ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥
ਮੇਰੀ ਆਤਮਾ ਤੇ ਦੇਹਿ ਠੰਢੇਠਾਰ ਅਤੇ ਆਰਾਮ ਚੈਨ ਤੇ ਅਡੋਲਤਾ ਅੰਦਰ ਹੋ ਗਏ ਹਨ ਅਤੇ ਮੈਂ ਆਪਣੇ ਆਪ ਨੂੰ ਸੁਆਮੀ ਦੀ ਚਾਕਰੀ ਵਿੱਚ ਜੋੜ ਲਿਆ ਹੈ। ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ ਉਸ ਦੇ ਜੂੜ ਵੱਢੇ ਜਾਂਦੇ ਹਨ, ਉਸ ਦੇ ਘਣੇਰੇ ਪਾਪ ਨਾਸ ਹੋ ਜਾਂਦੇ ਹਨ, ਉਸ ਦੇ ਕੰਮ ਰਾਸ ਅਤੇ ਸੰਪੂਰਨ ਹੋ ਜਾਂਦੇ ਹਨ, ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥ ਉਸ ਦੀ ਮੰਦੀ ਅਕਲ ਨਾਸ ਹੋ ਜਾਂਦੀ ਹੈ ਅਤੇ ਉਸ ਦਾ ਹੰਕਾਰ ਨਵਿਰਤ ਹੋ ਜਾਂਦਾ ਹੈ, ਜੋ ਵਾਹਿਗੁਰੂ ਦੇ ਨਾਮ ਦਾ ਸਿਮਰਨ ਕਰਦਾ ਹੈ। ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥ ਸ਼ਰੋਮਣੀ ਸਾਹਿਬ ਦੀ ਪਨਾਹ ਪਕੜਨ ਦੁਆਰਾ, ਆਦਮੀ ਦਾ ਆਉਣਾ ਤੇ ਜਾਣਾ ਮੁਕ ਗਿਆ ਹੈ। ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ ॥ ਸੁਆਮੀ ਮਾਲਕ ਦਾ ਜੱਸ ਉਚਾਰਨ ਕਰਨ ਦੁਆਰਾ ਉਹ ਆਪਣੇ ਆਪ ਨੂੰ ਆਪਣੇ ਪਰਵਾਰ ਸਣੇ ਬਚਾ ਲੈਦਾ ਹੈ। ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ ਮੈਂ ਕੇਵਲ ਵਾਹਿਗੁਰੂ ਦੀ ਚਾਕਰੀ ਵਜਾਉਂਦਾ ਹਾਂ ਅਤੇ ਸੁਆਮੀ ਦੇ ਨਾਮ ਦਾ ਉਚਾਰਨ ਕਰਦਾ ਹਾਂ। ਗੁਰ ਪੂਰੇ ਤੇ ਪਾਇਆ ਨਾਨਕ ਸੁਖ ਬਿਸ੍ਰਾਮੁ ॥੧੫॥ ਪੂਰਨ ਗੁਰਾਂ ਪਾਸੋਂ, ਨਾਨਕ ਨੇ ਆਰਾਮ ਅਤੇ ਆਨੰਦ ਪ੍ਰਾਪਤ ਕੀਤਾ ਹੈ। ਸਲੋਕੁ ॥ ਸਲੋਕ। ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥ ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ, ਹੇ ਨਾਨਕ! ਪਉੜੀ ॥ ਪਉੜੀ। ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਸਮਰਥੁ ॥ ਪੂਰਨਮਾਸ਼ੀ-ਕੇਵਲ ਸਰਬ-ਸ਼ਕਤੀਵਾਨ ਸਾਹਿਬ ਹੀ ਮੁਕੰਮਲ ਹੈ। ਉਹ ਸਬੱਬਾ ਦਾ ਸਬੱਬ ਹੈ। ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥ ਸੁਆਮੀ ਜਿਸ ਦਾ ਰਖਿਆ ਕਰਨ ਵਾਲਾ ਹੱਥ ਸਾਰਿਆਂ ਦੇ ਉਤੇ ਹੈ, ਪ੍ਰਾਣੀਆਂ ਤੇ ਹੋਰ ਜੀਵਾਂ ਉਪਰ ਮਿਹਰਬਾਨ ਹੈ। ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥ ਵਿਸ਼ਾਲ ਪ੍ਰਭੂ ਜਿਸ ਦੀ ਰਜ਼ਾ ਦੁਆਰਾ ਸਾਰਾ ਕੁਛ ਹੁੰਦਾ ਹੈ, ਸਰੇਸ਼ਟਤਾਈਆਂ ਦਾ ਖ਼ਜ਼ਾਨਾ ਹੈ। ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥ ਉਹ ਸਿਆਣਾ, ਅਦ੍ਰਿਸ਼ਟ ਅਤੇ ਪਵਿੱਤ੍ਰ ਪ੍ਰਭੂ ਦਿਲਾਂ ਦੀਆਂ ਜਾਨਣਹਾਰ ਹੈ। ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥ ਪਰਮ ਪ੍ਰਭੂ, ਬੁਲੰਦ ਮਾਲਕ ਸਾਰਿਆਂ ਢੰਗਾਂ ਨੂੰ ਜਾਨਣ ਵਾਲਾ ਹੈ। ਸੰਤ ਸਹਾਈ ਸਰਨਿ ਜੋਗੁ ਆਠ ਪਹਰ ਨਮਸਕਾਰ ॥ ਉਹ ਸਾਧੂਆਂ ਦਾ ਸਹਾਇਕ ਅਤੇ ਪਨਾਹ ਦੇਣ ਨੂੰ ਸਮਰੱਥ ਹੈ। ਮੈਂ ਹਮੇਸ਼ਾਂ ਉਸ ਨੂੰ ਪ੍ਰਣਾਮ ਕਰਦਾ ਹਾਂ। ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ ਮੈਂ ਵਾਹਿਗੁਰੂ ਦੇ ਚਰਨਾਂ ਦਾ ਆਰਾਧਨ ਕਰਦਾ ਹਾਂ, ਜਿਸ ਦੀ ਅਕਹਿ ਵਾਰਤਾ ਜਾਣੀ ਨਹੀਂ ਜਾ ਸਕਦੀ। ਪਤਿਤ ਉਧਾਰਨ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥ ਨਾਨਕ ਨੇ ਸਾਹਿਬ ਦੀ ਪਨਾਹ ਲਈ ਹੈ, ਜੋ ਪਾਪੀਆਂ ਨੂੰ ਤਾਰਨ ਵਾਲਾ ਤੇ ਨਿਖਸਮਿਆਂ ਦਾ ਖਸਮ ਹੈ। ਸਲੋਕੁ ॥ ਸਲੋਕ। ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥ ਜਦੋਂ ਦੀ ਮੈਂ ਵਾਹਿਗੁਰੂ ਪਾਤਸ਼ਾਹ ਦੀ ਪਨਾਹ ਪਕੜੀ ਹੈ, ਮੇਰਾ ਗ਼ਮ ਨਾਸ ਹੋ ਗਿਆ ਹੈ ਤੇ ਸੰਦੇਹ ਦੌੜ ਗਿਆ ਹੈ। ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥ ਵਾਹਿਗੁਰੂ ਦਾ ਜੱਸ ਗਾਇਨ ਕਰਨ ਦੁਆਰਾ, ਨਾਨਕ ਨੇ ਆਪਣੇ ਚਿੱਤ-ਚਾਹੁੰਦੇ ਮੇਵੇ ਪਾ ਲਏ ਹਨ। ਪਉੜੀ ॥ ਪਉੜੀ! ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥ ਕੋਈ ਜਣਾ ਹਰੀ ਦੇ ਨਾਮ ਨੂੰ ਗਾਇਨ ਕਰੇ, ਕੋਈ ਜਣਾ ਸੁਣੇ, ਕੋਈ ਜਣਾ ਸੋਚੇ ਸਮਝੇ, ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ਕੋਈ ਜਣਾ ਪਰਚਾਰੇ ਅਤੇ ਕੋਈ ਜਣਾ ਇਸ ਨੂੰ ਆਪਣੇ ਮਨ ਅੰਦਰ ਪੱਕਾ ਕਰੇ, ਉਸ ਦਾ ਤੱਤਪਰ ਪਾਰ ਉਤਾਰਾ ਹੋ ਜਾਵੇਗਾ। ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥ ਉਸ ਦੇ ਪਾਪ ਮਿਟ ਜਾਣਗੇ ਉਹ ਸਾਫ ਸੁਥਰਾ ਹੋ ਜਾਵੇਗਾ ਅਤੇ ਉਸ ਦੇ ਅਨੇਕਾਂ ਜਨਮਾਂ ਦੀ ਮੈਲ ਧੋਤੀ ਜਾਏਗੀ। ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥ ਇਸ ਜਹਾਨ ਤੇ ਪ੍ਰਲੋਕ ਵਿੱਚ ਉਸ ਦਾ ਚਿਹਰਾ ਰੋਸ਼ਨ ਹੋਵੇਗਾ ਅਤੇ ਮਾਇਆ ਉਸ ਉਤੇ ਅਸਰ ਨਹੀਂ ਕਰੇਗੀ। ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ ਉਹ ਸਿਆਣਾ ਬੰਦਾ ਹੈ, ਉਹ ਹੀ ਮਾਸ-ਤਿਆਗੀ, ਉਹ ਹੀ ਗਿਆਨਵਾਨ ਤੇ ਧਨਾਢ। ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ ਓਹੀ ਸੂਰਮਾ ਅਤੇ ਓਹੀ ਉਚੇ ਖਾਨਦਾਨ ਦਾ ਹੈ, ਜਿਸ ਨੇ ਭਾਗਾਂ ਵਾਲੇ ਸੁਆਮੀ ਦਾ ਸਿਮਰਨ ਕੀਤਾ ਹੈ। ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ ਸਿਪਾਹੀ, ਪ੍ਰਚਾਰਕ, ਕਮੀਣ, ਜਿਮੀਦਾਰ ਅਤੇ ਨਿਖਿਧ ਜਾਤਾਂ ਵਾਲੇ ਸੁਆਮੀ ਦਾ ਆਰਾਧਨ ਕਰਨ ਦੁਆਰਾ ਤਰ ਜਾਂਦੇ ਹਨ। ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥ ਨਾਨਕ, ਉਸ ਦੇ ਪੈਰਾ ਦੀ ਧੂੜ ਹੈ, ਜੋ ਆਪਣੇ ਸੁਆਮੀ ਨੂੰ ਜਾਣਦਾ ਹੈ। ਗਉੜੀ ਕੀ ਵਾਰ ਮਹਲਾ ੪ ॥ ਗਉੜੀ ਦੀ ਵਾਰ ਚੋਥੀ ਪਾਤਸ਼ਾਹੀ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਮਿਲਦਾ ਹੈ। ਸਲੋਕ ਮਃ ੪ ॥ ਸਲੋਕ ਚੋਥੀ ਪਾਤਸ਼ਾਹੀ। ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥ ਮਿਹਰਬਾਨ ਹੈ, ਵੱਡਾ ਸੱਚਾ ਗੁਰੂ, ਜਿਸ ਲਈ ਸਾਰੇ ਇਕੋ ਜੇਹੇ ਹਨ। ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਤੇ ਸਿਧਿ ਹੋਇ ॥ ਉਹ ਸਾਰਿਆਂ ਨੂੰ ਇਕ ਨਜ਼ਰ ਨਾਲ ਵੇਖਦਾ ਹੈ, ਪ੍ਰੰਤੂ ਚਿੱਤ ਦੀ ਸ਼ਰਧਾ ਨਾਲ ਉਹ ਪਾਇਆ ਜਾਂਦਾ ਹੈ। ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥ ਸੱਚੇ ਗੁਰੂ ਅੰਦਰ ਨਾਮ ਦਾ ਆਬਿ-ਹਿਯਾਤ ਵਸਦਾ ਹੈ। ਉਹ ਰੱਬ ਦੀ ਤਰ੍ਹਾਂ ਸਰੇਸ਼ਟ ਹੈ ਅਤੇ ਈਸ਼ਵਰੀ ਮਰਤਬਾ ਰੱਖਦਾ ਹੈ। ਨਾਨਕ ਕਿਰਪਾ ਤੇ ਹਰਿ ਧਿਆਈਐ ਗੁਰਮੁਖਿ ਪਾਵੈ ਕੋਇ ॥੧॥ ਨਾਨਕ ਗੁਰੂ ਦੀ ਦਇਆ ਦੁਆਰਾ ਵਾਹਿਗੁਰੂ ਸਿਮਰਿਆ ਜਾਂਦਾ ਹੈ, ਵਿਰਲੇ ਗੁਰੂ-ਸਵਾਰੇ ਹੀ ਸਾਹਿਬ ਨੂੰ ਪ੍ਰਾਪਤ ਹੁੰਦੇ ਹਨ। ਮਃ ੪ ॥ ਚੋਥੀ ਪਾਤਸ਼ਾਹੀ। ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ਸਵੈ-ਹੰਗਤਾ ਤੇ ਧਨ-ਦੌਲਤ ਸਮੁਹ ਜ਼ਹਿਰ ਹਨ। ਉਨ੍ਹਾਂ ਨਾਲ ਜੁੜ ਕੇ, ਬੰਦਾ ਇਸ ਜਹਾਨ ਅੰਦਰ, ਹਮੇਸ਼ਾਂ ਨੁਕਸਾਨ ਉਠਾਉਂਦਾ ਹੈ। ਲਾਹਾ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ ਨਾਮ ਦਾ ਚਿੰਤਨ ਕਰਨ ਦੁਆਰਾ ਗੁਰੂ-ਸਮਰਪਣ ਵਾਹਿਗੁਰੂ ਦੀ ਦੌਲਤ ਦਾ ਨਫ਼ਾ ਕਮਾ ਲੈਦਾ ਹੈ। ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਰੱਬ ਅਤੇ ਰੱਬ ਦੇ ਸੁਧਾਰਸ ਨੂੰ ਹਿਰਦੇ ਅੰਦਰ ਟਿਕਾਉਣ ਦੁਆਰਾ ਹੰਕਾਰ ਦੀ ਗੰਦਗੀ ਦੀ ਜ਼ਹਿਰ ਲਹਿ ਜਾਂਦੀ ਹੈ। copyright GurbaniShare.com all right reserved. Email: |