ਉਲਟਿ ਭਈ ਸੁਖ ਸਹਜਿ ਸਮਾਧਿ ॥
ਉਹ ਠੰਢ-ਚੈਨ ਅਤੇ ਸ਼ਾਤ ਇਕਾਗਰਤਾ ਵਿੱਚ ਬਦਲ ਗਏ ਹਨ। ਆਪੁ ਪਛਾਨੈ ਆਪੈ ਆਪ ॥ ਜਦ ਇਨਸਾਨ ਖੁਦ ਆਪਣੇ ਆਪ ਨੂੰ ਸਮਝ ਲੈਦਾ ਹੈ, ਰੋਗੁ ਨ ਬਿਆਪੈ ਤੀਨੌ ਤਾਪ ॥੨॥ ਉਸ ਨੂੰ ਬੀਮਾਰੀ ਅਤੇ ਤਿੰਨੇ ਬੁਖਾਰ ਨਹੀਂ ਚਿਮੜਦੇ। ਅਬ ਮਨੁ ਉਲਟਿ ਸਨਾਤਨੁ ਹੂਆ ॥ ਹੁਣ ਮੇਰੇ ਮਨੂਏ ਨੇ ਮੁੜ ਕੇ ਆਪਣੀ ਪੂਰਬਲੀ ਪਵਿੱਤ੍ਰਤਾ ਧਾਰਨ ਕਰ ਲਈ ਹੈ। ਤਬ ਜਾਨਿਆ ਜਬ ਜੀਵਤ ਮੂਆ ॥ ਜਦ ਮੈਂ ਜੀਉਂਦੇ ਜੀ ਮਰ ਗਿਆ, ਕੇਵਲ ਤਦ ਹੀ ਮੈਂ ਪ੍ਰਭੂ ਨੂੰ ਪਛਾਣਿਆ। ਕਹੁ ਕਬੀਰ ਸੁਖਿ ਸਹਜਿ ਸਮਾਵਉ ॥ ਕਬੀਰ ਜੀ ਫਰਮਾਉਂਦੇ ਹਨ, ਮੈਂ ਹੁਣ ਬੈਕੁੰਠੀ ਅਨੰਦ ਅੰਦਰ ਲੀਨ ਹੋ ਗਿਆ ਹਾਂ। ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥ ਮੈਂ ਖੁਦ ਕਿਸੇ ਕੋਲੋ ਨਹੀਂ ਡਰਦਾ ਅਤੇ ਨਾਂ ਹੀ ਮੈਂ ਕਿਸੇ ਹੋਰਸ ਨੂੰ ਡਰਾਉਂਦਾ ਹਾਂ। ਗਉੜੀ ਕਬੀਰ ਜੀ ॥ ਗਉੜੀ ਕਬੀਰ ਜੀ। ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥ ਜਦ ਦੇਹਿ ਮਰ ਜਾਂਦੀ ਹੈ ਤਾਂ ਪਵਿੱਤ੍ਰ ਪੁਰਸ਼ ਦੀ ਆਤਮਾ ਕਿਹੜੇ ਟਿਕਾਣੇ ਤੇ ਚਲੀ ਜਾਂਦੀ ਹੈ? ਸਬਦਿ ਅਤੀਤਿ ਅਨਾਹਦਿ ਰਾਤਾ ॥ ਇਹ ਨਿਰਲੇਪ ਅਤੇ ਅਬਿਨਾਸੀ ਪ੍ਰਭੂ ਅੰਦਰ ਲੀਨ ਹੋ ਜਾਂਦੀ ਹੈ। ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥ ਜੋ ਸੁਆਮੀ ਨੂੰ ਸਮਝਦਾ ਹੈ, ਉਹੀ ਉਸ ਦੇ ਸੁਆਦ ਨੂੰ ਅਨੁਭਵ ਕਰਦਾ ਹੈ। ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥ ਉਸ ਦੀ ਆਤਮਾ ਗੂੰਗੇ ਆਦਮੀ ਦੇ ਸ਼ੱਕਰ ਖਾਣ ਦੀ ਤਰ੍ਹਾਂ ਸੰਤੁਸ਼ਟ ਹੋ ਜਾਂਦੀ ਹੈ। ਐਸਾ ਗਿਆਨੁ ਕਥੈ ਬਨਵਾਰੀ ॥ ਐਹੋ ਜੇਹਾ ਬ੍ਰਹਿਮ-ਬੋਧ ਪ੍ਰਭੂ ਹੀ ਦਰਸਾਉਂਦਾ ਹੈ। ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥ ਹੇ ਬੰਦੇ! ਤੂੰ ਆਪਣੇ ਸੁਆਸ ਨੂੰ ਹਵਾ ਦੀ ਮਧ ਦੀ ਨਾੜੀ ਵਿੱਚ ਟਿਕਾ। ਠਹਿਰਾਉਂ। ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥ ਐਸਾ ਗੁਰੂ ਧਾਰ ਜੋ ਤੈਨੂੰ ਮੁੜ ਕੇ ਹੋਰ ਨਾਂ ਧਾਰਨਾ ਪਵੇ। ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥ ਐਸਾ ਸ਼ਬਦ ਉਚਾਰਨ ਕਰ ਤਾਂ ਜੋ ਤੈਨੂੰ ਮੁੜ ਕੇ ਹੋਰ ਉਚਾਰਨ ਕਰਨਾ ਨਾਂ ਪਵੇ। ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥ ਐਸਾ ਸਿਮਰਨ ਅਖਤਿਆਰ ਕਰ ਤਾਂ ਜੋ ਤੈਨੂੰ ਮੁੜ ਕੇ ਹੋਰਸ ਅਖਤਿਆਰ ਨਾਂ ਕਰਨਾ ਪਵੇ। ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥ ਐਸ ਤਰੀਕੇ ਨਾਲ ਮਰ ਕਿ ਤੈਨੂੰ ਮਰਨਾ ਨਾਂ ਪਵੇ। ਉਲਟੀ ਗੰਗਾ ਜਮੁਨ ਮਿਲਾਵਉ ॥ ਆਪਣੇ ਸੁਆਸਾਂ ਨੂੰ ਇੜਾ ਤੇ ਪਿੰਗਲਾ ਤੋਂ ਉਲਟਾ ਕੇ ਕੇਂਦਰਲੀ ਸੁਰ ਵਿੱਚ ਜੋੜ। ਬਿਨੁ ਜਲ ਸੰਗਮ ਮਨ ਮਹਿ ਨ੍ਹ੍ਹਾਵਉ ॥ ਆਪਣੇ ਚਿੱਤ ਅੰਦਰ ਅਤੇ ਉਨ੍ਹਾਂ ਦੇ ਮਿਲਾਪ ਅਸਥਾਨ ਤੇ ਤੂੰ ਪਾਣੀ ਦੇ ਬਗੈਰ ਹੀ ਇਸ਼ਨਾਨ ਕਰ। ਲੋਚਾ ਸਮਸਰਿ ਇਹੁ ਬਿਉਹਾਰਾ ॥ ਸਾਰਿਆਂ ਨੂੰ ਉਸੇ ਅੱਖ ਨਾਲ ਵੇਖਣਾ, ਇਹ ਤੇਰਾ ਰੋਜ਼ ਦਾ ਕਾਰ-ਵਿਹਾਰ ਹੋਵੇ। ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥ ਅਸਲੀਅਤ ਦੀ ਵੀਚਾਰ ਕਰ, ਹੋਰ ਸੋਚਣ ਸਮਝ ਲਈ ਹੈ ਭੀ ਕੀ? ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥ ਪਾਣੀ, ਅੱਗ, ਹਵਾ ਧਰਤੀ ਅਤੇ ਅਸਮਾਨ। ਐਸੀ ਰਹਤ ਰਹਉ ਹਰਿ ਪਾਸਾ ॥ ਉਹੋ ਜੇਹੀ ਜੀਵਨ ਰਹੁ-ਰੀਤੀ ਧਾਰਨ ਕਰ ਜੇਹੋ ਜੇਹੀ ਉਨ੍ਹਾਂ ਦੀ ਹੈ ਅਤੇ ਤੂੰ ਰੱਬ ਦੇ ਨੇੜੇ ਹੋਵੇਗਾ। ਕਹੈ ਕਬੀਰ ਨਿਰੰਜਨ ਧਿਆਵਉ ॥ ਤੂੰ ਪਵਿਤ੍ਰ ਪ੍ਰਭੂ ਦਾ ਸਿਮਰਨ ਕਰ, ਕਬੀਰ ਜੀ ਆਖਦੇ ਹਨ। ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥ ਉਸ ਗ੍ਰਹਿ ਤੇ ਅੱਪੜ ਜਿਥੋਂ ਮੁੜ ਕੇ ਵਾਪਸ ਆਉਣਾ ਨਾਂ ਪਵੇ। ਗਉੜੀ ਕਬੀਰ ਜੀ ਤਿਪਦੇ ॥ ਗਉੜੀ ਕਬੀਰ ਜੀ ਤਿਪਦੇ। ਕੰਚਨ ਸਿਉ ਪਾਈਐ ਨਹੀ ਤੋਲਿ ॥ ਆਪਣੇ ਭਾਰ ਜਿੰਨਾ ਸੋਨਾ ਦਾਨ ਦੇਣ ਦੁਆਰਾ ਪ੍ਰਭੂ ਪਰਾਪਤ ਨਹੀਂ ਹੁੰਦਾ। ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥ ਆਪਣੀ ਆਤਮਾ ਦੇ ਕੇ ਮੈਂ ਮਾਲਕ ਨੂੰ ਖਰੀਦਿਆਂ ਹੈ। ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ ਹੁਣ ਮੈਂ ਪ੍ਰਭੂ ਨੂੰ ਆਪਣਾ ਨਿੱਜ ਦਾ ਕਰਕੇ ਜਾਣਦਾ ਹਾਂ। ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥ ਮੇਰਾ ਮਨੂਆ ਕੁਦਰਤੀ ਤੌਰ ਤੇ ਉਸ ਨਾਲ ਪ੍ਰਸੰਨ ਹੈ। ਠਹਿਰਾਉ। ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ ਉਸ ਦੀ ਮੁੜ ਮੁੜ ਵਰਨਣ ਕਰਨ ਦੁਆਰਾ ਬਰ੍ਹਮੇ ਨੂੰ ਵਾਹਿਗੁਰੂ ਦਾ ਓੜਕ ਪਤਾ ਨਹੀਂ ਲੱਗਾ। ਰਾਮ ਭਗਤਿ ਬੈਠੇ ਘਰਿ ਆਇਆ ॥੨॥ ਪ੍ਰੰਤੂ ਪ੍ਰੇਮ-ਮਈ ਸੇਵਾ ਦੀ ਬਰਕਤ ਨਾਲ ਸੁਆਮੀ ਆ ਕੇ ਮੇਰੇ ਗ੍ਰਹਿ ਵਿੱਚ ਬੈਠ ਗਿਆ ਹੈ। ਕਹੁ ਕਬੀਰ ਚੰਚਲ ਮਤਿ ਤਿਆਗੀ ॥ ਕਬੀਰ ਜੀ ਆਖਦੇ ਹਨ, ਮੈਂ ਆਪਣਾ ਚੁਲਬੁਲਾ ਸੁਭਾਅ ਛੱਡ ਦਿੱਤਾ ਹੈ। ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥ ਸਿਰਫ ਸੁਆਮੀ ਦੀ ਸੇਵਾ ਹੀ ਮੇਰੇ ਆਪਣੇ ਨਸੀਬਾਂ ਵਿੱਚ ਆਈ ਹੈ। ਗਉੜੀ ਕਬੀਰ ਜੀ ॥ ਗਉੜੀ ਕਬੀਰ ਜੀ। ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਜਿਸ ਮੌਤ ਤੋਂ ਸਾਰਾ ਜਹਾਨ ਭੈ-ਭੀਤ ਹੋਇਆ ਹੋਇਆ ਹੈ, ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਉਸ ਮੌਤ ਦੀ ਅਸਲੀਅਤ ਗੁਰਾਂ ਦੇ ਉਪਦੇਸ਼ ਦੁਆਰਾ ਮੈਨੂੰ ਜ਼ਾਹਰ ਹੋ ਗਈ ਹੈ। ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਹੁਣ ਮੈਂ ਕਿਸ ਤਰ੍ਹਾਂ ਮਰਾਂਗਾ? ਮੇਰੇ ਮਨੂਏ ਨੇ ਮੌਤ ਨੂੰ ਕਬੂਲ ਕਰ ਲਿਆ ਹੈ। ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਕੇਵਲ ਓਹੀ ਜੋ ਵਿਆਪਕ ਵਾਹਿਗੁਰੂ ਨੂੰ ਨਹੀਂ ਜਾਣਦਾ ਬਾਰੰਬਾਰ ਮਰਦੇ ਜਾਂਦੇ ਹਨ। ਠਹਿਰਾਉ। ਮਰਨੋ ਮਰਨੁ ਕਹੈ ਸਭੁ ਕੋਈ ॥ ਹਰ ਕੋਈ ਆਖਦਾ ਹੈ, "ਮੈਂ ਮਰ ਜਾਣਾ ਹੈ, ਮੈਂ ਮਰ ਜਾਣਾ ਹੈ"। ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕੇਵਲ ਓਹੀ ਅਬਿਨਾਸੀ ਹੁੰਦਾ ਹੈ, ਜੋ ਬ੍ਰਹਿਮ ਗਿਆਤ ਅੰਦਰ ਮਰਦਾ ਹੈ। ਕਹੁ ਕਬੀਰ ਮਨਿ ਭਇਆ ਅਨੰਦਾ ॥ ਕਬੀਰ ਜੀ ਆਖਦੇ ਹਨ, "ਮੇਰੇ ਚਿੱਤ ਅੰਦਰ ਖੁਸ਼ੀ ਉਤਪੰਨ ਹੋ ਆਈ ਹੈ, ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ ਮੇਰਾ ਵਹਿਮ ਦੂਰ ਹੋ ਗਿਆ ਹੈ ਅਤੇ ਪਰਮ ਪਰਸੰਨਤਾ ਇਸ ਵਿੱਚ ਵਸਦੀ ਹੈ।। ਗਉੜੀ ਕਬੀਰ ਜੀ ॥ ਗਉੜੀ ਕਬੀਰ ਜੀ। ਕਤ ਨਹੀ ਠਉਰ ਮੂਲੁ ਕਤ ਲਾਵਉ ॥ ਕੋਈ ਖਾਸ ਥਾਂ ਨਹੀਂ ਜਿਥੇ ਕਿ ਆਤਮਾ ਨੂੰ ਪੀੜ ਹੁੰਦੀ ਹੈ। ਮੈਂ ਦਵਾਈ ਕਿੱਥੇ ਲਾਵਾਂ? ਖੋਜਤ ਤਨ ਮਹਿ ਠਉਰ ਨ ਪਾਵਉ ॥੧॥ ਮੈਂ ਆਪਣੀ ਦੇਹਿ ਦੀ ਢੂੰਡ ਭਾਲ ਕਰ ਲਈ ਹੈ, ਪਰ ਮੈਨੂੰ ਕੋਈ ਐਸੀ ਥਾਂ ਨਹੀਂ ਮਿਲੀ। ਲਾਗੀ ਹੋਇ ਸੁ ਜਾਨੈ ਪੀਰ ॥ ਜਿਸ ਨੂੰ ਇਹ ਪੀੜ ਲੱਗੀ ਹੈ, ਓਹੀ ਇਸ ਨੂੰ ਜਾਣਦਾ ਹੈ, ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥ ਤਿੱਖੇ ਹਨ ਬਾਣ, ਸੁਆਮੀ ਦੀ ਪ੍ਰੇਮ-ਮਈ ਸੇਵਾ ਦੇ। ਠਹਿਰਾਉ। ਏਕ ਭਾਇ ਦੇਖਉ ਸਭ ਨਾਰੀ ॥ ਮੈਂ ਸਾਰੀਆਂ ਜਨਾਨੀਆਂ (ਮਨੁੱਖਾਂ) ਨੂੰ ਇਕੋ ਜਿਹੀ ਨਜ਼ਰ ਨਾਲ ਵੇਖਦਾ ਹਾਂ। ਕਿਆ ਜਾਨਉ ਸਹ ਕਉਨ ਪਿਆਰੀ ॥੨॥ ਮੈਂ ਕੀ ਜਾਣਦਾ ਹਾਂ ਕਿ ਕੰਤ (ਪਰਮਾਤਮਾ) ਦੀ ਕਿਹੜੀ ਲਾਡਲੀ ਹੈ? ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥ ਕਬੀਰ ਜੀ ਆਖਦੇ ਹਨ, ਸਾਰੀਆਂ ਨੂੰ ਛੱਡ ਕੇ ਪਤੀ (ਪ੍ਰਭੂ) ਉਸ ਨੂੰ ਮਿਲਦਾ ਹੈ, ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥ ਜਿਸ ਦੇ ਮੱਥੇ ਉਤੇ ਐਸੀ ਕਿਸਮਤ ਲਿਖੀ ਹੋਈ ਹੈ। ਗਉੜੀ ਕਬੀਰ ਜੀ ॥ ਗਉੜੀ ਕਬੀਰ ਜੀ। copyright GurbaniShare.com all right reserved. Email |