ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥
ਕਬੀਰ ਜੀ ਆਖਦੇ ਹਨ, ਜਦ ਮੈਂ ਸੂਰਜ ਨੂੰ ਚੜ੍ਹਦਾ ਦੇਖਦਾ ਜਾ ਮੇਰਾ ਚਿੱਤ ਰੋਸ਼ਨ ਹੋ ਜਾਂਦਾ ਹੈ। ਗਉੜੀ ਚੇਤੀ ਗਉੜੀ ਚੇਤੀ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ। ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥ ਜੋ ਨਾਂ ਵਾਹਿਗੁਰੂ ਦੀ ਕੀਰਤੀ ਸੁਣਦੇ ਹਨ ਅਤੇ ਨਾਂ ਹੀ ਵਾਹਿਗੁਰੂ ਦੀਆਂ ਵਡਿਆਈਆਂ ਗਾਉਂਦੇ ਹਨ, ਬਾਤਨ ਹੀ ਅਸਮਾਨੁ ਗਿਰਾਵਹਿ ॥੧॥ ਪਰ ਆਪਣੀਆਂ ਗੱਲਾਂ ਨਾਲ ਹੀ ਅਕਾਸ਼ ਨੂੰ ਢਾਉਂਦੇ ਹਨ। ਐਸੇ ਲੋਗਨ ਸਿਉ ਕਿਆ ਕਹੀਐ ॥ ਇਹੋ ਜਿਹੇ ਲੋਕਾਂ ਨੂੰ ਬੰਦਾ ਕੀ ਆਖੇ? ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥ ਜਿਨ੍ਹਾਂ ਨੂੰ ਸੁਆਮੀ ਨੇ ਆਪਣੀ ਪ੍ਰੇਮ-ਮਈ ਸੇਵਾ ਤੋਂ ਵਾਝਿਆ ਰੱਖਿਆ ਹੈ, ਤੂੰ ਉਨ੍ਹਾਂ ਤੋਂ ਸਦੀਵ ਹੀ ਡਰਦਾ ਰਹੋ। ਠਹਿਰਾਉ। ਆਪਿ ਨ ਦੇਹਿ ਚੁਰੂ ਭਰਿ ਪਾਨੀ ॥ ਖੁਦ ਤਾਂ ਉਹ ਪਾਣੀ ਦੀ ਇਕ ਚੁਲੀ ਭਰ ਭੀ ਨਹੀਂ ਦਿੰਦੇ, ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥ ਪਰ ਬਦਖੋਈ ਉਸ ਦੀ ਕਰਦੇ ਹਨ ਜਿਸ ਨੇ ਗੰਗਾ ਲਿਆਦੀ ਹੈ। ਬੈਠਤ ਉਠਤ ਕੁਟਿਲਤਾ ਚਾਲਹਿ ॥ ਬਹਿੰਦਿਆਂ ਤੇ ਉਠਦਿਆਂ ਟੇਢੀ ਹੈ ਉਨ੍ਹਾਂ ਦੀ ਚਾਲ। ਆਪੁ ਗਏ ਅਉਰਨ ਹੂ ਘਾਲਹਿ ॥੩॥ ਉਹ ਖੁਦ ਤਬਾਹ ਹੋ ਗਏ ਨੇ ਅਤੇ ਹੋਰਨਾ ਨੂੰ ਤਬਾਹ ਕਰਦੇ ਹਨ। ਛਾਡਿ ਕੁਚਰਚਾ ਆਨ ਨ ਜਾਨਹਿ ॥ ਮੰਦੀ ਗੱਲਬਾਤ ਦੇ ਬਗੈਰ ਉਹ ਹੋਰ ਕੁਛ ਨਹੀਂ ਜਾਣਦੇ। ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥ ਉਹ ਬ੍ਰਹਮਾ ਜੀ ਦੀ ਗੱਲ ਭੀ ਨਹੀਂ ਮੰਨਦੇ। ਆਪੁ ਗਏ ਅਉਰਨ ਹੂ ਖੋਵਹਿ ॥ ਉਹ ਆਪ ਕੁਰਾਹੇ ਪਏ ਹੋਏ ਹਨ ਅਤੇ ਹੋਰਨਾ ਨੂੰ ਭੀ ਗੁਮਰਾਹ ਕਰਦੇ ਹਨ। ਆਗਿ ਲਗਾਇ ਮੰਦਰ ਮੈ ਸੋਵਹਿ ॥੫॥ ਆਪਣੇ ਮਹਿਲ ਨੂੰ ਲੂੰਬਾ ਲਾ ਕੇ ਉਹ ਉਸ ਅੰਦਰ ਸੌਂਦੇ ਹਨ। ਅਵਰਨ ਹਸਤ ਆਪ ਹਹਿ ਕਾਂਨੇ ॥ ਉਹ ਹੋਰਨਾਂ ਦੀ ਹੱਸੀ ਉਡਾਉਂਦੇ ਹਨ ਭਾਵੇਂ ਖੁਦ ਇਕ ਅੱਖ ਵਾਲੇ ਹਨ। ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥ ਉਨ੍ਹਾਂ ਨੂੰ ਵੇਖ ਕੇ ਕਬੀਰ ਨੂੰ ਸ਼ਰਮ ਆਉਂਦੀ ਹੈ। ਰਾਗੁ ਗਉੜੀ ਬੈਰਾਗਣਿ ਕਬੀਰ ਜੀ ਰਾਗ ਗਉੜੀ ਬੈਰਾਗਣਿ ਕਬੀਰ ਜੀ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ। ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਆਦਮੀ ਵੱਡੇ ਵਡੇਰਿਆਂ ਦੀ ਉਨ੍ਹਾਂ ਦੇ ਜੀਉਦਿਆਂ ਤਾਂ ਸੇਵਾ ਨਹੀਂ ਕਰਦਾ ਪਰ ਉਨ੍ਹਾਂ ਦੇ ਮਰਨ ਤੇ ਉਨ੍ਹਾਂ ਨੂੰ ਭੋਜਨ ਖੁਆਉਂਦਾ ਹੈ। ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥੧॥ ਦੱਸੋ, ਜੋ ਕੁਛ ਕਾਂ ਤੇ ਕੁੱਤੇ ਖਾ ਗਏ ਹਨ, ਉਹ ਗਰੀਬ ਮਾਪਿਆਂ ਨੂੰ ਕਿਸ ਤਰ੍ਹਾਂ ਮਿਲੇਗਾ? ਮੋ ਕਉ ਕੁਸਲੁ ਬਤਾਵਹੁ ਕੋਈ ॥ ਕੋਈ ਮੈਨੂੰ ਦੱਸੋ ਕਿ ਅਸਲ ਖੁਸ਼ੀ ਕੀ ਹੈ? ਕੁਸਲੁ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥੧॥ ਰਹਾਉ ॥ ਮਾਨਸਕ ਧਰਵਾਸ ਕਹਿੰਦਾ ਕਹਿੰਦਾ ਜਹਾਨ ਮਰਦਾ ਜਾ ਰਿਹਾ ਹੈ। ਰੂਹਾਨੀ ਰੱਜ ਕਿਸ ਤਰ੍ਹਾਂ ਪਰਾਪਤ ਹੋ ਸਕਦਾ ਹੈ? ਠਹਿਰਾਉ। ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਮਿੱਟੀ ਦੀਆਂ ਦੇਵੀਆਂ ਅਤੇ ਦੇਵਤੇ ਬਣਾ ਕੇ ਪ੍ਰਾਣੀ ਉਨ੍ਹਾਂ ਨੂੰ ਜੀਉਂਦੇ ਜੀਵਾਂ ਦੀਆਂ ਭੇਟਾ ਚੜ੍ਹਾਉਂਦੇ ਹਨ। ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥੨॥ ਇਹੋ ਜਿਹੇ ਆਖੇ ਜਾਂਦੇ ਹਨ, ਤੁਹਾਡੇ ਮਰੇ ਹੋਏ ਮਾਪੇ, ਜਿਹੜੇ ਜੋ ਕੁਛ ਉਹ ਲੈਣ ਲੋੜਦੇ ਹਨ, ਆਖ ਕੇ ਨਹੀਂ ਲੈ ਸਕਦੇ। ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤ ਕਾਲ ਕਉ ਭਾਰੀ ॥ ਤੁਸੀਂ ਪ੍ਰਾਣਧਾਰੀਆਂ ਨੂੰ ਮਾਰ ਕੇ ਮੁਰਦਾ ਸ਼ੈਆਂ ਨੂੰ ਪੁਜਦੇ ਹੋ। ਅਖੀਰ ਦੇ ਵੇਲੇ ਤੁਹਾਨੂੰ ਬਹੁਤ ਮੁਸ਼ਕਿਲ ਬਣੇਗੀ। ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥੩॥ ਤੁਸੀਂ ਸੁਆਮੀ ਦੇ ਨਾਮ ਦੀ ਕਦਰ ਨੂੰ ਨਹੀਂ ਜਾਣਦੇ! ਤੁਸੀਂ ਡਰਾਉਣੇ ਜਗਤ ਸਮੁੰਦਰ ਵਿੱਚ ਡੁੱਬ ਜਾਓਗੇ। ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਤੁਸੀਂ ਦੇਵੀਆਂ ਅਤੇ ਦੇਵਦਿਆਂ ਦੀ ਉਪਾਸ਼ਨਾ ਕਰਦੇ ਹੋ। ਆਪਣੇ ਭਰੋਸੇ ਵਿੱਚ ਡੋਲਦੇ ਰਹਿਦੇ ਹੋ ਅਤੇ ਸ਼ਰੋਮਣੀ ਸਾਹਿਬ ਨੂੰ ਨਹੀਂ ਸਮਝਦੇ। ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖਿਆ ਸਿਉ ਲਪਟਾਨਾ ॥੪॥੧॥੪੫॥ ਕਬੀਰ ਜੀ ਆਖਦੇ ਹਨ, ਤੁਸੀਂ ਕੁਲ-ਰਹਿਤ ਪ੍ਰਭੂ ਦਾ ਆਰਾਧਨ ਨਹੀਂ ਕੀਤਾ ਅਤੇ ਪ੍ਰਾਣ-ਨਾਸਕ ਪਾਪਾਂ ਨਾਲ ਚਿਮੜੇ ਹੋਏ ਹੋ। ਗਉੜੀ ॥ ਗਉੜੀ। ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ ਆਦਮੀ ਨੂੰ ਜੀਉਦਿਆਂ ਮਰੇ ਰਹਿਣਾ ਚਾਹੀਦਾ ਹੈ ਅਤੇ ਮਰ ਕੇ, ਨਾਮ ਦੇ ਰਾਹੀਂ ਮੁੜ ਕੇ ਜੀਉਣਾ ਚਾਹੀਦਾ ਹੈ। ਐਸ ਤਰ੍ਹਾਂ ਉਹ ਨਿਰਗੁਣ ਪ੍ਰਭੂ ਵਿੱਚ ਲੀਨ ਹੋ ਜਾਂਦਾ ਹੈ। ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥ ਅਪਵਿੱਤਰਤਾ ਅੰਦਰ ਪਵਿੱਤਰ ਰਹਿਣ ਦੁਆਰਾ ਉਹ ਮੁੜ ਕੇ ਭਿਆਨਕ ਜਗਤ ਸਮੁੰਦਰ ਅੰਦਰ ਨਹੀਂ ਪੈਂਦਾ। ਮੇਰੇ ਰਾਮ ਐਸਾ ਖੀਰੁ ਬਿਲੋਈਐ ॥ ਮੇਰੇ ਮਾਲਕ! ਇਹੋ ਜਿਹਾ ਦੁਧ ਰਿੜਕਣਾ ਉਚਿਤ ਹੈ। ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥ ਗੁਰਾਂ ਦੇ ਉਪਦੇਸ਼ ਤਾਬੇ, ਤੂੰ ਆਪਣੇ ਮਨ ਨੂੰ ਅਹਿੱਲ ਰੱਖ। ਇਸ ਤਰੀਕੇ ਨਾਲ ਤੂੰ ਨਾਮ ਦੇ ਸੁਧਾਰਸ ਨੂੰ ਪਾਨ ਕਰ ਲਵੇਗਾ। ਠਹਿਰਾਉ। ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ ਗੁਰਾਂ ਦੇ ਤੀਰ ਨੇ ਕਰੜੇ ਕਲਜੁਗ ਨੂੰ ਵਿੰਨ੍ਹ ਸੁਟਿਆ ਹੈ ਅਤੇ ਪਰਕਾਸ਼ ਦੀ ਅਵਸਥਾ ਮੇਰੇ ਉਤੇ ਆ ਉਦੈ ਹੋਈ ਹੈ। ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥ ਮਾਇਆ ਦੇ ਅਨ੍ਹੇਰੇ ਦੇ ਸਬੱਬ ਰੰਸੇ ਨੂੰ ਸੱਪ ਖਿਆਲ ਕਰਨ ਦੀ ਮੇਰੀ ਗਲਤ-ਫਹਿਮੀ ਦੂਰ ਹੋ ਗਈ ਹੈ ਅਤੇ ਮੈਂ ਹੁਣ ਸੁਆਮੀ ਦੇ ਸਦੀਵੀ ਸਥਿਰ ਮੰਦਰ ਅੰਦਰ ਵਸਦਾ ਹਾਂ। ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥ ਉਸ ਮਾਇਆ ਨੇ ਤੀਰ ਦੇ ਬਗੈਰ ਹੀ ਕਮਾਨ ਖਿੱਚੀ ਹੈ ਅਤੇ ਇਸ ਸੰਸਾਰ ਨੂੰ ਵਿੰਨ੍ਹ ਸੁੱਟਿਆ ਹੈ, ਹੇ ਮੇਰੇ ਭਰਾਓ। ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥ ਡੁੱਬਿਆ ਹੋਇਆ ਪ੍ਰਾਣੀ, ਹਵਾ ਵਿੱਚ ਦਸੀਂ ਪਾਸੀਂ ਹੁਲਾਰੇ ਖਾਂਦਾ ਹੈ, ਪਰ ਮੈਂ ਪ੍ਰਭੂ ਦੀ ਪ੍ਰੀਤ ਦੇ ਧਾਗੇ ਨਾਲ ਜੁੜਿਆ ਹੋਇਆ ਹਾਂ। copyright GurbaniShare.com all right reserved. Email |