ਸਭੁ ਜਗੁ ਕਾਜਲ ਕੋਠੜੀ ਤਨੁ ਮਨੁ ਦੇਹ ਸੁਆਹਿ ॥
ਸਾਰਾ ਸੰਸਾਰ ਕਾਲਖ ਦੀ ਕੁਟੀਆ ਹੈ। ਸਰੀਰ ਆਤਮਾ ਅਤੇ ਮਨੁੱਖੀ ਜਿਸਮ ਸਮੂਹ ਉਸ ਨਾਲ ਕਾਲੇ ਹੋ ਜਾਂਦੇ ਹਨ। ਗੁਰਿ ਰਾਖੇ ਸੇ ਨਿਰਮਲੇ ਸਬਦਿ ਨਿਵਾਰੀ ਭਾਹਿ ॥੭॥ ਜਿਨ੍ਹਾਂ ਦੀ ਗੁਰੂ ਰਖਿਆ ਕਰਦਾ ਹੈ, ਉਹ ਪਵਿੱਤ੍ਰ ਹਨ ਅਤੇ ਵਾਹਿਗੁਰੂ ਦੇ ਨਾਮ ਨਾਲ ਉਹ ਖਾਹਿਸ਼ਾਂ ਦੀ ਅੱਗ ਨੂੰ ਬੁਝਾ ਦਿੰਦੇ ਹਨ। ਨਾਨਕ ਤਰੀਐ ਸਚਿ ਨਾਮਿ ਸਿਰਿ ਸਾਹਾ ਪਾਤਿਸਾਹੁ ॥ ਨਾਨਕ, ਬਾਦਸ਼ਾਹਾਂ ਦੇ ਸਿਰ ਉਪਰਲੇ ਬਾਦਸ਼ਾਹ ਦੇ ਸਤਿਨਾਮ ਦੇ ਨਾਲ ਆਦਮੀ ਪਾਰ ਉਤਰ ਜਾਂਦਾ ਹੈ। ਮੈ ਹਰਿ ਨਾਮੁ ਨ ਵੀਸਰੈ ਹਰਿ ਨਾਮੁ ਰਤਨੁ ਵੇਸਾਹੁ ॥ ਮੈਨੂੰ ਵਾਹਿਗੁਰੂ ਦਾ ਨਾਮ ਨਾਂ ਭੁੱਲੇ, ਮੈਂ ਵਾਹਿਗੁਰੂ ਦੇ ਨਾਮ ਦਾ ਜਵੇਹਰ ਖਰੀਦ ਲਿਆ ਹੈ। ਮਨਮੁਖ ਭਉਜਲਿ ਪਚਿ ਮੁਏ ਗੁਰਮੁਖਿ ਤਰੇ ਅਥਾਹੁ ॥੮॥੧੬॥ ਆਪ-ਹੁਦਰੇ ਭੈਦਾਇਕ ਸੰਸਾਰ ਸਮੁੰਦਰ ਅੰਦਰ ਗਲ ਸੜ ਕੇ ਮਰ ਜਾਂਦੇ ਹਨ ਅਤੇ ਗੁਰੂ-ਸਮਰਪਣ ਅਗਾਧ ਸਾਗਰ (ਸੰਸਰ) ਤੋਂ ਪਾਰ ਉਤਰ ਜਾਂਦੇ ਹਨ। ਸਿਰੀਰਾਗੁ ਮਹਲਾ ੧ ਘਰੁ ੨ ॥ ਸਿਰੀ ਰਾਗ, ਪਹਿਲੀ ਪਾਤਸ਼ਾਹੀ। ਮੁਕਾਮੁ ਕਰਿ ਘਰਿ ਬੈਸਣਾ ਨਿਤ ਚਲਣੈ ਕੀ ਧੋਖ ॥ ਇਸ ਨੂੰ ਠਹਿਰਣ ਦੀ ਥਾਂ ਬਣਾ ਕੇ, ਪ੍ਰਾਣੀ ਆਪਣੇ ਮਕਾਨ ਤੇ ਬੈਠਾ ਹੈ, ਪ੍ਰੰਤੂ ਉਸ ਨੂੰ ਤੁਰ ਜਾਣ ਦੀ ਹਮੇਸ਼ਾਂ ਧੁਖਧੁਖੀ ਲੱਗੀ ਰਹਿੰਦੀ ਹੈ। ਮੁਕਾਮੁ ਤਾ ਪਰੁ ਜਾਣੀਐ ਜਾ ਰਹੈ ਨਿਹਚਲੁ ਲੋਕ ॥੧॥ ਜੇਕਰ ਪ੍ਰਾਣੀ ਸਦੀਵੀ ਸਥਿਰ ਰਹਿੰਦੇ, ਕੇਵਲ ਤਦ ਹੀ ਇਹ ਰਹਿਣ ਦੀ ਮੁਸਤਕਿਲ ਜਗ੍ਹਾ ਜਾਣੀ ਜਾ ਸਕਦੀ ਸੀ। ਦੁਨੀਆ ਕੈਸਿ ਮੁਕਾਮੇ ॥ ਇਹ ਸੰਸਾਰ ਕਿਸ ਕਿਸਮ ਦੀ ਠਹਿਰਣ ਦੀ ਥਾਂ ਹੈ? ਕਰਿ ਸਿਦਕੁ ਕਰਣੀ ਖਰਚੁ ਬਾਧਹੁ ਲਾਗਿ ਰਹੁ ਨਾਮੇ ॥੧॥ ਰਹਾਉ ॥ ਸ਼ਰਧਾ ਦੇ ਅਮਲ ਕਮਾਉਣ ਦਾ ਸਫਰ-ਖਰਚ ਬੰਨ੍ਹ ਅਤੇ ਸਾਹਿਬ ਦੇ ਨਾਮ ਨਾਲ ਜੁੜਿਆ ਰਹੁ। ਠਹਿਰਾਉ। ਜੋਗੀ ਤ ਆਸਣੁ ਕਰਿ ਬਹੈ ਮੁਲਾ ਬਹੈ ਮੁਕਾਮਿ ॥ ਯੋਗੀ ਧਿਆਨ-ਅਵਸਥਾ ਅੰਦਰ ਬੈਠਦਾ ਹੈ ਅਤੇ ਮੁੱਲਾ ਆਰਾਮ ਦੀ ਜਗ੍ਹਾਂ ਮੱਲਦਾ ਹੈ। ਪੰਡਿਤ ਵਖਾਣਹਿ ਪੋਥੀਆ ਸਿਧ ਬਹਹਿ ਦੇਵ ਸਥਾਨਿ ॥੨॥ ਬ੍ਰਾਹਮਣ ਪੁਸਤਕਾਂ ਵਾਚਦੇ ਹਨ ਅਤੇ ਕਰਾਮਾਤੀ ਬੰਦੇ ਦੇਵਤਿਆਂ ਦੇ ਮੰਦਰਾਂ ਵਿੱਚ ਟਿਕਦੇ ਹਨ। ਸੁਰ ਸਿਧ ਗਣ ਗੰਧਰਬ ਮੁਨਿ ਜਨ ਸੇਖ ਪੀਰ ਸਲਾਰ ॥ ਦੇਵਤੇ, ਪੂਰਨ-ਪੁਰਸ਼, ਸ਼ਿਵਜੀ ਦੇ ਉਪਾਸ਼ਕ, ਸਵਰਗ ਦੇ ਗਵਈਏ, ਚੁੱਪ ਕੀਤੇ ਰਿਸ਼ੀ, ਸਾਧੂ ਮਜ਼ਹਬੀ ਪ੍ਰਚਾਰਕ, ਰੂਹਾਨੀ ਰਹਿਬਰ ਅਤੇ ਸੈਨਾਪਤੀ, ਦਰਿ ਕੂਚ ਕੂਚਾ ਕਰਿ ਗਏ ਅਵਰੇ ਭਿ ਚਲਣਹਾਰ ॥੩॥ ਸਮੂਹ ਦਰਜਾ-ਬ-ਦਰਜਾ ਟੁਰ ਗਏ ਹਨ, ਅਤੇ ਬਾਕੀ ਦੇ ਭੀ ਕੂਚ ਕਰਨ ਦੇ ਹੁਕਮ ਤਾਬੇ ਹਨ। ਸੁਲਤਾਨ ਖਾਨ ਮਲੂਕ ਉਮਰੇ ਗਏ ਕਰਿ ਕਰਿ ਕੂਚੁ ॥ ਪਾਤਸ਼ਾਹ, ਮੁਸਨਬਦਾਰ, ਫ਼ਰਿਸ਼ਤੇ ਤੇ ਸਰਦਾਰ ਇਕ-ਇਕ ਕਰਕੇ ਟੁਰਦੇ ਬਣੇ ਹਨ। ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥੪॥ ਪ੍ਰਾਣੀ ਨੂੰ ਇਕ ਛਿਨ ਜਾਂ ਦੋ ਵਿੱਚ ਟੁਰਨਾ ਪਏਗਾ। ਹੇ ਮੇਰੇ ਦਿਲ ਜਾਣ ਲੈ ਕਿ ਤੂੰ ਭੀ ਉਥੇ ਪਹੁੰਚਣ ਵਾਲਾ ਹੀ ਹੈ। ਸਬਦਾਹ ਮਾਹਿ ਵਖਾਣੀਐ ਵਿਰਲਾ ਤ ਬੂਝੈ ਕੋਇ ॥ ਇਲਾਹੀ ਸ਼ਬਦਾਂ ਅੰਦਰ ਇਸ ਤਰ੍ਹਾਂ ਬਿਆਨ ਕੀਤਾ ਹੋਇਆ ਹੈ। ਬਹੁਤ ਹੀ ਥੋੜ੍ਹੇ ਇਸ ਨੂੰ ਸਮਝਦੇ ਹਨ। ਨਾਨਕੁ ਵਖਾਣੈ ਬੇਨਤੀ ਜਲਿ ਥਲਿ ਮਹੀਅਲਿ ਸੋਇ ॥੫॥ ਨਾਨਕ ਪ੍ਰਾਰਥਨਾ ਕਰਦਾ ਹੈ। ਉਹ ਸੁਆਮੀ ਪਾਣੀ ਸੁੱਕੀ ਧਰਤੀ, ਪਾਤਾਲ ਅਤੇ ਅਤੇ ਆਕਾਸ਼ ਅੰਦਰ ਰਮਿਆ ਹੋਇਆ ਹੈ। ਅਲਾਹੁ ਅਲਖੁ ਅਗੰਮੁ ਕਾਦਰੁ ਕਰਣਹਾਰੁ ਕਰੀਮੁ ॥ ਉਹ ਅਦ੍ਰਿਸ਼ਟ, ਅਖੋਜ, ਅਪਹੁੰਚ, ਸਰਬ-ਸ਼ਕਤੀਮਾਨ ਅਤੇ ਦਰਿਆ-ਦਿਲ ਸਿਰਜਣਹਾਰ ਹੈ। ਸਭ ਦੁਨੀ ਆਵਣ ਜਾਵਣੀ ਮੁਕਾਮੁ ਏਕੁ ਰਹੀਮੁ ॥੬॥ ਸਾਰਾ ਸੰਸਾਰ ਆਉਣ ਤੇ ਜਾਣ ਦੇ ਅਧੀਨ ਹੈ। ਕੇਵਲ ਮਿਹਰਬਾਨ ਮਾਲਕ ਹੀ ਮੁਸਤਕਿਲ ਹੈ। ਮੁਕਾਮੁ ਤਿਸ ਨੋ ਆਖੀਐ ਜਿਸੁ ਸਿਸਿ ਨ ਹੋਵੀ ਲੇਖੁ ॥ ਮੁਸਤਕਿਲ ਉਸ ਨੂੰ ਕਹੁ, ਜਿਸ ਦੇ ਸਿਰ ਉਤੇ ਭਾਵੀ ਦੀ ਲਿਖਤਾਕਾਰ ਨਹੀਂ। ਅਸਮਾਨੁ ਧਰਤੀ ਚਲਸੀ ਮੁਕਾਮੁ ਓਹੀ ਏਕੁ ॥੭॥ ਆਕਾਸ਼ ਤੇ ਜਮੀਨ ਟੁਰ ਜਾਣਗੇ, ਸਦੀਵੀ ਸਥਿਰ ਕੇਵਲ ਉਹ ਹੀ ਹੈ। ਦਿਨ ਰਵਿ ਚਲੈ ਨਿਸਿ ਸਸਿ ਚਲੈ ਤਾਰਿਕਾ ਲਖ ਪਲੋਇ ॥ ਦਿਹੁੰ ਤੇ ਸੂਰਜ ਟੁਰ ਜਾਣਗੇ, ਰਾਤ੍ਰੀ ਅਤੇ ਚੰਦ੍ਰਮਾਂ ਗਾਇਬ ਹੋ ਜਾਣਗੇ ਅਤੇ ਲੱਖਾਂ ਤਾਰੇ ਅਲੋਪ ਹੋ ਜਾਣਗੇ। ਮੁਕਾਮੁ ਓਹੀ ਏਕੁ ਹੈ ਨਾਨਕਾ ਸਚੁ ਬੁਗੋਇ ॥੮॥੧੭॥ ਕੇਵਲ ਉਹ ਹੀ ਅਨੰਤ ਹੈ। ਨਾਨਕ ਸੱਚ ਆਖਦਾ ਹੈ। ਮਹਲੇ ਪਹਿਲੇ ਸਤਾਰਹ ਅਸਟਪਦੀਆ ॥ ਪਹਿਲੇ ਗੁਰੂ ਜੀ ਦੀਆਂ ਸਤਾਰਾਂ ਅਸ਼ਟਪਦੀਆਂ। ਸਿਰੀਰਾਗੁ ਮਹਲਾ ੩ ਘਰੁ ੧ ਅਸਟਪਦੀਆ ਸਿਰੀ ਰਾਗ, ਤੀਜੀ ਪਾਤਸ਼ਾਹੀ। ਅਠ ਪਦੇ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ। ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਇ ॥ ਗੁਰਾਂ ਦੀ ਦਇਆ ਰਾਹੀਂ ਰੱਬ ਦਾ ਸਿਮਰਨ ਹੁੰਦਾ ਹੈ। ਗੁਰਾਂ ਦੇ ਬਾਝੋਂ ਸਾਹਿਬ ਦੀ ਪਰੇਮ ਮਈ ਸੇਵਾ ਨਹੀਂ ਹੁੰਦੀ। ਆਪੈ ਆਪੁ ਮਿਲਾਏ ਬੂਝੈ ਤਾ ਨਿਰਮਲੁ ਹੋਵੈ ਕੋਇ ॥ ਕੋਈ ਜਣਾ, ਜੋ ਆਪਣੇ ਆਪ ਨੂੰ ਗੁਰਾਂ ਅੰਦਰ ਲੀਨ ਕਰ ਦਿੰਦਾ ਹੈ, ਸਾਹਿਬ ਨੂੰ ਸਮਝਣ ਦੁਆਰਾ ਤਦ ਉਹ ਪਵਿੱਤ੍ਰ ਹੋ ਜਾਂਦਾ ਹੈ। ਹਰਿ ਜੀਉ ਸਚਾ ਸਚੀ ਬਾਣੀ ਸਬਦਿ ਮਿਲਾਵਾ ਹੋਇ ॥੧॥ ਸੱਚਾ ਹੈ ਪੂਜਯ ਪ੍ਰਭੂ, ਅਤੇ ਸੱਚੀ ਹੈ ਉਸ ਦੀ ਗੁਰਬਾਣੀ। ਸ਼ਬਦ ਦੁਆਰਾ ਹੀ ਵਾਹਿਗੁਰੂ ਨਾਲ ਮਿਲਾਪ ਹੁੰਦਾ ਹੈ। ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਹੈ ਵੀਰ! ਸਾਹਿਬ ਦੀ ਸੇਵਾ ਅਤੇ ਸਿਮਰਨ ਤੋਂ ਸੱਖਣਾ ਪ੍ਰਾਣੀ ਕਾਹਦੇ ਲਈ ਇਸ ਜਹਾਨ ਵਿੱਚ ਆਇਆ ਹੈ? ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥ ਉਸ ਨੇ ਪੂਰਨ ਗੁਰਾਂ ਦੀ ਟਹਿਲ ਨਹੀਂ ਕਮਾਈ ਅਤੇ ਆਪਣਾ ਜੀਵਨ ਬੇ-ਫਾਇਦਾ ਗੁਆ ਦਿੱਤਾ ਹੈ। ਠਹਿਰਾਉ। ਆਪੇ ਹਰਿ ਜਗਜੀਵਨੁ ਦਾਤਾ ਆਪੇ ਬਖਸਿ ਮਿਲਾਏ ॥ ਵਾਹਿਗੁਰੂ, ਦਾਤਾਰ, ਖੁਦ ਜਗਤ ਦੀ ਜਿੰਦ-ਜਾਨ ਹੈ ਅਤੇ ਮਾਫੀ ਦੇ ਕੇ, ਆਪ ਹੀ ਬੰਦੇ ਨੂੰ ਆਪਣੇ ਆਪ ਨਾਲ ਮਿਲਾ ਲੈਂਦਾ ਹੈ। ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਸੁਣਾਏ ॥ ਕੀ ਹਨ ਇਹ ਗਰੀਬ ਪ੍ਰਾਣਧਾਰੀ? ਉਹ ਕੀ ਕਹਿ ਤੇ ਸਮਝ ਸੁਣਾ ਸਕਦੇ ਹਨ? ਗੁਰਮੁਖਿ ਆਪੇ ਦੇ ਵਡਿਆਈ ਆਪੇ ਸੇਵ ਕਰਾਏ ॥੨॥ ਸਾਧੂ ਨੂੰ ਉਹ ਆਪ ਮਾਣ-ਪ੍ਰਤਿਸ਼ਟਾ ਬਖਸ਼ਦਾ ਹੈ ਅਤੇ ਆਪ ਹੀ ਆਪਣੀ ਟਹਿਲ ਅੰਦਰ ਜੋੜਦਾ ਹੈ। ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਨ ਜਾਈ ॥ ਆਪਣੇ ਸਾਕ-ਸੈਨਾ ਨੂੰ ਵੇਖ ਕੇ ਤੂੰ ਤਿੰਨਾਂ ਦੀ ਪ੍ਰੀਤ ਨਾਲ ਲੁਭਾਇਮਾਨ ਹੋ ਗਿਆ ਹੈ, ਪ੍ਰੰਤੂ ਤੇਰੇ ਕੂਚ ਵੇਲੇ ਉਹ ਤੇਰੇ ਸਾਥ ਨਹੀਂ ਜਾਂਦੇ। copyright GurbaniShare.com all right reserved. Email:- |