ਤ੍ਰਿਭਵਣਿ ਸੋ ਪ੍ਰਭੁ ਜਾਣੀਐ ਸਾਚੋ ਸਾਚੈ ਨਾਇ ॥੫॥
ਉਹ ਸਾਹਿਬ ਤਿੰਨਾਂ ਜਹਾਨਾਂ ਅੰਦਰ ਜਾਣਿਆ ਜਾਂਦਾ ਹੈ। ਸੱਚਾ ਹੈ ਨਾਮ ਸੱਚੇ ਸਾਹਿਬ ਦਾ। ਸਾ ਧਨ ਖਰੀ ਸੁਹਾਵਣੀ ਜਿਨਿ ਪਿਰੁ ਜਾਤਾ ਸੰਗਿ ॥ ਬਹੁਤ ਸੋਹਣੀ ਹੈ ਉਹ ਵਹੁਟੀ ਜਿਹੜੀ ਆਪਣੇ ਪ੍ਰੀਤਮ ਨੂੰ ਆਪਣੇ ਨਾਲ (ਹਿਰਦੇ ਅੰਦਰ) ਸਮਝਦੀ ਹੈ। ਮਹਲੀ ਮਹਲਿ ਬੁਲਾਈਐ ਸੋ ਪਿਰੁ ਰਾਵੇ ਰੰਗਿ ॥ ਐਸੀ ਪਤਨੀ ਮੰਦਰ ਵਿੱਚ ਸੱਦੀ ਜਾਂਦੀ ਹੈ ਅਤੇ ਕੰਤ ਉਸ ਨੂੰ ਪ੍ਰੀਤ ਅੰਦਰ ਮਾਣਦਾ ਹੈ। ਸਚਿ ਸੁਹਾਗਣਿ ਸਾ ਭਲੀ ਪਿਰਿ ਮੋਹੀ ਗੁਣ ਸੰਗਿ ॥੬॥ ਉਹੀ ਸੱਚੀ ਮੁੱਚੀ ਖੁਸ਼ ਤੇ ਨੇਕ ਵਹੁਟੀ ਹੈ ਜਿਹੜੀ ਆਪਣੇ ਪਿਆਰੇ ਪਤੀ ਦੀਆਂ ਉਤਕ੍ਰਿਸ਼ਟਤਾਈਆਂ ਨਾਲ ਫ਼ਰੇਫ਼ਤਾ ਹੋਈ ਹੈ। ਭੂਲੀ ਭੂਲੀ ਥਲਿ ਚੜਾ ਥਲਿ ਚੜਿ ਡੂਗਰਿ ਜਾਉ ॥ ਘੁੱਸ ਤੇ ਭੁਲ ਕੇ ਮੈਂ ਉਚੇ ਮੈਦਾਨ ਤੇ ਚੜ੍ਹਕੇ ਮੈਂ ਪਹਾੜ ਉਤੇ ਜਾਂਦੀ ਹਾਂ। ਬਨ ਮਹਿ ਭੂਲੀ ਜੇ ਫਿਰਾ ਬਿਨੁ ਗੁਰ ਬੂਝ ਨ ਪਾਉ ॥ ਰਾਹੋਂ ਘੁੱਸ ਕੇ, ਜੇਕਰ ਮੈਂ ਜੰਗਲ ਆਦਿ ਵਿੱਚ ਭਟਕਦੀ ਫਿਰਾਂ, ਤਾਂ ਗੁਰਾਂ ਦੇ ਬਗ਼ੈਰ ਮੈਨੂੰ ਸਮਝ (ਪਈਂ) ਪਰਾਪਤ ਨਹੀਂ ਹੋਣੀ। ਨਾਵਹੁ ਭੂਲੀ ਜੇ ਫਿਰਾ ਫਿਰਿ ਫਿਰਿ ਆਵਉ ਜਾਉ ॥੭॥ ਜੇਕਰ ਹਰੀ ਨਾਮ ਨੂੰ ਭੁਲਾ ਕੇ ਮੈਂ ਤੁਰੀ ਫਿਰਾਂ ਤਾਂ ਮੈਂ ਮੁੜ ਮੁੜ ਕੇ ਆਉਂਦੀ ਤੇ ਜਾਂਦੀ ਰਹਾਂਗੀ। ਪੁਛਹੁ ਜਾਇ ਪਧਾਊਆ ਚਲੇ ਚਾਕਰ ਹੋਇ ॥ ਜਾ ਕੇ ਰਾਹੀਆਂ ਕੋਲੋਂ ਪਤਾ ਕਰ ਲਓ ਜੋ ਸਾਹਿਬ ਦੇ ਗੋਲੇ ਹੋ ਕੇ ਉਸ ਦੇ ਰਸਤੇ ਟੁਰਦੇ ਹਨ। ਰਾਜਨੁ ਜਾਣਹਿ ਆਪਣਾ ਦਰਿ ਘਰਿ ਠਾਕ ਨ ਹੋਇ ॥ ਉਹ ਵਾਹਿਗੁਰੂ ਨੂੰ ਆਪਣਾ ਪਾਤਸ਼ਾਹ ਤਸੱਵਰ ਕਰਦੇ ਹਨ ਅਤੇ ਉਨ੍ਹਾਂ ਨੂੰ ਉਸਦੇ ਮਹਿਲ ਦੇ ਬੂਹੇ ਤੇ ਰੋਕਿਆ ਨਹੀਂ ਜਾਂਦਾ। ਨਾਨਕ ਏਕੋ ਰਵਿ ਰਹਿਆ ਦੂਜਾ ਅਵਰੁ ਨ ਕੋਇ ॥੮॥੬॥ ਨਾਨਕ, ਇਕ ਸੁਆਮੀ ਹੀ ਹਰ ਥਾਂ ਵਿਆਪਕ ਹੋ ਰਿਹਾ ਹੈ, ਹੋਰ ਕੋਈ ਦੂਸਰਾ ਮੂਲੋਂ ਹੀ ਨਹੀਂ। ਸਿਰੀਰਾਗੁ ਮਹਲਾ ੧ ॥ ਸਿਰੀ ਰਾਗ, ਪਹਿਲੀ ਪਾਤਸ਼ਾਹੀ। ਗੁਰ ਤੇ ਨਿਰਮਲੁ ਜਾਣੀਐ ਨਿਰਮਲ ਦੇਹ ਸਰੀਰੁ ॥ ਗੁਰਾਂ ਪਾਸੋਂ ਪਵਿੱਤ੍ਰ ਪੁਰਸ਼ ਜਾਣਿਆ ਜਾਂਦਾ ਹੈ ਅਤੇ ਸਰੀਰ ਤੇ ਮਨੁੱਖੀ ਢਾਂਚਾ ਪਵਿੱਤ੍ਰ ਹੋ ਜਾਂਦੇ ਹਨ। ਨਿਰਮਲੁ ਸਾਚੋ ਮਨਿ ਵਸੈ ਸੋ ਜਾਣੈ ਅਭ ਪੀਰ ॥ ਪੁਨੀਤ ਸਚਾ ਸਾਹਿਬ ਚਿੱਤ ਅੰਦਰ ਨਿਵਾਸ ਰੱਖਦਾ ਹੈ ਅਤੇ ਉਹ ਦਿਲ ਦੀ ਪੀੜ ਨੂੰ ਸਮਝਦਾ ਹੈ। ਸਹਜੈ ਤੇ ਸੁਖੁ ਅਗਲੋ ਨਾ ਲਾਗੈ ਜਮ ਤੀਰੁ ॥੧॥ ਬ੍ਰਹਿਮ-ਗਿਆਨ ਤੋਂ ਪਰਮ-ਖੁਸ਼ੀ ਉਤਪਨ ਹੁੰਦੀ ਹੈ ਅਤੇ ਮੌਤ ਦਾ ਬਾਣ ਆਦਮੀ ਨੂੰ ਨਹੀਂ ਲੱਗਦਾ। ਭਾਈ ਰੇ ਮੈਲੁ ਨਾਹੀ ਨਿਰਮਲ ਜਲਿ ਨਾਇ ॥ ਹੇ ਵੀਰ! ਹਰੀ ਨਾਮ ਦੇ ਸ਼ੁੱਧ ਪਾਣੀ ਨਾਲ ਇਸ਼ਨਾਨ ਕੀਤਿਆਂ ਤੈਨੂੰ ਕੋਈ ਮਲੀਨਤਾ ਲੱਗੀ ਨਹੀਂ ਰਹਿਣੀ। ਨਿਰਮਲੁ ਸਾਚਾ ਏਕੁ ਤੂ ਹੋਰੁ ਮੈਲੁ ਭਰੀ ਸਭ ਜਾਇ ॥੧॥ ਰਹਾਉ ॥ ਕੇਵਲ ਤੂੰ ਹੀ ਮੈਲ-ਰਹਿਤ ਹੈ, ਹੇ ਸਚੇ ਸੁਆਮੀ! ਹੋਰ ਸਾਰੀਆਂ ਥਾਵਾਂ ਗੰਦਗੀ ਨਾਲ ਪੂਰੀਆਂ ਹੋਈਆਂ ਹਨ। ਠਹਿਰਾਉ। ਹਰਿ ਕਾ ਮੰਦਰੁ ਸੋਹਣਾ ਕੀਆ ਕਰਣੈਹਾਰਿ ॥ ਵਾਹਿਗੁਰੂ ਦਾ ਮਹਿਲ ਸੁੰਦਰ ਹੈ। ਸਿਰਜਣਹਾਰ ਨੇ ਇਸ ਨੂੰ ਸਾਜਿਆ ਹੈ। ਰਵਿ ਸਸਿ ਦੀਪ ਅਨੂਪ ਜੋਤਿ ਤ੍ਰਿਭਵਣਿ ਜੋਤਿ ਅਪਾਰ ॥ ਲਾਸਾਨੀ ਹੈ ਸੂਰਜ ਤੇ ਚੰਦ ਦੀਆਂ ਜੋਤਾਂ ਦੀ ਚਮਕ। ਵਾਹਿਗੁਰੂ ਦਾ ਅਨੰਤ ਚਾਨਣ ਤਿੰਨਾਂ ਹੀ ਜਹਾਨਾਂ ਅੰਦਰ ਵਿਆਪਕ ਹੋ ਰਿਹਾ ਹੈ। ਹਾਟ ਪਟਣ ਗੜ ਕੋਠੜੀ ਸਚੁ ਸਉਦਾ ਵਾਪਾਰ ॥੨॥ ਦੇਹਿ ਅੰਦਰ ਦੁਕਾਨਾਂ, ਸ਼ਹਿਰ ਕਿਲ੍ਹੇ ਹਨ ਜਿਨ੍ਹਾਂ ਵਿੱਚ ਵਣਜ ਕਰਨ ਲਈ ਸਤਿਨਾਮ ਦਾ ਸੌਦਾ-ਸੂਤ ਹੈ। ਗਿਆਨ ਅੰਜਨੁ ਭੈ ਭੰਜਨਾ ਦੇਖੁ ਨਿਰੰਜਨ ਭਾਇ ॥ ਬ੍ਰਹਿਮ-ਬੋਧ ਦਾ ਸੁਰਮਾ ਡਰ ਨੂੰ ਨਾਸ ਕਰਨ ਵਾਲਾ ਹੈ ਅਤੇ ਪ੍ਰੇਮ ਦੇ ਰਾਹੀਂ ਹੀ ਪਵਿੱਤ੍ਰ-ਪੁਰਸ਼ ਵੇਖਿਆ ਜਾਂਦਾ ਹੈ। ਗੁਪਤੁ ਪ੍ਰਗਟੁ ਸਭ ਜਾਣੀਐ ਜੇ ਮਨੁ ਰਾਖੈ ਠਾਇ ॥ ਪ੍ਰਾਣੀ ਪੋਸ਼ੀਦਾ ਤੇ ਜ਼ਾਹਰਾ ਸਮੁਹ ਨੂੰ ਜਾਣ ਲੈਂਦਾ ਹੈ, ਜੇਕਰ ਉਹ ਆਪਣੇ ਮਨੂਏ ਨੂੰ ਇਕ ਜਗ੍ਹਾ ਤੇ ਕੇਂਦਰਿਤ ਰੱਖੇ। ਐਸਾ ਸਤਿਗੁਰੁ ਜੇ ਮਿਲੈ ਤਾ ਸਹਜੇ ਲਏ ਮਿਲਾਇ ॥੩॥ ਜੇਕਰ ਇਨਸਾਨ ਨੂੰ ਅਜਿਹਾ ਸਤਿਗੁਰੂ ਪਰਾਪਤ ਹੋ ਜਾਏ ਤਦ ਉਹ ਉਸ ਨੂੰ ਸੁਖੈਨ ਹੀ, ਸਾਹਿਬ ਨਾਲ ਮਿਲਾ ਦਿੰਦਾ ਹੈ। ਕਸਿ ਕਸਵਟੀ ਲਾਈਐ ਪਰਖੇ ਹਿਤੁ ਚਿਤੁ ਲਾਇ ॥ (ਜਿਵੇ ਸੋਨੇ ਨੂੰ ਪਰਖਣ ਲਈ) ਕਸੋਟੀ ਉਤੇ ਕੱਸ ਲਾਈ ਦੀ ਹੈ, (ਤਿਵੇ ਕਰਤਾਰ ਆਪਣੇ ਪੈਦਾ ਕੀਤੇ ਬੰਦਿਆਂ ਦੇ ਆਤਮਕ ਜੀਵਨ ਨੂੰ) ਬੜੇ ਪਿਆਰ ਨਾਲ ਧਿਆਨ ਲਾ ਕੇ ਪਰਖਦਾ ਹੈ। ਖੋਟੇ ਠਉਰ ਨ ਪਾਇਨੀ ਖਰੇ ਖਜਾਨੈ ਪਾਇ ॥ ਜਾਲ੍ਹੀਆਂ ਨੂੰ ਥਾਂ ਨਹੀਂ ਮਿਲਦੀ ਅਤੇ ਅਸਲੀ ਕੇਸ ਵਿੱਚ ਪਾਏ ਜਾਂਦੇ ਹਨ। ਆਸ ਅੰਦੇਸਾ ਦੂਰਿ ਕਰਿ ਇਉ ਮਲੁ ਜਾਇ ਸਮਾਇ ॥੪॥ ਆਪਣੀ ਉਮੀਦ (ਇੱਛਾ) ਤੇ ਚਿੰਤਾ ਨੂੰ ਪਰੇ ਕਰ ਦੇ ਇਸ ਤਰ੍ਹਾਂ ਤੇਰੀ ਮਲੀਣਤਾ ਧੋਤੀ ਜਾਏਗੀ। ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ ॥ ਹਰ ਕੋਈ ਖੁਸ਼ੀ ਨੂੰ ਤਾਘਦਾ ਹੈ, ਕੋਈ ਭੀ ਮੁਸੀਬਤ ਦੀ ਯਾਚਨਾ ਨਹੀਂ ਕਰਦਾ। ਸੁਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ ॥ ਰਸਾਂ-ਸੁਆਦਾ ਦੇ ਮਗਰ ਅਤਿਅੰਤ ਕਸ਼ਟ ਆਉਂਦਾ ਹੈ, ਪ੍ਰੰਤੂ ਆਪ-ਹੁਦਰੇ ਇਸ ਨੂੰ ਨਹੀਂ ਸਮਝਦੇ। ਸੁਖ ਦੁਖ ਸਮ ਕਰਿ ਜਾਣੀਅਹਿ ਸਬਦਿ ਭੇਦਿ ਸੁਖੁ ਹੋਇ ॥੫॥ ਜੋ ਖੁਸ਼ੀ ਤੇ ਗ਼ਮੀ ਨੂੰ ਇਕ ਸਮਾਨ ਜਾਣਦੇ ਹਨ ਅਤੇ ਆਪਣੀ ਆਤਮਾ ਨੂੰ ਨਾਮ ਨਾਲ ਵਿੰਨ੍ਹਦੇ ਹਨ, ਉਹ ਰੱਬੀ ਠੰਢ-ਚੈਨ ਪਾਉਂਦੇ ਹਨ। ਬੇਦੁ ਪੁਕਾਰੇ ਵਾਚੀਐ ਬਾਣੀ ਬ੍ਰਹਮ ਬਿਆਸੁ ॥ ਬ੍ਰਹਮਾ ਦੇ ਵੇਦਾਂ ਅਤੇ ਵਿਆਸ ਦਿਆਂ ਸ਼ਬਦਾ (ਰਚਨਾਵਾਂ) ਦਾ ਪਾਠ ਪੁਕਾਰਦਾ ਹੈ, ਮੁਨਿ ਜਨ ਸੇਵਕ ਸਾਧਿਕਾ ਨਾਮਿ ਰਤੇ ਗੁਣਤਾਸੁ ॥ ਕਿ ਚੁੱਪ ਕੀਤੇ ਰਿਸ਼ੀ ਰੱਬ ਦੇ ਟਹਿਲੂਏ ਅਤੇ ਅਭਿਆਸੀ ਚੰਗਿਆਈਆਂ ਦੇ ਖ਼ਜ਼ਾਨੇ, ਨਾਮ ਨਾਲ ਰੰਗੇ ਹੋਏ ਹਨ। ਸਚਿ ਰਤੇ ਸੇ ਜਿਣਿ ਗਏ ਹਉ ਸਦ ਬਲਿਹਾਰੈ ਜਾਸੁ ॥੬॥ ਜੋ ਸਤਿਨਾਮ ਨਾਲ ਰੰਗੀਜੇ ਹਨ, ਉਹ ਜਿੱਤ ਜਾਂਦੇ ਹਨ। ਮੈਂ ਉਨ੍ਹਾਂ ਉਤੋਂ ਸਦੀਵ ਹੀ ਕੁਰਬਾਨ ਜਾਂਦਾ ਹਾਂ। ਚਹੁ ਜੁਗਿ ਮੈਲੇ ਮਲੁ ਭਰੇ ਜਿਨ ਮੁਖਿ ਨਾਮੁ ਨ ਹੋਇ ॥ ਜਿਨ੍ਹਾਂ ਦੇ ਮੂੰਹ ਵਿੱਚ ਸੁਆਮੀ ਦਾ ਨਾਮ ਨਹੀਂ, ਉਹ ਮਲੀਣਤਾ ਨਾਲ ਪਰੀਪੂਰਨ ਹਨ ਅਤੇ ਚੌਹਾ ਹੀ ਯੁੱਗਾਂ ਅੰਦਰ ਪਲੀਤ ਰਹਿੰਦੇ ਹਨ। ਭਗਤੀ ਭਾਇ ਵਿਹੂਣਿਆ ਮੁਹੁ ਕਾਲਾ ਪਤਿ ਖੋਇ ॥ ਜੋ ਪ੍ਰਭੂ ਦੀ ਪ੍ਰੀਤ ਅਤੇ ਸ਼ਰਧਾ ਅਨੁਰਾਗ ਤੋਂ ਸੱਖਣੇ ਹਨ, ਉਹ ਇੱਜ਼ਤ ਗੁਆ ਲੈਂਦੇ ਹਨ ਅਤੇ ਉਨ੍ਹਾਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ। ਜਿਨੀ ਨਾਮੁ ਵਿਸਾਰਿਆ ਅਵਗਣ ਮੁਠੀ ਰੋਇ ॥੭॥ ਜਿਨ੍ਹਾਂ ਨੇ ਨਾਮ ਨੂੰ ਭੁਲਾ ਦਿੱਤਾ ਹੈ, ਉਹ ਪਾਪ ਦੇ ਠੱਗੇ ਹੋਏ, ਵਿਰਲਾਪ ਕਰਦੇ ਹਨ। ਖੋਜਤ ਖੋਜਤ ਪਾਇਆ ਡਰੁ ਕਰਿ ਮਿਲੈ ਮਿਲਾਇ ॥ ਭਾਲਦਿਆਂ ਤੇ ਟੈਲਦਿਆਂ ਹੋਇਆ ਮੈਂ ਸਭ ਨੂੰ ਪਾ ਲਿਆ ਹੈ। ਪ੍ਰਭੂ ਦੇ ਭੈ ਰਾਹੀਂ ਮੈਂ ਉਸ ਦੇ ਮਿਲਾਪ ਅੰਦਰ ਮਿਲ ਗਿਆ ਹਾਂ। ਆਪੁ ਪਛਾਣੈ ਘਰਿ ਵਸੈ ਹਉਮੈ ਤ੍ਰਿਸਨਾ ਜਾਇ ॥ ਆਪਣੇ ਆਪ ਨੂੰ ਸਿੰਞਾਣ ਕੇ, ਇਨਸਾਨ ਆਪਦੇ ਨਿੱਜ ਦੇ ਗ੍ਰਹਿ ਅੰਦਰ ਵਸਦਾ ਹੈ ਅਤੇ ਉਸ ਦਾ ਹੰਕਾਰ ਤੇ ਖਾਹਿਸ਼ ਦੂਰ ਹੋ ਜਾਂਦੇ ਹਨ। ਨਾਨਕ ਨਿਰਮਲ ਊਜਲੇ ਜੋ ਰਾਤੇ ਹਰਿ ਨਾਇ ॥੮॥੭॥ ਨਾਨਕ ਬੇਦਾਗ ਅਤੇ ਸੁਰਖਰੂ ਹਨ ਉਹ ਜੋ ਵਾਹਿਗੁਰੂ ਦੇ ਨਾਮ ਨਾਲ ਰੰਗੀਜੇ ਹਨ। ਸਿਰੀਰਾਗੁ ਮਹਲਾ ੧ ॥ ਸਿਰੀ ਰਰਾਗ, ਪਹਿਲੀ ਪਾਤਸ਼ਾਹੀ। ਸੁਣਿ ਮਨ ਭੂਲੇ ਬਾਵਰੇ ਗੁਰ ਕੀ ਚਰਣੀ ਲਾਗੁ ॥ ਕੰਨ ਕਰ, ਤੂੰ ਮੇਰੀ ਘੁੱਸੀ ਹੋਈ ਤੇ ਪਗਲੀ ਜਿੰਦੜੀਏ! ਗੁਰਾਂ ਦੇ ਪੈਰੀ ਪਉ। ਹਰਿ ਜਪਿ ਨਾਮੁ ਧਿਆਇ ਤੂ ਜਮੁ ਡਰਪੈ ਦੁਖ ਭਾਗੁ ॥ ਵਾਹਿਗੁਰੂ ਦਾ ਅਰਾਧਨ ਅਤੇ ਸਿਮਰਨ ਕਰ, (ਇੰਜ ਕੀਤਿਆਂ) ਮੌਤ ਦਾ ਦੇਵਤਾ ਭੀ ਭੈ ਖਾਂਦਾ ਹੈ ਅਤੇ ਸੋਗ ਦੌੜ ਜਾਂਦਾ ਹੈ। ਦੂਖੁ ਘਣੋ ਦੋਹਾਗਣੀ ਕਿਉ ਥਿਰੁ ਰਹੈ ਸੁਹਾਗੁ ॥੧॥ ਬਦਕਿਸਮਤ ਵਹੁਟੀ ਬਹੁਤਾ ਕਸ਼ਟ ਉਠਾਉਂਦੀ ਹੈ। ਉਸ ਦਾ ਪਤੀ (ਪਰਮੇਸ਼ਰ) ਕਿਸ ਤਰ੍ਹਾਂ ਮੁਸਤ-ਕਿਲ ਉਸ ਦੇ ਨਾਲ ਰਹਿ ਸਕਦਾ ਹੈ? copyright GurbaniShare.com all right reserved. Email:- |