Page 569
ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ ਮਸਤਕਿ ਭਾਗੋ ॥੩॥
ਨਾਨਕ ਨਾਮ ਦੇ ਰਾਹੀਂ, ਸੁਆਣੀ ਡਰ ਦੇ ਨਾਸ ਕਰਨ ਵਾਲੇ ਵਾਹਿਗੁਰੂ ਨੂੰ ਮਿਲ ਪੈਦੀ ਹੈ ਅਤੇ ਮੱਥੇ ਦੀ ਕਿਸਮਤ ਰਾਹੀਂ ਉਹ ਉਸ ਨੂੰ ਮਾਣਦੀ ਹੈ।

ਖੇਤੀ ਵਣਜੁ ਸਭੁ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ ॥
ਸਾਰੀ ਵਾਹੀ ਤੇ ਵਪਾਰ ਸਾਹਿਬ ਦੀ ਰਜਾ ਸਵੀਕਾਰ ਕਰਨਾ ਹੈ। ਉਸ ਦੀ ਰਜਾ ਮੰਨਣ ਦੁਆਰਾ ਇੱਜ਼ਤ ਆਬਰੂ ਮਿਲਦੀ ਹੈ।

ਗੁਰਮਤੀ ਹੁਕਮੁ ਬੂਝੀਐ ਹੁਕਮੇ ਮੇਲਿ ਮਿਲਾਈ ਰਾਮ ॥
ਗੁਰਾਂ ਦੇ ਉਪਦੇਸ਼ ਦੁਆਰਾ ਪ੍ਰਭੂ ਦਾ ਫਰਮਾਨ ਅਨੁਭਵ ਕੀਤਾ ਜਾਂਦਾ ਹੈ ਅਤੇ ਉਸ ਦੇ ਫੁਰਮਾਨ ਦੁਆਰਾ ਉਸ ਦੇ ਮਿਲਾਪ ਵਿੱਚ ਮਿਲ ਜਾਂਦਾ ਹੈ।

ਹੁਕਮਿ ਮਿਲਾਈ ਸਹਜਿ ਸਮਾਈ ਗੁਰ ਕਾ ਸਬਦੁ ਅਪਾਰਾ ॥
ਉਸ ਦੇ ਭਾਣੇ ਅੰਦਰ ਬੰਦਾ ਸਾਈਂ ਨੂੰ ਮਿਲ ਉਸ ਵਿੱਚ ਲੀਨ ਹੋ ਜਾਂਦਾ ਹੈ। ਪਰਮ ਉਤਕ੍ਰਿਸ਼ਟ ਹੈ ਗੁਰਾਂ ਦੀ ਬਾਣੀ।

ਸਚੀ ਵਡਿਆਈ ਗੁਰ ਤੇ ਪਾਈ ਸਚੁ ਸਵਾਰਣਹਾਰਾ ॥
ਗੁਰਾਂ ਦੇ ਰਾਹੀਂ ਸੱਚੀ ਪ੍ਰਭਤਾ ਪ੍ਰਾਪਤ ਹੁੰਦੀ ਹੈ ਅਤੇ ਇਨਸਾਨ ਸੱਚ ਨਾਲ ਸ਼ਿੰਗਾਰਿਆਂ ਜਾਂਦਾ ਹੈ।

ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ ਮਿਲਾਈ ॥
ਆਪਣੀ ਸਵੈ-ਹੰਗਤਾ ਨੂੰ ਗੁਆ ਕੇ, ਆਦਮੀ ਡਰ ਦੇ ਦੂਰ ਕਰਨ ਵਾਲੇ ਹਰੀ ਨੂੰ ਪਾ ਲੈਦਾ ਹੈ ਤੇ ਗੁਰਾਂ ਦੇ ਰਾਹੀਂ, ਉਸ ਦੇ ਮਿਲਾਪ ਨਾਲ ਮਿਲ ਜਾਂਦਾ ਹੈ।

ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ ਸਮਾਈ ॥੪॥੨॥
ਗੁਰੂ ਜੀ ਆਖਦੇ ਹਨ, ਪਵਿੱਤਰ ਪਹੁੰਚ ਤੋਂ ਪਰੇ ਅਤੇ ਅਗਾਧ ਹਾਕਮ ਦਾ ਨਾਮ ਹਰ ਥਾਂ ਰਮਿਆ ਹੋਇਆ ਹੈ।

ਵਡਹੰਸੁ ਮਹਲਾ ੩ ॥
ਵਡਹੰਸ ਤੀਜੀ ਪਾਤਿਸ਼ਾਹੀ।

ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥
ਹੇ ਮੇਰੀ ਜਿੰਦੜੀਏ! ਤੂੰ ਸਦੀਵ ਹੀ ਸੱਚੇ ਸੁਆਮੀ ਦਾ ਸਿਮਰਨ ਕਰ।

ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥
ਇਸ ਤਰ੍ਹਾਂ ਤੂੰ ਆਪਣੇ ਨਿੱਜ ਦੇ ਗ੍ਰਿਹ ਵਿੱਚ ਆਰਾਮ ਵਿੱਚ ਵਸੇਗੀ ਅਤੇ ਮੌਤ ਦਾ ਦੂਤ ਤੈਨੂੰ ਛੋਹੇਗਾ ਨਹੀਂ।

ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥
ਸੱਚੇ ਨਾਮ ਨਾਲ ਪ੍ਰੀਤ ਪਾਉਣ ਦੁਆਰਾ ਮੌਤ ਦੀ ਫਾਹੀ ਤੇ ਜਮ ਪ੍ਰਾਨੀ ਨੂੰ ਛੁਹ ਨਹੀਂ ਸਕਦੇ।

ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥
ਸਤਿ ਨਾਮ ਨਾਲ ਰੰਗੀ ਹੋਈ ਆਤਮਾ ਹਮੇਸ਼ਾਂ ਪਵਿੱਤ੍ਰ ਹੈ ਅਤੇ ਆਵਾਗਉਣ ਤੋਂ ਖਲਾਸੀ ਪਾ ਜਾਂਦੀ ਹੈ।

ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥
ਦਵੈਤ-ਭਾਵ ਤੇ ਸੰਦੇਹ ਨੇ ਆਪ-ਹੁਦਰੀ ਆਤਮਾ ਨੂੰ ਤਬਾਹ ਕਰ ਦਿੱਤਾ ਹੈ ਤੇ ਇਹ ਮੌਤ ਦੇ ਦੂਤ ਨੇ ਲੁਭਾਇਮਾਨ ਕਰ ਲਈ ਹੈ।

ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥
ਗੁਰੂ ਜੀ ਆਖਦੇ ਹਨ, ਤੂੰ ਮੇਰੀ ਆਤਮਾ! ਸੁਣ ਤੂੰ ਸਦੀਵ ਹੀ ਸੱਚੇ ਸਾਹਿਬ ਦਾ ਸਿਮਰਨ ਕਰਿਆ ਕਰ।

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥
ਹੇ ਮੇਰੇ ਮਨੂਏ! ਤੇਰੇ ਅੰਦਰ ਹੀ (ਨਾਮ ਦਾ) ਖਜਾਨਾ ਹੈ। ਤੂੰ ਇਸ ਵਸਤੂ ਨੂੰ ਬਾਹਰਵਾਰ ਨਾਂ ਲੱਭ।

ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥
ਤੂੰ ਉਹ ਕੁਛ ਛੱਕ ਜਿਹੜਾ ਸਾਈਂ ਨੂੰ ਚੰਗਾ ਲਗਦਾ ਹੈ ਤੇ ਇਸ ਤਰ੍ਹਾਂ ਮੁਖੀ ਗੁਰਾਂ ਦੀ ਦਇਆ ਦੁਆਰਾ ਪ੍ਰਸੰਨ ਹੋ।

ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ ਸਖਾਈ ॥
ਹੇ ਮੇਰੀ ਜਿੰਦੇ! ਸਹਾਇਕ ਸੁਆਮੀ ਮਾਲਕ ਤੇਰੇ ਅੰਦਰ ਹੀ ਹੈ। ਨੇਕ ਬਣ ਅਤੇ ਉਸ ਨੂੰ ਆਪਣੇ ਨੇਤ੍ਰਾ ਨਾਲ ਵੇਖ।

ਮਨਮੁਖ ਅੰਧੁਲੇ ਗਿਆਨ ਵਿਹੂਣੇ ਦੂਜੈ ਭਾਇ ਖੁਆਈ ॥
ਆਪ-ਹੁਦਰੇ, ਅੰਨ੍ਹੇ ਅਤੇ ਬ੍ਰਹਮ-ਬੋਧ ਤੋਂ ਸਖਣੇ ਹਨ। ਹੋਰਸ ਦੀ ਪ੍ਰੀਤ ਨੇ ਉਨ੍ਹਾਂ ਨੂੰ ਬਰਬਾਦ ਕਰ ਦਿੱਤਾ ਹੈ।

ਬਿਨੁ ਨਾਵੈ ਕੋ ਛੂਟੈ ਨਾਹੀ ਸਭ ਬਾਧੀ ਜਮਕਾਲਿ ॥
ਨਾਮ ਦੇ ਬਾਝੌਂ ਕੋਈ ਭੀ ਬੰਦ-ਖਲਾਸ ਨਹੀਂ ਹੁੰਦਾ। ਮੌਤ ਦੇ ਫ਼ਰਿਸ਼ਤੇ ਨੇ ਸਾਰਿਆਂ ਨੂੰ ਜਕੜਿਆ ਹੋਇਆ ਹੈ।

ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥੨॥
ਨਾਨਕ, ਤੇਰੇ ਅੰਦਰ ਹੀ ਖਜਾਨਾ ਹੈ। ਤੂੰ ਨਾਮ-ਵਸਤੂ ਦੀ ਬਾਹਰ ਵਾਰ ਖੋਜ ਭਾਲ ਨਾਂ ਕਰ।

ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥
ਮੇਰੇ ਮਨੂਏ ਮਨੁੱਖੀ-ਜੀਵਨ ਦੀ ਦੌਲਤ ਨੂੰ ਪਾ ਕੇ ਕਈ ਸੱਚ ਦੇ ਵਣਜ ਵਿੱਚ ਜੁੜੇ ਹੋਏ ਹਨ।

ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥
ਉਹ ਆਪਣੇ ਸੱਚੇ ਗੁਰਾਂ ਦੀ ਘਾਲ ਕਮਾਉਂਦੇ ਹਨ ਅਤੇ ਉਨ੍ਹਾਂ ਦੇ ਅੰਦਰ ਲਾਸਾਨੀ ਨਾਮ ਟਿਕਿਆ ਹੋਇਆ ਹੈ।

ਅੰਤਰਿ ਸਬਦੁ ਅਪਾਰਾ ਹਰਿ ਨਾਮੁ ਪਿਆਰਾ ਨਾਮੇ ਨਉ ਨਿਧਿ ਪਾਈ ॥
ਅਨੰਤ ਨਾਮ ਉਨ੍ਹਾਂ ਦੇ ਅੰਦਰ ਹੈ। ਰੱਬ ਦਾ ਨਾਮ ਉਨ੍ਹਾਂ ਨੂੰ ਮਿੱਠਾ ਲਗਦਾ ਹੈ ਅਤੇ ਨਾਮ ਦੇ ਰਾਹੀਂ ਉਹ ਨੌ ਖਜਾਨਿਆਂ ਨੂੰ ਪ੍ਰਾਪਤ ਕਰ ਲੈਂਦੇ ਹਨ।

ਮਨਮੁਖ ਮਾਇਆ ਮੋਹ ਵਿਆਪੇ ਦੂਖਿ ਸੰਤਾਪੇ ਦੂਜੈ ਪਤਿ ਗਵਾਈ ॥
ਆਪ-ਹੁਦਰੇ ਸੰਸਾਰੀ ਮਮਤਾ ਵਿੱਚ ਖੱਚਤ ਹੋਏ ਹੋਏ ਹਨ। ਉਹ ਪੀੜ ਅੰਦਰ ਦੁਖੀ ਹੁੰਦੇ ਹਨ ਤੇ ਦਵੈਤ ਭਾਵ ਵਿੱਚ ਆਪਣੀ ਇੱਜ਼ਤ ਆਬਰੂ ਵੰਞਾ ਲੈਂਦੇ ਹਨ।

ਹਉਮੈ ਮਾਰਿ ਸਚਿ ਸਬਦਿ ਸਮਾਣੇ ਸਚਿ ਰਤੇ ਅਧਿਕਾਈ ॥
ਜੋ ਆਪਣੀ ਹੰਗਤਾ ਨੂੰ ਮਾਰਦੇ ਹਨ ਤੇ ਸਤਿਨਾਮ ਵਿੱਚ ਲੀਨ ਹੁੰਦੇ ਹਨ, ਉਹ ਸੱਚ ਨਾਲ ਘਣੇ ਰੰਗੀਜ ਜਾਂਦੇ ਹਨ।

ਨਾਨਕ ਮਾਣਸ ਜਨਮੁ ਦੁਲੰਭੁ ਹੈ ਸਤਿਗੁਰਿ ਬੂਝ ਬੁਝਾਈ ॥੩॥
ਨਾਨਕ, ਮੁਸ਼ਕਿਲ ਨਾਲ ਮਿਲਣ ਵਾਲਾ ਹੈ ਮਨੁੱਖੀ-ਜੀਵਨ। ਸੱਚੇ ਗੁਰੂ ਜੀ ਯਥਾਰਥ ਸਮਝ ਦਰਸਾਉਂਦੇ ਹਨ।

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥
ਹੇ ਮੇਰੀ ਜਿੰਦੇ! ਜੋ ਆਪਣੇ ਸੱਚੇ ਗੁਰਾਂ ਦੀ ਟਹਿਲ ਕਮਾਉਂਦੇ ਹਨ, ਭਾਰੇ ਨਸੀਬਾਂ ਵਾਲੇ ਹਨ ਉਹ ਪੁਰਸ਼।

ਜੋ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥
ਜਿਹੜੇ ਆਪਣੇ ਮਨ ਨੂੰ ਕਾਬੂ ਕਰਦੇ ਹਨ, ਉਹੀ ਉਪਰਾਮ ਪੁਰਸ਼ ਹਨ।

ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥
ਜੋ ਸੱਚੇ ਸੁਆਮੀ ਨੂੰ ਪਿਆਰ ਕਰਦੇ ਹਨ, ਉਹ ਇੱਛਾ-ਰਹਿਤ ਪੁਰਸ਼ ਹਨ, ਉਹਨਾਂ ਨੇ ਆਪਣੇ ਆਪੇ ਨੂੰ ਸਮਝਿਆ ਹੈ।

ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥
ਅਹਿਲ ਤੇ ਪਰਮ ਡੂੰਘੀ ਹੈ ਉਨ੍ਹਾਂ ਦੀ ਸੋਚ ਸਮਝ ਗੁਰਾਂ ਦੀ ਮਿਹਰ ਸਦਕਾ ਉਹ ਸ਼ਾਤੀ ਨਾਲ ਨਾਮ ਨੂੰ ਉਚਾਰਦੇ ਹਨ।

ਇਕ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥
ਕਈ ਸੁੰਦਰੀਆਂ ਦੇ ਆਸ਼ਕ ਹਨ। ਧਨ-ਦੌਲਤ ਦਾ ਪਿਆਰ ਉਨ੍ਹਾਂ ਨੂੰ ਮਿੱਠਾ ਲਗਦਾ ਹੈ। ਐਹੋ ਜਿਹੇ ਨਿਕਰਮਣ ਅਧਰਮੀ ਸੁੱਤੇ ਹੀ ਰਹਿੰਦੇ ਹਨ।

ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥੪॥੩॥
ਨਾਨਕ ਜੋ ਅਡੋਲਤਾ ਨਾਲ ਆਪਣੇ ਗੁਰੂ ਨੂੰ ਸੇਵਦੇ ਹਨ, ਉਹ ਪੂਰਨ ਪਰਾਲਭਧ ਵਾਲੇ ਪੁਰਸ਼ ਹਨ।

ਵਡਹੰਸੁ ਮਹਲਾ ੩ ॥
ਵਡਹੰਸ ਤੀਜੀ ਪਾਤਿਸ਼ਾਹੀ।

ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥
ਹੇ ਇਨਸਾਨ ਸਾਹਿਬ ਦੇ ਨਾਮ ਦੇ ਅਮੋਲਕ ਵੱਖਰ ਨੂੰ ਖਰੀਦ ਸੱਚੇ ਗੁਰੂ ਜੀ ਐਸੀ ਸਮਝ ਪ੍ਰਦਾਨ ਕਰਦੇ ਹਨ।

ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥
ਮੁਨਾਫਿਆਂ ਦਾ ਮੁਨਾਫਾ ਵਾਹਿਗੁਰੂ ਦੀ ਪ੍ਰੇਮ ਮਈ ਭਗਤੀ ਹੈ। ਨੇਕ ਬੰਦਾ ਪ੍ਰਭੂ ਦੀਆਂ ਨੇਕੀਆਂ ਵਿੱਚ ਲੀਨ ਹੋ ਜਾਂਦਾ ਹੈ।

copyright GurbaniShare.com all right reserved. Email