Page 330
ਕਹੁ ਕਬੀਰ ਖੋਜਉ ਅਸਮਾਨ ॥
ਕਬੀਰ ਜੀ ਆਖਦੇ ਹਨ ਮੈਂ ਆਕਾਸ਼ (ਆਲਮ) ਢੂੰਡਿਆ ਹੈ,

ਰਾਮ ਸਮਾਨ ਨ ਦੇਖਉ ਆਨ ॥੨॥੩੪॥
ਅਤੇ ਵਿਆਪਕ ਵਾਹਿਗੁਰੂ ਦੇ ਤੁੱਲ ਮੈਂ ਹੋਰ ਕੋਈ ਨਹੀਂ ਵੇਖਿਆ।

ਗਉੜੀ ਕਬੀਰ ਜੀ ॥
ਗਉੜੀ ਕੀਬਰ ਜੀ।

ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥
ਕਾਂ ਉਸ ਸਿਰ ਦੇ ਉਤੇ ਆਪਣੀ ਚੁੰਝ ਸੰਵਾਰਦਾ ਹੈ,

ਸੋ ਸਿਰੁ ਚੁੰਚ ਸਵਾਰਹਿ ਕਾਗ ॥੧॥
ਜਿਸ ਸਿਰ ਉਤੇ ਕਿਸੇ ਵੇਲੇ ਬਣਾ ਸੰਵਾਰ ਕੇ ਸਾਫਾ ਬੰਨਿ੍ਹਆ ਜਾਂਦਾ ਸੀ।

ਇਸੁ ਤਨ ਧਨ ਕੋ ਕਿਆ ਗਰਬਈਆ ॥
ਇਸ ਸਰੀਰ ਅਤੇ ਦੌਲਤ ਤੇ ਕੀ ਹੰਕਾਰ ਕੀਤਾ ਜਾ ਸਕਦਾ ਹੈ?

ਰਾਮ ਨਾਮੁ ਕਾਹੇ ਨ ਦ੍ਰਿੜ੍ਹ੍ਹੀਆ ॥੧॥ ਰਹਾਉ ॥
ਤੂੰ ਸੁਆਮੀ ਦੇ ਨਾਮ ਨੂੰ ਕਿਉਂ ਪੱਕੀ ਤਰ੍ਹਾਂ ਨਹੀਂ ਪਕੜਦਾ? ਠਹਿਰਾਉ।

ਕਹਤ ਕਬੀਰ ਸੁਨਹੁ ਮਨ ਮੇਰੇ ॥
ਕਬੀਰ ਜੀ ਆਖਦੇ ਹਨ, ਸੁਣ ਹੇ ਮੇਰੀ ਜਿੰਦੜੀਏ,

ਇਹੀ ਹਵਾਲ ਹੋਹਿਗੇ ਤੇਰੇ ॥੨॥੩੫॥
ਤੇਰੀ ਭੀ ਏਹੋ ਹੀ ਹਾਲਤ ਹੋਵੇਗੀ।

ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥
ਗਉੜੀ ਗੁਆਰੇਰੀ ਦੇ ਪੈਤੀਸ ਪਦੇ,

ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ
ਰਾਗ ਗਉੜੀ ਗੁਆਰੇਰੀ ਅਸ਼ਟਪਦੀ ਕਬੀਰ ਜੀ।

ੴ ਸਤਿਗੁਰ ਪ੍ਰਸਾਦਿ ॥
ਵਾਹਿਗੁਰੂ ਕੇਵਲ ਇਕ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।

ਸੁਖੁ ਮਾਂਗਤ ਦੁਖੁ ਆਗੈ ਆਵੈ ॥
ਬੰਦਾ ਆਰਾਮ ਮੰਗਦਾ ਹੈ, ਪਰ ਉਸ ਨੂੰ ਪੀੜ ਆ ਮਿਲਦੀ ਹੈ।

ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥
ਉਸ ਆਰਾਮ ਦੀ ਯਾਚਨਾ ਕਰਨੀ ਮੈਨੂੰ ਚੰਗੀ ਨਹੀਂ ਲਗਦੀ।

ਬਿਖਿਆ ਅਜਹੁ ਸੁਰਤਿ ਸੁਖ ਆਸਾ ॥
ਇਨਸਾਨ ਦੀ ਬਿਰਤੀ ਪਾਪ ਤੇ ਮਾਇਲ ਹੈ ਪਰ ਤਾ ਭੀ ਉਹ ਖੁਸ਼ੀ ਦੀ ਉਮੀਦ ਰੱਖਦਾ ਹੈ।

ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥
ਉਹ ਕਿਸ ਤਰ੍ਹਾਂ ਪਾਤਸ਼ਾਹ ਪ੍ਰਭੂ ਅੰਦਰ ਵੱਸੇਬਾ ਪਾਏਗਾ? ਠਹਿਰਾਉਂ।

ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥
ਇਸ ਸੰਸਾਰੀ ਖੁਸ਼ੀ ਪਾਸੋਂ ਸ਼ਿਵਜੀ ਅਤੇ ਬ੍ਰਰਮਾ ਭੀ ਭੈ ਖਾਂਦੇ ਹਨ।

ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥
ਉਸ ਖੁਸ਼ੀ ਨੂੰ ਮੈਂ ਸੱਚ ਕਰਕੇ ਜਾਣਦਾ ਹਾਂ।

ਸਨਕਾਦਿਕ ਨਾਰਦ ਮੁਨਿ ਸੇਖਾ ॥
ਸਨਕ ਆਦਿਕ, ਰਿਸ਼ੀ ਨਾਰਦ ਅਤੇ ਹਜ਼ਾਰ ਫਨਾਂ ਵਾਲਾ ਸ਼ੇਸ਼ਨਾਗ,

ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥
ਉਨ੍ਹਾਂ ਨੇ ਭੀ ਸਰੀਰ ਅੰਦਰ ਆਤਮਾ ਨੂੰ ਨਹੀਂ ਤੱਕਿਆ।

ਇਸੁ ਮਨ ਕਉ ਕੋਈ ਖੋਜਹੁ ਭਾਈ ॥
ਕੋਈ ਏਸ ਆਤਮਾ ਦੀ ਦਸ਼ਾ ਦਾ ਪਤਾ ਕਰੇ, ਹੇ ਵੀਰ!

ਤਨ ਛੂਟੇ ਮਨੁ ਕਹਾ ਸਮਾਈ ॥੪॥
ਸਰੀਰ ਤੋਂ ਵੱਖਰੀ ਹੋ ਆਤਮਾ ਕਿੱਥੇ ਚਲੀ ਜਾਂਦੀ ਹੈ?

ਗੁਰ ਪਰਸਾਦੀ ਜੈਦੇਉ ਨਾਮਾਂ ॥
ਗੁਰਾਂ ਦੀ ਦਇਆ ਦੁਆਰਾ, ਜੈਦੇਵ ਤੇ ਨਾਮਾ,

ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥
ਉਨ੍ਹਾਂ ਨੇ ਇਸ ਭੇਤ ਨੂੰ ਪ੍ਰਭੂ ਦੇ ਸਿਮਰਨ ਤੇ ਪਿਆਰ ਰਾਹੀਂ ਜਾਣ ਲਿਆ।

ਇਸੁ ਮਨ ਕਉ ਨਹੀ ਆਵਨ ਜਾਨਾ ॥
ਇਹ ਆਤਮਾ ਆਉਂਦੀ ਅਤੇ ਜਾਂਦੀ ਨਹੀਂ।

ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥
ਜਿਸ ਦਾ ਸੰਦੇਹ ਦੂਰ ਹੋ ਗਿਆ ਹੈ, ਉਹ ਸੱਚ ਨੂੰ ਜਾਣ ਲੈਦਾ ਹੈ।

ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥
ਇਸ ਆਤਮਾ ਦਾ ਕੋਈ ਸਰੂਪ ਜਾ ਚੱਕਰ-ਚਿਹਨ ਨਹੀਂ।

ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥੭॥
ਸਾਈਂ ਦੇ ਹੁਕਮ ਦੁਆਰਾ ਇਹ ਸਾਜੀ ਗਈ ਸੀ ਅਤੇ ਉਸ ਦੇ ਹੁਕਮ ਨੂੰ ਸਮਝ ਕੇ ਇਹ ਉਸ ਵਿੱਚ ਲੀਨ ਹੋ ਜਾਏਗੀ।

ਇਸ ਮਨ ਕਾ ਕੋਈ ਜਾਨੈ ਭੇਉ ॥
ਕੀ ਕੋਈ ਇਸ ਆਤਮਾ ਦੇ ਭੇਤ ਨੂੰ ਜਾਣਦਾ ਹੈ?

ਇਹ ਮਨਿ ਲੀਣ ਭਏ ਸੁਖਦੇਉ ॥੮॥
ਇਹ ਆਤਮਾ, ਆਖਰਕਾਰ, ਆਰਾਮ ਦੇਣਹਾਰ ਵਾਹਿਗੁਰੂ ਅੰਦਰ ਸਮਾ ਜਾਂਦੀ ਹੈ।

ਜੀਉ ਏਕੁ ਅਰੁ ਸਗਲ ਸਰੀਰਾ ॥
ਆਤਮਾ ਇਕ ਹੈ ਅਤੇ ਇਹ ਸਾਰੀਆਂ ਦੇਹਾਂ ਵਿੱਚ ਰਮੀ ਹੋਈ ਹੈ।

ਇਸੁ ਮਨ ਕਉ ਰਵਿ ਰਹੇ ਕਬੀਰਾ ॥੯॥੧॥੩੬॥
ਇਸ ਆਤਮਾ ਦਾ ਕਬੀਰ ਸਿਮਰਨ ਕਰ ਰਿਹਾ ਹੈ।

ਗਉੜੀ ਗੁਆਰੇਰੀ ॥
ਗਉੜੀ ਗੁਆਰੇਰੀ।

ਅਹਿਨਿਸਿ ਏਕ ਨਾਮ ਜੋ ਜਾਗੇ ॥
ਜੋ ਨਾਮ ਅੰਦਰ ਦਿਨ ਰਾਤ ਜਾਗਦੇ ਸਨ,

ਕੇਤਕ ਸਿਧ ਭਏ ਲਿਵ ਲਾਗੇ ॥੧॥ ਰਹਾਉ ॥
ਉਹ ਕਈ, ਪ੍ਰਭੂ ਨਾਲ ਪ੍ਰੇਮ ਪਾਉਣ ਦੁਆਰਾ ਪੂਰਨ ਪੁਰਸ਼ ਹੋ ਗਏ ਹਨ। ਠਹਿਰਾਉ।

ਸਾਧਕ ਸਿਧ ਸਗਲ ਮੁਨਿ ਹਾਰੇ ॥
ਅਭਿਆਸੀ, ਕਰਾਮਾਤੀ ਬੰਦੇ ਖਾਮੋਸ਼ ਰਿਸ਼ੀ ਸਾਰੇ ਬਾਜੀ ਹਾਰ ਗਏ ਹਨ।

ਏਕ ਨਾਮ ਕਲਿਪ ਤਰ ਤਾਰੇ ॥੧॥
ਪਾਰਜਾਤ ਬ੍ਰਿਛ ਦੀ ਤਰ੍ਹਾਂ ਇਕ ਨਾਮ ਪ੍ਰਾਣੀਆਂ ਦਾ ਪਾਰ ਉਤਾਰਾ ਕਰ ਦਿੰਦਾ ਹੈ।

ਜੋ ਹਰਿ ਹਰੇ ਸੁ ਹੋਹਿ ਨ ਆਨਾ ॥
ਜਿਨ੍ਹਾਂ ਨੂੰ ਵਾਹਿਗੁਰੂ ਨੇ ਸਰਸਬਜ ਕੀਤਾ ਹੈ, ਉਹ ਹੋਰਸ ਕਿਸੇ ਦੇ ਨਹੀਂ ਬਣਦੇ।

ਕਹਿ ਕਬੀਰ ਰਾਮ ਨਾਮ ਪਛਾਨਾ ॥੨॥੩੭॥
ਕਬੀਰ ਜੀ ਆਖਦੇ ਹਨ ਉਹ ਕੇਵਲ ਸੁਆਮੀ ਦੇ ਨਾਮ ਨੂੰ ਹੀ ਸਿਆਣਦੇ ਹਨ।

ਗਉੜੀ ਭੀ ਸੋਰਠਿ ਭੀ ॥
ਗਉੜੀ ਅਤੇ ਸੋਰਠ ਦੋਵੇਂ।

ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥
ਹੇ ਬੇਸ਼ਰਮ ਬੰਦੇ! ਕੀ ਤੈਨੂੰ ਸ਼ਰਮ ਨਹੀਂ ਆਉਂਦੀ?

ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥
ਵਾਹਿਗੁਰੂ ਨੂੰ ਛੱਡ ਕੇ ਤੂੰ ਕਿੱਥੇ ਅਤੇ ਕੀਹਦੇ ਕੋਲ ਜਾਂਦਾ ਹੈ? ਠਹਿਰਾਉ।

ਜਾ ਕੋ ਠਾਕੁਰੁ ਊਚਾ ਹੋਈ ॥
ਜਿਸ ਦਾ ਮਾਲਕ ਸਭ ਤੋਂ ਉੱਚਾ ਹੈ,

ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥
ਉਹ ਪੁਰਸ਼ ਹੋਰਸ ਦੇ ਗ੍ਰਹਿ ਨੂੰ ਜਾਂਦਾ ਸ਼ੋਭਾ ਨਹੀਂ ਪਾਉਂਦਾ।

ਸੋ ਸਾਹਿਬੁ ਰਹਿਆ ਭਰਪੂਰਿ ॥
ਉਹ ਸੁਆਮੀ ਹਰ ਥਾਂ ਪਰੀਪੂਰਨ ਹੋ ਰਿਹਾ ਹੈ।

ਸਦਾ ਸੰਗਿ ਨਾਹੀ ਹਰਿ ਦੂਰਿ ॥੨॥
ਹਰੀ ਹਮੇਸ਼ਾਂ ਸਾਡੇ ਨਾਲ ਹੈ ਅਤੇ ਕਦੇ ਭੀ ਦੁਰੇਡੇ ਨਹੀਂ।

ਕਵਲਾ ਚਰਨ ਸਰਨ ਹੈ ਜਾ ਕੇ ॥
ਜਿਸ ਦੇ ਪੈਰਾਂ ਦੀ ਪਨਾਹ ਧਨ-ਦੌਲਤ ਦੀ ਦੇਵੀ ਲੈਂਦੀ ਹੈ,

ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥
ਦੱਸੋ ਖਾਂ ਓ ਬੰਦਿਓ! ਉਸ ਦੇ ਮੰਦਰ ਅੰਦਰ ਕਿਹੜੀ ਚੀਜ਼ ਨਹੀਂ?

ਸਭੁ ਕੋਊ ਕਹੈ ਜਾਸੁ ਕੀ ਬਾਤਾ ॥
ਉਹ ਜਿਸ ਦੀ ਹਰ ਕੋਈ ਗੱਲ ਕਰਦਾ ਹੈ,

ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥੪॥
ਸਰਬ-ਸ਼ਕਤੀਵਾਨ ਆਪਣੇ ਆਪ ਦਾ ਆਪ ਮਾਲਕ ਅਤੇ ਦਾਤਾਰ ਹੈ।

ਕਹੈ ਕਬੀਰੁ ਪੂਰਨ ਜਗ ਸੋਈ ॥
ਕਬੀਰ ਜੀ ਆਖਦੇ ਹਨ, ਇਸ ਜਹਾਨ ਅੰਦਰ ਕੇਵਲ ਉਹੀ ਪੁਰਸ਼ ਮੁਕੰਮਲ ਹੈ,

ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥
ਜਿਸ ਦੇ ਮਨ ਵਿੱਚ ਵਾਹਿਗੁਰੂ ਦੇ ਬਗੈਰ ਹੋਰ ਕੋਈ ਨਹੀਂ ਵਸਦਾ।

ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥
ਕੀਹਦਾ ਪੁੱਤ੍ਰ ਹੈ? ਕੀਹਦਾ ਪਿਓ ਹੈ?

copyright GurbaniShare.com all right reserved. Email