ ਹੋ ਗਏ ਹਨ। ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਅਨੇਕਾਂ ਕ੍ਰੋੜ ਵੈਰਾਗੀ ਹੋ ਜੰਗਲ ਵਿੱਚ ਭੌਦੇਂ ਫਿਰਦੇ ਹਨ। ਕਈ ਕੋਟਿ ਬੇਦ ਕੇ ਸ੍ਰੋਤੇ ॥ ਅਨੇਕਾਂ ਕ੍ਰੋੜ ਵੇਦਾਂ ਨੂੰ ਸੁਣਨ ਵਾਲੇ ਹਨ। ਕਈ ਕੋਟਿ ਤਪੀਸੁਰ ਹੋਤੇ ॥ ਅਨੇਕਾਂ ਕ੍ਰੋੜ ਤਪੀ ਬਣ ਜਾਂਦੇ ਹਨ। ਕਈ ਕੋਟਿ ਆਤਮ ਧਿਆਨੁ ਧਾਰਹਿ ॥ ਅਨੇਕਾਂ ਕ੍ਰੋੜ ਆਪਣੇ ਦਿਲਾਂ ਅੰਦਰ ਸੁਆਮੀ ਦਾ ਸਿਮਰਨ ਟਿਕਾਉਂਦੇ ਹਨ। ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਅਨੇਕਾਂ ਕ੍ਰੋੜ ਕਵੀਸ਼ਰ ਕਵੀਸ਼ਰੀ ਰਾਹੀਂ ਸਾਹਿਬ ਨੂੰ ਸੋਚਦੇ ਸਮਝਦੇ ਹਨ। ਕਈ ਕੋਟਿ ਨਵਤਨ ਨਾਮ ਧਿਆਵਹਿ ॥ ਅਨੇਕਾਂ ਕ੍ਰੋੜ ਉਸ ਦੇ ਨਿਤ ਨਾਵਾਂ ਦਾ ਆਰਾਧਨ ਕਰਦੇ ਹਨ। ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥ ਤਾਂ ਭੀ, ਹੇ ਨਾਨਕ! ਉਹ ਸਿਰਜਣਹਾਰ ਦਾ ਓੜਕ ਨਹੀਂ ਪਾਉਂਦੇ। ਕਈ ਕੋਟਿ ਭਏ ਅਭਿਮਾਨੀ ॥ ਅਨੇਕਾਂ ਕ੍ਰੋੜਾਂ ਸਵੈ-ਹੰਕਾਰੀ ਹਨ। ਕਈ ਕੋਟਿ ਅੰਧ ਅਗਿਆਨੀ ॥ ਅਨੇਕਾਂ ਕ੍ਰੋੜ, ਅੰਨ੍ਹੇ ਬੇਸਮਝ ਹਨ। ਕਈ ਕੋਟਿ ਕਿਰਪਨ ਕਠੋਰ ॥ ਅਨੇਕ ਕ੍ਰੋੜ ਪੱਥਰ-ਦਿਲ ਕੰਜੂਸ ਹਨ। ਕਈ ਕੋਟਿ ਅਭਿਗ ਆਤਮ ਨਿਕੋਰ ॥ ਅਨੇਕਾਂ ਕ੍ਰੋੜ ਰੁੱਖੇ ਅਤੇ ਨਾਂ-ਗ੍ਰਹਿਣ ਕਰਨ ਵਾਲੇ ਮਿਲਦੇ ਹਨ। ਕਈ ਕੋਟਿ ਪਰ ਦਰਬ ਕਉ ਹਿਰਹਿ ॥ ਅਨੇਕਾਂ ਕਰੋੜ ਹੋਰਨਾ ਦਾ ਧੰਨ ਚੁਰਾਉਂਦੇ ਹਨ। ਕਈ ਕੋਟਿ ਪਰ ਦੂਖਨਾ ਕਰਹਿ ॥ ਅਨੇਕਾਂ ਕ੍ਰੋੜ ਹੋਰਨਾਂ ਦੀ ਨਿੰਦਾ ਕਰਦੇ ਹਨ। ਕਈ ਕੋਟਿ ਮਾਇਆ ਸ੍ਰਮ ਮਾਹਿ ॥ ਅਨੇਕਾਂ ਕ੍ਰੋੜ ਧੰਨ ਇਕੱਤ੍ਰ ਕਰਨ ਵਿੱਚ ਕਸ਼ਟ ਉਠਾਉਂਦੇ ਹਨ। ਕਈ ਕੋਟਿ ਪਰਦੇਸ ਭ੍ਰਮਾਹਿ ॥ ਅਨੇਕਾਂ ਕ੍ਰੋੜ ਬਾਹਰਲੇ ਮੁਲਕਾਂ ਅੰਦਰ ਫਿਰਦੇ ਹਨ। ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਜਿਥੇ ਕਿਤੇ ਤੂੰ ਪ੍ਰਾਣੀਆਂ ਨੂੰ ਲਾਉਂਦਾ ਹੈ, ਉਥੇ ਉਥੇ ਉਹ ਲੱਗਦੇ ਹਨ। ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥ ਨਾਨਕ, ਕੇਵਲ ਸਿਰਜਣਹਾਰ ਹੀ ਸਿਰਜਣਹਾਰ ਦੀ ਖਲਕਤ ਨੂੰ ਜਾਣਦਾ ਹੈ। ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕ੍ਰੋੜ ਹਨ, ਕ੍ਰਾਮਾਤੀ ਬੰਦੇ, ਬ੍ਰਹਿਮਚਾਰੀ ਅਤੇ ਯੋਗੀ। ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕ੍ਰੋੜ ਹਨ ਪਾਤਸ਼ਾਹ ਜੋ ਰੰਗ ਰਲੀਆਂ ਮਾਣਦੇ ਹਨ। ਕਈ ਕੋਟਿ ਪੰਖੀ ਸਰਪ ਉਪਾਏ ॥ ਅਨੇਕਾਂ ਕ੍ਰੋੜ ਪੰਛੀ ਅਤੇ ਸੱਪ ਪੈਦਾ ਕੀਤੇ ਗਏ ਹਨ। ਕਈ ਕੋਟਿ ਪਾਥਰ ਬਿਰਖ ਨਿਪਜਾਏ ॥ ਅਨੇਕਾਂ ਕ੍ਰੋੜ ਪੱਥਰ ਅਤੇ ਰੁੱਖ ਪੈਦਾ ਕੀਤੇ ਗਏ ਹਨ। ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕ੍ਰੋੜ ਹਨ, ਹਵਾਵਾਂ, ਜਲ ਅਤੇ ਅੱਗਾਂ। ਕਈ ਕੋਟਿ ਦੇਸ ਭੂ ਮੰਡਲ ॥ ਕਈ ਕ੍ਰੋੜ ਹਨ ਮੁਲਕ ਅਤੇ ਧਰਤੀ ਦੇ ਖੰਡ। ਕਈ ਕੋਟਿ ਸਸੀਅਰ ਸੂਰ ਨਖ੍ਯ੍ਯਤ੍ਰ ॥ ਅਨੇਕ ਕ੍ਰੋੜ ਹਨ ਚੰਦ੍ਰਮੇ, ਸੂਰਜ ਅਤੇ ਤਾਰੇ। copyright GurbaniShare.com all right reserved. Email:- |