ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥੪॥
ਸਾਰੇ ਜੀਵ ਤੇਰੇ ਹਨ ਅਤੇ ਤੂੰ ਸਾਰਿਆਂ ਦਾ ਹੈ। ਤੂੰ ਸਾਰਿਆਂ ਦੀ ਬੰਦ-ਖਲਾਸ ਕਰਦਾ ਹੈ। ਸਲੋਕ ਮਃ ੪ ॥ ਸਲੋਕ ਚੌਥੀ ਪਾਤਸ਼ਾਹੀ। ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥ ਸ੍ਰਵਣ ਕਰ, ਹੇ ਮਿੱਤ੍ਰ! ਪਿਆਰ ਦਾ ਸੁਨੇਹਾ ਮੇਰੇ ਨੈਣਾ ਦੀ ਨੀਝ ਤੇਰੇ ਤੇ ਬੱਝੀ ਹੋਈ ਹੈ। ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥ ਪ੍ਰਸੰਨ ਹੋ ਕੇ ਗੁਰਾਂ ਨੇ ਨਫ਼ਰ ਨਾਨਕ ਨੂੰ ਮਿਤ੍ਰ ਨਾਲ ਮਿਲਾ ਦਿੱਤਾ ਹੈ ਅਤੇ ਉਹ ਹੁਣ ਆਰਾਮ ਅੰਦਰ ਸੌਦਾਂ ਹੈ। ਮਃ ੪ ॥ ਚੋਥੀ ਪਾਤਸ਼ਾਹੀਂ। ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ ਦਾਤਾਰ ਸਤਿਗੁਰੂ ਜੀ ਕਿਰਪਾਲੂ ਹਨ। ਉਹ ਸਦੀਵ, ਮਿਹਰ ਦੇ ਘਰ ਵਸਦੇ ਹਨ। ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ ਸੱਚੇ ਗੁਰੂ ਜੀ ਅੰਦਰ-ਵਾਰੋ ਦੁਸ਼ਮਨੀ-ਰਹਿਤ ਹਨ ਅਤੇ ਉਸ ਅਦੁੱਤੀ ਸਾਹਿਬ ਨੂੰ ਹਰ ਥਾਂ ਵੇਖਦੇ ਹਨ। ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ ਜੋ ਵੈਰ-ਵਿਰੋਧ ਰਹਿਤ ਨਾਲ ਦੁਸ਼ਮਨੀ ਕਰਦੇ ਹਨ, ਉਨ੍ਹਾਂ ਵਿਚੋਂ ਕੋਈ ਭੀ ਸੰਤੁਸ਼ਟ ਨਹੀਂ ਹੁੰਦਾ। ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ ਸੱਚੇ ਗੁਰੂ ਜੀ ਸਾਰਿਆਂ ਦੀ ਸੁਖ ਮੰਗਦੇ ਹਨ। ਉਨ੍ਹਾਂ ਦਾ ਮੰਦਾ ਕਿਸ ਤਰ੍ਹਾਂ ਹੋ ਸਕਦਾ ਹੈ? ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ ਸੱਚੇ ਗੁਰਾਂ ਵੱਲ ਜੇਹੋ ਜੇਹੀ ਕੋਈ ਭਾਵਨਾ ਰਖਦਾ ਉਹੋ ਜੇਹਾ ਹੀ ਉਹ ਮੇਵਾ ਪਾ ਲੈਦਾ ਹੈ। ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥੨॥ ਨਾਨਕ, ਸਿਰਜਣਹਾਰ ਜਿਸ ਪਾਸੋਂ ਕੁਝ ਭੀ ਲੁਕਿਆ ਛਿਪਿਆ ਨਹੀਂ ਰਹਿ ਸਕਦਾ, ਸਾਰਾ ਕੁਝ ਜਾਣਦਾ ਹੈ। ਪਉੜੀ ॥ ਪਉੜੀ। ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥ ਕੇਵਲ ਉਸੇ ਨੂੰ ਵਿਸ਼ਾਲ ਸਮਝ ਜਿਸ ਨੂੰ ਸੁਆਮੀ ਵਿਸ਼ਾਲ ਕਰਦਾ ਹੈ। ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ ਸੁਆਮੀ ਉਸ ਨੂੰ ਮਾਫ ਕਰ ਦਿੰਦਾ ਹੈ, ਜਿਹੜਾ ਉਸ ਨੂੰ ਚੰਗਾ ਲੱਗਦਾ ਹੈ ਅਤੇ ਉਹ ਸੁਆਮੀ ਦੇ ਚਿੱਤ ਨੂੰ ਚੰਗਾ ਲੱਗਦਾ ਹੈ। ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥ ਜੋ ਕੋਈ ਉਸ ਦੀ ਤੁਲਨਾ ਕਰਦਾ ਹੈ ਉਹ ਬੇਸਮਝ ਬੇਵਕੂਫ ਹੈ। ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ ਜਿਸ ਨੂੰ ਸਤਿਗੁਰੂ ਜੀ ਸਾਹਿਬ ਨਾਲ ਜੋੜਦੇ ਹਨ, ਉਹ ਉਸ ਦਾ ਜੱਸ ਗਾਇਨ ਕਰਦਾ ਹੈ ਅਤੇ ਉਸ ਦੀਆਂ ਸਰੇਸ਼ਟਤਾਈਆਂ ਨੂੰ ਕਹਿੰਦਾ ਤੇ ਵਰਨਣ ਕਰਦਾ ਹੈ। ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥੫॥ ਨਾਨਕ, ਕੇਵਲ ਸਤਿਪੁਰਖ ਹੀ ਸੱਚਾ ਹੈ। ਜੋ ਕੋਈ ਉਸ ਨੂੰ ਸਮਝਦਾ ਹੈ, ਉਹ ਸੱਚ ਅੰਦਰ ਲੀਨ ਹੋ ਜਾਂਦਾ ਹੈ। ਸਲੋਕ ਮਃ ੪ ॥ ਸਲੋਕ ਚੌਥੀ ਪਾਤਸ਼ਾਹੀ। ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ ਵਾਹਿਗੁਰੂ ਸੱਚਾ, ਸ਼ੁੱਧ, ਅਬਿਨਾਸੀ, ਨਿਡੱਰ, ਵੈਰ ਵਿਰੋਧ-ਰਹਿਤ ਅਤੇ ਨਿਰ ਸਰੂਪ ਹੈ। ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥ ਜੋ ਉਸ ਦਾ ਇੱਕ ਹਿਰਦੇ ਤੇ ਦਿਲ ਨਾਲ ਸਿਮਰਨ ਕਰਦੇ ਹਨ, ਉਹ ਹੰਕਾਰ ਦੇ ਬੋਝ ਤੋਂ ਖਲਾਸੀ ਪਾ ਜਾਂਦੇ ਹਨ। ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ ਸ਼ਾਬਾਸ਼ ਹੈ ਉਨ੍ਹਾਂ ਸਾਧ ਸਰੂਪ ਪੁਰਸ਼ਾਂ ਦੇ, ਜਿਨ੍ਹਾਂ ਨੇ ਗੁਰਾਂ ਦੁਆਰਾ, ਵਾਹਿਗੁਰੂ ਦਾ ਸਿਮਰਨ ਕੀਤਾ ਹੈ। ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਜੇਕਰ ਕੋਈ ਪੂਰਨ ਸਤਿਗੁਰਾਂ ਦੀ ਬਦਖੋਈ ਕਰਦਾ ਹੈ, ਉਸ ਨੂੰ ਸਾਰਾ ਜਹਾਨ ਲਾਨ੍ਹਤ ਤੇ ਫਿਟਕਾਰ ਪਾਉਂਦਾ ਹੈ। ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥ ਸਤਿਗੁਰਾਂ ਅੰਦਰ ਨਾਰਾਇਣ ਖੁਦ ਵਸਦਾ ਹੈ ਅਤੇ ਹੀ ਉਨ੍ਹਾਂ ਦਾ ਰਖਵਾਲਾ ਹੈ। ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ ਮੁਬਾਰਕ! ਮੁਬਾਰਕ! ਹੈ, ਗੁਰੂ ਜੋ ਪ੍ਰਭੂ ਦਾ ਜੱਸ ਗਾਇਨ ਕਰਦਾ ਹੈ, ਉਸ ਨੂੰ ਮੈਂ ਸਦੀਵ ਤੇ ਹਮੇਸ਼ਾਂ ਬੰਦਨਾ ਕਰਦਾ ਹਾਂ। ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥੧॥ ਗੋਲਾ ਨਾਨਕ ਉਨ੍ਹਾਂ ਉਤੋਂ ਬਲਿਹਾਰਨੇ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਕਰਤਾਰ ਦਾ ਆਰਾਧਨ ਕੀਤਾ ਹੈ। ਮਃ ੪ ॥ ਚੋਥੀ ਪਾਤਸ਼ਾਹੀ। ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਾਹਿਗੁਰੂ ਨੇ ਖੁਦ ਜਮੀਨ ਰਚੀ ਹੈ ਅਤੇ ਖੁਦ ਹੀ ਅਸਮਾਨ। ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥ ਉਨ੍ਹਾਂ ਵਿੱਚ ਉਸ ਨੇ ਆਪ ਹੀ ਜੀਵ ਪੈਦਾ ਕੀਤੇ ਹਨ ਅਤੇ ਆਪ ਹੀ ਉਨ੍ਹਾਂ ਦੇ ਮੂੰਹਾਂ ਵਿੱਚ ਬੁਰਕੀਆਂ (ਭੋਜਨ) ਪਾਉਂਦਾ ਹੈ। ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਆਪਣੇ ਆਪ ਹੀ ਉਹ ਹਰ ਥਾਂ ਵਿਆਪਕ ਹੈ ਅਤੇ ਆਪ ਹੀ ਉਤਕ੍ਰਿਸ਼ਟਤਾਈਆਂ ਦਾ ਖ਼ਜ਼ਾਨਾ ਹੈ। ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥੨॥ ਤੂੰ ਰੱਬ ਦੇ ਨਾਮ ਦਾ ਸਿਮਰਨ ਕਰ ਹੇ ਗੋਲੇ ਨਾਨਕ! ਅਤੇ ਉਹ ਤੇਰੇ ਸਾਰੇ ਪਾਪ ਨਾਸ ਕਰ ਦਏਗਾ। ਪਉੜੀ ॥ ਪਉੜੀ। ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ ਤੂੰ ਹੇ ਸੱਚੇ ਸੁਆਮੀ! ਸੱਚਾ ਹੈ। ਸੱਚ ਸਤਿਪੁਰਖ ਨੂੰ ਚੰਗਾ ਲੱਗਦਾ ਹੈ। ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥ ਮੌਤ ਦਾ ਦੂਤ ਉਨ੍ਹਾਂ ਦੇ ਲਾਗੇ ਨਹੀਂ ਲੱਗਦਾ, ਜੋ ਤੇਰੀ, ਹੇ ਸੱਚੇ ਸੁਆਮੀ! ਪ੍ਰਸੰਸਾ ਕਰਦੇ ਹਨ। ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ ਜਿਨ੍ਹਾਂ ਦੇ ਚਿੱਤ ਨੂੰ ਸੱਚਾ ਸੁਆਮੀ ਚੰਗਾ ਲੱਗਦਾ ਹੈ, ਉਨ੍ਹਾਂ ਦੇ ਚਿਹਰੇ ਉਸ ਦੇ ਦਰਬਾਰ ਵਿੱਚ ਰੋਸ਼ਨ ਹੁੰਦੇ ਹਨ। ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ ਝੂਠੇ ਪਿੱਛੇ ਧੱਕੇ ਜਾਂਦੇ ਹਨ, ਚਿੱਤ ਵਿੱਚ ਝੂਠ ਤੇ ਛਲ ਹੋਣ ਦੇ ਕਾਰਨ, ਉਹ ਘਣਾ ਕਸ਼ਟ ਉਠਾਉਂਦੇ ਹਨ। ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥੬॥ ਸਿਆਹ ਹਨ ਚਿਹਰੇ ਝੂਠਿਆਂ ਦੇ। ਝੂਠੇ ਨਿਰੋਲ ਝੁਠੇ ਹੀ ਰਹਿੰਦੇ ਹਨ। ਸਲੋਕ ਮਃ ੪ ॥ ਸਲੋਕ ਚੌਥੀ ਪਾਤਸ਼ਾਹੀ। ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਸੱਚਾ ਗੁਰੂ ਸ਼ਰਧਾ ਈਮਾਨ ਦੀ ਜ਼ਮੀਨ ਹੈ। ਉਸ ਵਿੱਚ ਜਿਹੋ ਜੇਹਾ ਕੋਈ ਬੀਜਦਾ ਹੈ ਉਹੋ ਜਿਹਾ ਹੀ ਮੇਵਾ ਪਾਉਂਦਾ ਹੈ। ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ ਗੁਰੂ ਦੇ ਸਿੱਖ ਆਬਿ-ਹਿਯਾਤ ਬੀਜਦੇ ਹਨ ਅਤੇ ਵਾਹਿਗੁਰੂ ਨੂੰ ਆਪਣੇ ਆਬਿ-ਹਿਯਾਤੀ ਮੇਵੇ ਵਜੋਂ ਪਾਉਂਦੇ ਹਨ। ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥ ਇਸ ਲੋਕ ਅਤੇ ਪ੍ਰਲੋਕ ਵਿੱਚ ਉਨ੍ਹਾਂ ਦੇ ਚਿਹਰੇ ਰੋਸ਼ਨ ਹਨ। ਰੱਬ ਦੇ ਸੱਚੇ ਦਰਬਾਰ ਅੰਦਰ ਉਨ੍ਹਾਂ ਨੂੰ ਇੱਜ਼ਤ ਦੀ ਪੁਸ਼ਾਕ ਪਾਈ ਜਾਂਦੀ ਹੈ। ਇਕਨ੍ਹ੍ਹਾ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਕਈਆਂ ਦੇ ਦਿਲ ਅੰਦਰ ਕਪਟ ਹੈ ਅਤੇ ਉਹ ਸਦੀਵ ਕਪਟ ਹੀ ਕਮਾਉਂਦੇ ਹਨ, ਜਿਸ ਤਰ੍ਹਾਂ ਦਾ ਉਹ ਬੀਜਦੇ ਹਨ, ਓਸੇ ਤਰ੍ਹਾਂ ਦਾ ਹੀ ਫਲ ਖਾਂਦੇ ਹਨ। copyright GurbaniShare.com all right reserved. Email |