ਇਹੁ ਮੋਹੁ ਮਾਇਆ ਤੇਰੈ ਸੰਗਿ ਨ ਚਾਲੈ ਝੂਠੀ ਪ੍ਰੀਤਿ ਲਗਾਈ ॥
ਮੋਹਨੀ ਦੇ ਨਾਲ ਇਹ ਲਗਨ ਤੇਰੇ ਨਾਲ ਨਹੀਂ ਜਾਣੀ। ਕੂੜ ਹੈ ਇਸ ਨਾਲ ਨੇਹੁੰ ਗੰਢਣਾ। ਸਗਲੀ ਰੈਣਿ ਗੁਦਰੀ ਅੰਧਿਆਰੀ ਸੇਵਿ ਸਤਿਗੁਰੁ ਚਾਨਣੁ ਹੋਇ ॥ ਸਮੂਹ ਰਾਤ੍ਰੀ ਅਨ੍ਹੇਰੇ ਅੰਦਰ ਗੁਜ਼ਰ ਗਈ ਹੈ। ਸੱਚੇ ਗੁਰਾਂ ਦੀ ਟਹਿਲ ਕਮਾਉਣ ਦੁਆਰਾ ਰੱਬੀ ਨੂਰ ਤੇਰੇ ਉਤੇ ਊਦੇ ਹੋਵੇਗਾ। ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਦਿਨੁ ਨੇੜੈ ਆਇਆ ਸੋਇ ॥੪॥ ਗੁਰੂ ਜੀ ਆਖਦੇ ਹਨ, ਕਿ ਰਾਤ ਦੇ ਚੌਥੇ ਹਿੱਸੇ ਵਿੱਚ ਤੇਰੀ ਮੌਤ ਦਾ ਉਹ ਦਿਹਾੜਾ ਨਜ਼ਦੀਕ ਆ ਰਿਹਾ ਹੈ। ਲਿਖਿਆ ਆਇਆ ਗੋਵਿੰਦ ਕਾ ਵਣਜਾਰਿਆ ਮਿਤ੍ਰਾ ਉਠਿ ਚਲੇ ਕਮਾਣਾ ਸਾਥਿ ॥ ਸ੍ਰਿਸ਼ਟੀ ਦੇ ਸੁਆਮੀ ਦਾ ਪਰਵਾਨਾ ਆਉਣਾ ਤੇ, ਹੈ ਮੇਰੇ ਸੁਦਾਗਰ ਸਜਣਾ! ਇਨਸਾਨ ਖੜਾ ਹੋ ਆਪਣੇ ਕੀਤੇ ਅਮਲਾ ਦੇ ਸਮੇਤ ਟੁਰ ਜਾਂਦਾ ਹੈ। ਇਕ ਰਤੀ ਬਿਲਮ ਨ ਦੇਵਨੀ ਵਣਜਾਰਿਆ ਮਿਤ੍ਰਾ ਓਨੀ ਤਕੜੇ ਪਾਏ ਹਾਥ ॥ ਉਹ ਇਕ ਮੁਹਤ ਦੀ ਦੇਰੀ ਭੀ ਨਹੀਂ ਕਰਨ ਦਿੰਦੇ, ਹੈ ਸੁਦਾਗਰ ਸਜਣਾ! ਉਹ ਫ਼ਾਨੀ ਬੰਦੇ ਨੂੰ ਮਜ਼ਬੂਤ ਹੱਥਾਂ ਨਾਲ ਪਕੜਦੇ ਹਨ। ਲਿਖਿਆ ਆਇਆ ਪਕੜਿ ਚਲਾਇਆ ਮਨਮੁਖ ਸਦਾ ਦੁਹੇਲੇ ॥ ਲਿਖਤੀ ਹੁਕਮ ਪੁਜਣ ਤੇ ਜੀਵ ਫੜ ਕੇ ਅਗੇ ਤੋਰ ਦਿਤੇ ਹਨ। ਹਮੇਸ਼ਾਂ ਦੁਖੀਏ ਹਨ, ਆਪ ਹੁਦਰੇ ਪੁਰਸ਼। ਜਿਨੀ ਪੂਰਾ ਸਤਿਗੁਰੁ ਸੇਵਿਆ ਸੇ ਦਰਗਹ ਸਦਾ ਸੁਹੇਲੇ ॥ ਸਾਈਂ ਦੇ ਦਰਬਾਰ ਅੰਦਰ ਉਹ ਹਮੇਸ਼ਾਂ ਸੁਖੀਏ ਹਨ ਜੋ ਪੂਰਨ ਸੱਚੇ ਗੁਰਾਂ ਦੀ ਟਹਿਲ ਕਮਾਉਂਦੇ ਹਨ। ਕਰਮ ਧਰਤੀ ਸਰੀਰੁ ਜੁਗ ਅੰਤਰਿ ਜੋ ਬੋਵੈ ਸੋ ਖਾਤਿ ॥ ਇਸ ਯੂਗ ਅੰਦਰ ਦੇਹਿ ਅਮਲਾਂ ਦਾ ਖੇਤ ਹੈ। ਜੋ ਕੁਛ ਬੰਦਾ ਬੀਜਦਾ ਹੈ, ਉਹੀ ਕੁਛ ਉਹ ਖਾਦਾ (ਵੱਢਦਾ) ਹੈ। ਕਹੁ ਨਾਨਕ ਭਗਤ ਸੋਹਹਿ ਦਰਵਾਰੇ ਮਨਮੁਖ ਸਦਾ ਭਵਾਤਿ ॥੫॥੧॥੪॥ ਗੁਰੂ ਜੀ ਫੁਰਮਾਉਂਦੇ ਹਨ, ਜਗਿਆਸੂ ਸਾਹਿਬ ਦੀ ਦਰਗਾਹ ਅੰਦਰ ਸੁੰਦਰ ਲਗਦੇ ਹਨ, ਜਦ ਕਿ ਆਪ ਹੁਦਰੇ ਹਮੇਸ਼ਾਂ ਆਵਾਗਉਣ ਅੰਦਰ ਭਟਕਦੇ ਹਨ। ਸਿਰੀਰਾਗੁ ਮਹਲਾ ੪ ਘਰੁ ੨ ਛੰਤ ਸਿਰੀ ਰਾਗ, ਚਉਥੀ ਪਾਤਸ਼ਾਹੀ। ੴ ਸਤਿਗੁਰ ਪ੍ਰਸਾਦਿ ॥ ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਰਹਿਮਤ ਦਾ ਸਦਕਾ ਉਹ ਪਰਾਪਤ ਹੁੰਦਾ ਹੈ। ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥ ਭੋਲੀ ਪਤਨੀ ਆਪਣੇ ਪਿਤਾ ਦੇ ਘਰ ਵਿੱਚ ਕਿਸ ਤਰ੍ਹਾਂ ਵਾਹਿਗੁਰੂ ਦਾ ਦੀਦਾਰ ਵੇਖ ਸਕਦੀ ਹੈ? ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥ ਜਦ ਸੁਆਮੀ ਮਾਲਕ ਆਪਣੀ ਰਹਿਮਤ ਧਾਰਦਾ ਹੈ ਤਾਂ ਗੁਰੂ-ਅਨੁਸਾਰੀ ਪਤਨੀ ਆਪਣੇ ਕੰਤ ਦੇ ਘਰ ਦੇ ਕਾਰ ਵਿਹਾਰ ਸਿਖ ਲੈਂਦੀ ਹੈ। ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥ ਪਵਿੱਤ੍ਰ ਪਤਨੀ ਕੰਤ ਦੇ ਘਰ ਦੇ ਕੰਮ ਕਾਜ ਸਿਖਦੀ ਹੈ ਅਤੇ ਸਦੀਵ ਹੀ ਆਪਣੇ ਵਾਹਿਗੁਰੂ ਸੁਆਮੀ ਨੂੰ ਸਿਮਰਦੀ ਹੈ। ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥ ਉਹ ਤਦ ਆਪਣੀਆਂ ਸਖੀਆਂ ਵਿੱਚ ਖੁਸ਼ ਫਿਰੇਗੀ ਅਤੇ ਹਰੀ ਦੇ ਦਰਬਾਰ ਅੰਦਰ ਆਪਣੀ ਭੁਜਾ ਹੁਲਾਰੇਗੀ। ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥ ਵਾਹਿਗੁਰੂ ਸੁਆਮੀ ਦੇ ਨਾਮ ਦਾ ਉਚਾਰਣ ਕਰਨ ਦੁਆਰਾ ਉਹ ਧਰਮਰਾਜ ਦੇ ਹਿਸਾਬ ਕਿਤਾਬ ਦੀ ਬਾਕੀ ਉਤੇ ਲਕੀਰ ਫੇਰ ਦਿੰਦੀ ਹੈ। ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥ ਭੋਲੀ ਭਾਲੀ ਵਹੁਟੀ, ਇਸ ਸੰਸਾਰ ਅੰਦਰ ਗੁਰਾਂ ਦੇ ਰਾਹੀਂ ਵਾਹਿਗੁਰੂ ਦਾ ਦੀਦਾਰ ਵੇਖ ਲੈਂਦੀ ਹੈ। ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥ ਮੇਰਾ ਅਨੱਦ ਕਾਰਜ ਹੋ ਗਿਆ ਹੈ, ਹੈ ਮੇਰੇ ਪਿਤਾ! ਗੁਰਾਂ ਦੇ ਉਪਦੇਸ਼ ਦੁਆਰਾ ਮੈਂ ਵਾਹਿਗੁਰੂ ਨੂੰ ਪਾ ਲਿਆ ਹੈ। ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥ ਮੇਰਾ ਬੇਸਮਝੀ ਦਾ ਅਨ੍ਹੇਰਾ ਦੂਰ ਹੋ ਗਿਆ ਹੈ। ਗੁਰਾਂ ਨੇ ਬ੍ਰਹਿਮ-ਬੋਧ ਦੀ ਖਰੀ ਤੇਜ ਰੋਸ਼ਨੀ ਬਾਲ ਦਿੱਤੀ ਹੈ। ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥ ਗੁਰਾਂ ਦਾ ਦਿਤਾ ਹੋਇਆ ਬ੍ਰਹਿਮ-ਗਿਆਨ ਪ੍ਰਕਾਸ਼ ਪਸਾਰ ਰਿਹਾ ਹੈ ਅਤੇ ਅਨ੍ਹੇਰਾ ਨਵਿਰਤ ਹੋ ਗਿਆ ਹੈ। ਇਸ ਲਈ ਮੈਨੂੰ ਵਾਹਿਗੁਰੂ ਦੇ ਨਾਮ ਦਾ ਅਮੋਲਕ ਜਵੇਹਰ ਲਭ ਪਿਆ ਹੈ। ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥ ਮੇਰੀ ਹਊਮੇ ਦੀ ਬੀਮਾਰੀ ਦੂਰ ਹੋ ਗਈ ਹੈ ਤੇ ਮੇਰਾ ਦੁਖੜਾ ਕਟਿਆ ਗਿਆ ਹੈ। ਗੁਰਾਂ ਦੇ ਉਪਦੇਸ਼ ਅਧੀਨ ਆਪਣੀ ਸਵੈ-ਹੰਗਤਾ ਨੂੰ ਮੈਂ ਖੁਦ ਹੀ ਖਾ ਲਿਅ ਹੈ। ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥ ਮੈਂ ਅਮਰ ਸਰੂਪ ਵਾਹਿਗੁਰੂ ਨੂੰ ਆਪਣੇ ਪਤੀ ਵਜੋਂ ਪਰਾਪਤ ਕਰ ਲਿਆ ਹੈ। ਉਹ ਨਾਸ-ਰਹਿਤ ਹੈ ਤੇ ਇਸ ਲਈ ਮਰਦਾ ਤੇ ਜਾਂਦਾ ਨਹੀਂ। ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥ ਸ਼ਾਦੀ ਹੋ ਗਈ ਹੈ, ਹੇ ਮੇਰੇ ਪਿਤਾ! ਅਤੇ ਗੁਰਾਂ ਦੇ ਉਪਦੇਸ਼ ਦੁਆਰਾ ਮੈਂ ਵਾਹਿਗੁਰੂ ਨੂੰ ਪਰਾਪਤ ਕਰ ਲਿਆ ਹੈ। ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਞ ਸੁਹੰਦੀ ॥ ਸੱਚਿਆਂ ਦਾ ਪਰਮ ਸੱਚਾ ਹੈ ਮੇਰਾ ਸੁਆਮੀ, ਹੇ ਮੇਰੇ ਪਿਤਾ! ਰੱਬ ਦੇ ਗੋਲਿਆਂ ਨੂੰ ਭੇਟਣ ਦੁਆਰਾ ਜੰਜ ਸੋਹਣੀ ਜਾਪਦੀ ਹੈ। ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥ ਜੋ ਵਾਹਿਗੁਰੂ ਦਾ ਸਿਮਰਨ ਕਰਦੀ ਹੈ, ਉਹ ਇਸ ਜੱਗ ਅੰਦਰ ਖੁਸ਼ ਰਹੇਗੀ ਅਤੇ ਪ੍ਰਲੋਕ ਵਿੱਚ ਨਿਹਾਇਤ ਹੀ ਸੁੰਦਰ ਭਾਸੇਗੀ। ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥ ਅਗਲੇ ਜਹਾਨ ਅੰਦਰ ਉਹ ਬਹੁਤ ਹੀ ਸੁੰਦਰ ਹੋਵੇਗੀ ਜਿਸ ਨੇ ਇਸ ਸੰਸਾਰ ਅੰਦਰ ਨਾਮ ਦਾ ਅਰਾਧਨ ਕੀਤਾ ਹੈ। ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥ ਲਾਭਦਾਇਕ ਹਨ ਉਨ੍ਹਾਂ ਦੇ ਸਮੂਹ ਜੀਵਨ, ਜਿਨ੍ਹਾਂ ਨੇ ਗੁਰਾਂ ਦੇ ਉਪਦੇਸ਼ ਦੁਆਰਾ ਆਪਣੇ ਮਨਾਂ ਨੂੰ ਨਾਮ ਦੀਆਂ ਨਰਦਾ ਸੁੱਟ ਕੇ ਜਿੱਤਿਆ ਹੈ। ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥ ਵਾਹਿਗੁਰੂ ਦੇ ਸਾਧ-ਸਰੂਪ ਪੁਰਸ਼ਾਂ ਨੂੰ ਭੇਟਣ ਦੁਆਰਾ ਮੇਰਾ ਕਾਜ ਸਫਲ ਹੋਇਆ ਹੈ ਅਤੇ ਖੁਸ਼ ਬਾਸ਼ ਸੁਆਮੀ ਨੂੰ ਮੈਂ ਆਪਣੇ ਖਾਵਦ ਵਜੋ ਪਾ ਲਿਆ ਹੈ। ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਞ ਸੋੁਹੰਦੀ ॥੩॥ ਸੱਚਾ, ਸੱਚਾ ਹੈ ਵਾਹਿਗੁਰੂ ਹੈ ਮੇਰੇ ਪਿਤਾ! ਵਾਹਿਗੁਰੂ ਦੇ ਗੋਲਿਆਂ ਦੇ ਨਾਲ ਹੋਰ ਦੁਆਰਾ ਜੰਜ ਸਸ਼ੋਭਤ ਹੋ ਜਾਂਦੀ ਹੈ। ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥ ਹੇ ਮੇਰੇ ਪਿਤਾ! ਮੈਨੂੰ ਵਾਹਿਗੁਰੂ ਸੁਆਮੀ ਦੇ ਨਾਮ ਦੀ ਦਾਤ ਤੇ ਦਹੇਜ ਬਖਸ਼। copyright GurbaniShare.com all right reserved. Email:- |