ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥
ਗੁਰ-ਉਪਦੇਸ਼ ਪਾਲਣ ਅਤੇ ਅੰਦਰੋਂ ਸਵੈ-ਹੰਗਤਾ ਦੂਰ ਕਰਨ ਦੁਆਰਾ ਵੱਡਾ ਪ੍ਰਭੂ ਪਰਾਪਤ ਹੁੰਦਾ ਹੈ। ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ ਐਸਾ ਪੁਰਸ਼, ਰੈਣ ਦਿਨਸ, ਹਮੇਸ਼ਾਂ ਹੀ ਪਿਆਰ ਨਾਲ ਸਤਿਪੁਰਖ ਦੀ ਖਿਦਮਤ ਕਰਦਾ ਹੈ। ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥ ਰੱਬ ਦੇ ਨਾਮ ਦੀ ਦੌਲਤ ਉਸ ਦੇ ਚਿੱਤ ਅੰਦਰ ਵੱਸਦੀ ਹੈ ਅਤੇ ਉਹ ਬੈਕੁੰਠੀ ਪ੍ਰਮ-ਅੰਨਦ ਅੰਦਰ ਸਮਾ ਜਾਂਦਾ ਹੈ, ਹੇ ਨਾਨਕ। ਸਿਰੀਰਾਗੁ ਮਹਲਾ ੩ ॥ ਸਿਰੀ ਰਾਗ, ਤੀਜੀ ਪਾਤਸ਼ਾਹੀ। ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਜਿਹੜੇ ਪੁਰਸ਼ ਸੱਚੇ ਗੁਰਾਂ ਦੀ ਟਹਿਲ ਨਹੀਂ ਕਮਾਉਂਦੇ ਉਹ ਚੋਹਾਂ ਹੀ ਯੁਗਾਂ ਅੰਦਰ ਦੁਖੀ ਰਹਿਣਗੇ। ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਅਹੰਕਾਰਿ ॥ ਉਨ੍ਹਾਂ ਦੇ ਗ੍ਰਹਿ ਅੰਦਰ ਗੁਰੂ-ਪ੍ਰਮੇਸ਼ਰ ਹੈ, ਜਿਸ ਨੂੰ ਉਹ ਨਹੀਂ ਸਿੰਞਾਣਦੇ। ਉਹ ਹੰਕਾਰ ਤੇ ਗ਼ਰੂਰ ਨੇ ਠੱਗ ਲਏ ਹਨ। ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ ॥ ਸੱਚੇ ਗੁਰਾਂ ਦੇ ਧ੍ਰਿਕਾਰੇ ਹੋਏ ਉਹ ਦੁਨੀਆਂ ਮੂਹਰੇ ਝੋਲੀ ਟੱਡਦੇ ਹੋਏ ਹੰਭ ਗਏ ਹਨ। ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥ ਉਹ ਸੱਚੇ ਨਾਮ ਦਾ ਸਿਮਰਨ ਨਹੀਂ ਕਰਦੇ, ਜੋ ਸਾਰਿਆਂ ਕੰਮਾਂ ਨੂੰ ਰਾਸ ਕਰਨ ਵਾਲਾ ਹੈ। ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਹੇ ਮੇਰੀ ਆਤਮਾ! ਵਾਹਿਗੁਰੂ ਨੂੰ ਹਮੇਸ਼ਾਂ ਅਤੀ ਨੇੜੇ ਦੇਖ। ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ (ਇੰਜ) ਹਰੀ ਤੇਰੀ ਜੰਮਣ ਤੇ ਮਰਨ ਦੀ ਤਕਲੀਫ ਰਫਾ ਕਰ ਦੇਵੇਗਾ, ਅਤੇ ਤੂੰ ਉਸ ਦੇ ਨਾਮ ਨਾਲ ਪਰੀਪੂਰਨ ਰਹੇਗਾ। ਠਹਿਰਾਉ। ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ ॥ ਕੇਵਲ ਉਹੀ ਸੱਚੇ ਹਨ, ਜਿਹੜੇ ਸੱਚੇ ਸਾਹਿਬ ਦੀ ਸਿਫ਼ਤ ਕਰਦੇ ਹਨ ਤੇ ਜਿਨ੍ਹਾਂ ਦਾ ਅਹਾਰ ਸਤਿਨਾਮ ਹੈ। ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਉਹ ਧਰਮ ਦੇ ਕੰਮ ਕਰਦੇ ਹਨ ਅਤੇ ਸਤਿਪੁਰਖ ਨਾਲ ਪ੍ਰੀਤ ਪਾਉਂਦੇ ਹਨ। ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਸੱਚੇ ਸ਼ਾਹੂਕਾਰ ਦਾ ਹੁਕਮ ਚਲਦਾ ਹੈ, ਇਸ ਨੂੰ ਕੋਈ ਮੇਸਣ ਵਾਲਾ ਨਹੀਂ। ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥ ਆਪ-ਹੁਦਰੇ ਸਾਹਿਬ ਦੇ ਮਹਲ ਤੱਕ ਨਹੀਂ ਅੱਪੜਦੇ। ਉਹ ਝੂਠੇ, ਝੂਠ ਨੇ ਠੱਗ ਲਏ ਹਨ। ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮੈਂ ਵਿੱਚ ਖ਼ਚਤ ਹੋਇਆ ਹੋਇਆ ਜਹਾਨ ਮਰ ਰਿਹਾ ਹੈ। ਗੁਰਾਂ ਦੇ ਬਗੈਰ ਅੰਨ੍ਹੇਰ ਘੁੱਪ ਹੈ। ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ ॥ ਧਨ-ਦੌਲਤ ਦੀ ਲਗਨ ਅੰਦਰ ਜਗਤ ਨੇ ਆਰਾਮ ਦੇਣ ਵਾਲੇ, ਮਹਾਂ ਦਾਤੇ ਨੂੰ ਭੁਲਾ ਛੱਡਿਆ ਹੈ। ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ ਜੇਕਰ ਇਹ ਸੱਚੇ ਗੁਰਾਂ ਦੀ ਟਹਿਲ ਕਮਾਵੇ ਅਤੇ ਸਤਿਪੁਰਖ ਨੂੰ ਆਪਣੇ ਦਿਲ ਨਾਲ ਲਾਈ ਰੱਖੇ ਤਦ ਇਸ ਦਾ ਪਾਰ-ਉਤਾਰਾ ਹੋ ਜਾਂਦਾ ਹੈ। ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰਿ ॥੩॥ ਕੇਵਲ ਗੁਰਾਂ ਦੀ ਰਹਮਿਤ ਸਦਕਾ ਅਸੀਂ ਵਾਹਿਗੁਰੂ ਨੂੰ ਪਰਾਪਤ ਹੁੰਦੇ ਅਤੇ ਸੱਚੇ ਸ਼ਬਦ ਦਾ ਧਿਆਨ ਧਾਰਦੇ ਹਾਂ। ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਜੇਕਰ ਤੂੰ ਸੱਚੇ ਗੁਰਾਂ ਦੀ ਸੇਵਾ ਕਰੇ, ਤੇਰੀ ਆਤਮਾ ਸ਼ੁੱਧ ਹੋ ਜਾਵੇ ਅਤੇ ਤੇਰੀ ਹੰਗਤਾ ਤੇ ਬਦੀ ਦੂਰ ਹੋ ਜਾਏ। ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ ਆਪਣੀ ਸਵੈ-ਹੰਗਤਾ ਨੂੰ ਤਿਆਗ ਦੇ, ਜੀਉਂਦੇ ਜੀ ਮਰਿਆ ਰਹੁ ਅਤੇ ਗੁਰੂ ਦੇ ਸ਼ਬਦ ਦੀ ਸੋਚ ਵੀਚਾਰ ਕਰ। ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ ਸਤਿਪੁਰਖ ਨਾਲ ਪ੍ਰੀਤ ਪਾਉਣ ਦੁਆਰਾ ਸੰਸਾਰੀ ਕੰਮਾਂ ਕਾਜਾਂ ਪਿਛੇ ਭੱਜਣਾ ਮੁਕ ਜਾਂਦਾ ਹੈ। ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥ ਜਿਹੜੇ ਸੱਚ ਨਾਲ ਰੰਗੇ ਹਨ, ਉਨ੍ਹਾਂ ਦੇ ਚਿਹਰੇ ਉਸ ਸੱਚੀ ਦਰਗਾਹ ਅੰਦਰ ਰੋਸ਼ਨ ਹੋ ਜਾਂਦੇ ਹਨ। ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਜੋ ਰੱਬ-ਰੂਪ ਸੱਚੇ ਗੁਰਾਂ ਨੂੰ ਨਹੀਂ ਪੂਜਦੇ, ਅਤੇ ਗੁਰਬਾਣੀ ਨਾਲ ਪ੍ਰੀਤ ਨਹੀਂ ਪਾਉਂਦੇ, ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਉਹ ਜਿਤਨਾ ਨ੍ਹਾਉਣ ਪਏ ਕਰਨ ਅਤੇ ਖੈਰਾਤ ਪਏ ਦੇਣ ਇਸਦੇ ਬਾਵਜੂਦ ਸੰਸਾਰੀ ਮੋਹ ਕਾਰਨ ਬਰਬਾਦ ਹੋ ਜਾਂਦੇ ਹਨ! ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਜੇਕਰ ਵਾਹਿਗੁਰੂ ਮਹਾਰਾਜ ਆਪਣੀ ਦਇਆ ਧਾਰੇ ਤਦ ਆਦਮੀ ਦੀ ਪ੍ਰੀਤ ਨਾਮ ਨਾਲ ਲੱਗ ਜਾਂਦੀ ਹੈ। ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥ ਗੁਰਾਂ ਦੇ ਬੇਅੰਤ ਪਿਆਰ ਦੇ ਜ਼ਰੀਏ ਹੈ ਨਾਨਕ ਤੂੰ ਸੁਆਮੀ ਦੇ ਨਾਮ ਦਾ ਸਿਮਰਨ ਕਰ। ਸਿਰੀਰਾਗੁ ਮਹਲਾ ੩ ॥ ਸਿਰੀ ਰਾਗ, ਤੀਜੀ ਪਾਤਸ਼ਾਹੀ। ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥ ਮੈਂ ਕੀਹਦੀ ਟਹਿਲ ਕਰਾਂ? ਕਿਸ ਦਾ ਮੈਂ ਅਰਾਧਨ ਕਰਾਂ? ਸੱਚੇ ਗੁਰਾਂ ਕੋਲ ਜਾ ਕੇ ਮੈਂ ਪਤਾ ਕਰਦਾ ਹਾਂ। ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ ਮੈਂ ਸੱਚੇ ਗੁਰਾਂ ਦੀ ਰਜ਼ਾ ਮੂਹਰੇ ਸਿਰ ਨਿਵਾਉਂਦਾ ਹਾਂ, ਤੇ ਮੈਂ ਅੰਦਰੋਂ ਆਪਣੀ ਸਵੈ-ਹੰਗਤਾ ਨੂੰ ਬਾਹਰ ਕੱਢ ਦਿਤਾ ਹੈ। ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥ ਇਹ ਹੀ ਸੁਆਮੀ ਦੀ ਟਹਿਲ ਅਤੇ ਅਰਾਧਨਾ ਹੈ, ਜਿਸ ਦੁਆਰਾ ਨਾਮ ਆ ਕੇ ਮੇਰੇ ਚਿੱਤ ਵਿੱਚ ਟਿਕਦਾ ਹੈ। ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥ ਕੇਵਲ ਰੱਬ ਦੇ ਨਾਮ ਰਾਹੀਂ ਹੀ ਖ਼ੁਸ਼ੀ ਮਿਲਦੀ ਹੈ ਅਤੇ ਬੰਦਾ ਸੱਚੇ ਸ਼ਬਦ ਦੁਆਰਾ ਸੁਭਾਇਮਾਨ ਹੋ ਜਾਂਦਾ ਹੈ। ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ ਮੇਰੀ ਆਤਮਾ ਰੈਣ ਦਿਹੁੰ ਸੁਚੇਤ ਰਹੁ ਅਤੇ ਵਾਹਿਗੁਰੂ ਦਾ ਚਿੰਤਨ ਕਰ। ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥ ਆਪਣੀ ਫਸਲ ਦਾ ਬਚਾ ਕਰ ਲੈ, ਨਹੀਂ ਤਾਂ ਤੇਰੀ ਪੈਲੀ ਉਤੇ ਕੁਲੰਗ ਆ ਉਤਰੇਗਾ। ਠਹਿਰਾਉ। ਮਨ ਕੀਆ ਇਛਾ ਪੂਰੀਆ ਸਬਦਿ ਰਹਿਆ ਭਰਪੂਰਿ ॥ ਜੋ ਹਰੀ ਦੇ ਨਾਮ ਨਾਲ ਪਰੀ-ਪੂਰਨ ਹੈ, ਉਸ ਦੀਆਂ ਦਿਲ ਦੀਆਂ ਖ਼ਾਹਿਸ਼ਾਂ ਪੂਰੀਆਂ ਹੋ ਜਾਂਦੀਆਂ ਹਨ। ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ ਜੋ ਸੁਆਮੀ ਦੇ ਡਰ, ਪਿਆਰ ਤੇ ਸੇਵਾ ਅੰਦਰ ਦਿਹੁੰ ਰੈਣ ਵਿਚਰਦਾ ਹੈ, ਉਹ ਮਾਣਨੀਯ ਵਾਹਿਗੁਰੂ ਨੂੰ ਸਦੀਵ ਹੀ ਹਾਜ਼ਰ ਨਾਜ਼ਰ ਤੱਕਦਾ ਹੈ। ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ ਸੰਦੇਹ ਉਸ ਦੀ ਦੇਹਿ ਪਾਸੋਂ ਦੁਰੇਡੇ ਨੱਸ ਜਾਂਦਾ ਹੈ, ਜਿਸ ਦੀ ਆਤਮਾ ਹਮੇਸ਼ਾਂ ਸੱਚੇ ਨਾਮ ਨਾਲ ਰੰਗੀ ਰਹਿੰਦੀ ਹੈ। ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥ ਉਹ ਪਵਿੱਤਰ ਪ੍ਰਭੂ ਨੂੰ ਪਾ ਲੈਂਦਾ ਹੈ, ਜੋ ਸੱਚਾ ਅਤੇ ਸ਼੍ਰੇਸ਼ਟਤਾਈਆਂ ਦਾ ਸਮੁੰਦਰ ਹੈ। ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ ਜੋ ਖ਼ਬਰਦਾਰ ਰਹਿੰਦੇ ਹਨ, ਉਹ ਬਚ ਜਾਂਦੇ ਹਨ। ਸੁੱਤੇ ਪਏ ਲੁੱਟੇ ਜਾਂਦੇ ਹਨ। ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ ਉਹ ਸੱਚੇ ਨਾਮ ਨੂੰ ਨਹੀਂ ਸਿੰਞਾਣਦੇ ਅਤੇ ਉਨ੍ਹਾਂ ਦੀ ਜਿੰਦਗੀ ਸੁਫਨੇ ਦੀ ਮਾਨਿੰਦ ਬੀਤ ਜਾਂਦੀ ਹੈ। ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਇ ॥ ਸੱਖਣੇ ਘਰ ਦੇ ਪਰਾਹੁਣੇ ਦੀ ਤਰ੍ਹਾਂ, ਜਿਸ ਤਰ੍ਹਾਂ ਉਹ ਆਇਆ ਹੈ, ਉਸੇ ਤਰ੍ਹਾਂ ਹੀ ਚਲਿਆ ਜਾਂਦਾ ਹੈ। copyright GurbaniShare.com all right reserved. Email:- |